Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਧਿਆਨ ਸਿੰਘ ਮੰਡ ਰਿਹਾਅ ਹੋਏ

ਭਾਈ ਧਿਆਨ ਸਿੰਘ ਮੰਡ ਰਿਹਾਅ ਹੋਏ

ਫ਼ਿਰੋਜ਼ਪੁਰ: ਪਿਛਲੇ ਸਮੇਂ ਤੋਂ ਜੇਲ ਵਿੱਚ ਬੰਦ ਭਾਈ ਧਿਆਨ ਸਿੰਘ ਮੰਡ ਨੂੰ ਅੱਜ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚੋਂ ਰਿਹਾਅ ਕਰ ਦਿੱਤਾ ਗਿਆ, ਜਿਨ੍ਹਾਂ ਦੀ ਰਿਹਾਈ ਉਪਰੰਤ ਜੇਲ੍ਹ ਵਿਚੋਂ ਬਾਹਰ ਆਉਣ ਸਮੇਂ ਇਕੱਤਰ ਸੰਗਤ ਵੱਲੋਂ ਭਾਈ ਮੰਡ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ।

ਉਪਰੰਤ ਜਥੇਦਾਰ ਮੰਡ ਖੁੱਲ੍ਹੀ ਜੀਪ ‘ਚ ਸਵਾਰ ਹੋ ਕੇ ਲੋਕਾਂ ਦਾ ਪਿਆਰ ਕਬੂਲਦੇ ਹੋਏ ਗੱਡੀਆਂ ਦੇ ਕਾਫ਼ਲੇ ਨਾਲ ਸਿੱਧਾ ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਪਹੁੰਚੇ ਅਤੇ ਸ਼ੁਕਰਾਨਾ ਕੀਤਾ ।

ਭਾਈ ਧਿਆਨ ਸਿੰਘ ਮੰਡ ਰਿਹਾਅ ਹੋਏ
ਭਾਈ ਧਿਆਨ ਸਿੰਘ ਮੰਡ ਰਿਹਾਅ ਹੋਏ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਮੰਡ ਨੇ ਕਿਹਾ ਕਿ ਅਸੀਂ ਸੰਗਤ ਦੇ ਥਾਪੇ ਹੋਏ ਜਥੇਦਾਰ ਹਾਂ, ਲਿਫਾਫਿਆਂ ਵਿਚੋਂ ਨਹੀਂ ਨਿਕਲੇ ਅਤੇ 10 ਨਵੰਬਰ 2016 ਨੂੰ ਸ੍ਰੀ ਦਮਦਮਾ ਸਾਹਿਬ ਵਿਖੇ ਸਰਬੱਤ ਖ਼ਾਲਸਾ ਬੁਲਾਵਾਂਗੇ, ਜਿੱਥੇ ਪਹਿਲਾਂ ਨਾਲੋਂ 10 ਗੁਣਾ ਵੱਧ ਇਕੱਠ ਹੋਵੇਗਾ ।

ਭਾਈ ਮੰਡ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਲਤ ਫ਼ੈਸਲੇ ਲੈਣ ਨਾਲ ਸਿੱਖ ਕੌਮ ਨੂੰ ਨਿਮੋਸ਼ੀਆਂ ਦਾ ਸਾਹਮਣਾ ਕਰਨਾ ਪਿਆ ਹੈ, ਪਰ ਅੱਗੇ ਤੋਂ ਅਜਿਹਾ ਨਹੀਂ ਹੋਵੇਗਾ । ਉਨ੍ਹਾਂ ਸਿੱਖ ਸੰਗਤਾਂ ਨੂੰ ਇਕ ਝੰਡੇ ਹੇਠ ਇਕੱਤਰ ਹੋਣ ਦਾ ਸੱਦਾ ਦਿੱਤਾ । ਜਥੇਦਾਰ ਮੰਡ ਨੇ ਕਿਹਾ ਕਿ ਉਹ ਜਲਦ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨਤਮਸਤਕ ਹੋਣ ਲਈ ਜਾਣਗੇ ।

ਦੱਸਣਯੋਗ ਹੈ ਕਿ ਭਾਈ ਧਿਆਨ ਸਿੰਘ ਮੰਡ ਖਿਲਾਫ਼ ਮਖੂ ਪੁਲਿਸ ਵਲੋਂ 6 ਦਸੰਬਰ, 2015 ਨੂੰ ਹਰੀਕੇ ਹੈੱਡ ਵਰਕਸ ਦਰਿਆ ਦੇ ਪੁੱਲ ਉੱਪਰ ਧਰਨਾ ਮਾਰ ਕੇ ਰਸਤਾ ਜਮ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਸੀ ।

ਇਸ ਮੌਕੇ ਅਕਾਲੀ ਦਲ ਸ੍ਰੀ ਅੰਮਿ੍ਤਸਰ ਸਾਹਿਬ ਦੇ ਕੌਮੀ ਆਗੂ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸਤਨਾਮ ਸਿੰਘ ਮਨਾਵਾ ਜਨਰਲ ਸਕੱਤਰ ਯੂਨਾਈਟਡ ਅਕਾਲੀ ਦਲ, ਜ਼ਿਲ੍ਹਾ ਪ੍ਰਧਾਨ ਭਾਈ ਜਸਬੀਰ ਸਿੰਘ ਨਵਾਂ ਪੁਰਬਾ, ਭਾਈ ਗੁਰਚਰਨ ਸਿੰਘ ਸਤੀਏ ਵਾਲਾ, ਪੋ੍ਰ: ਮਹਿੰਦਰਪਾਲ ਸਿੰਘ ਕੌਮੀ ਜਨਰਲ ਸਕੱਤਰ, ਭਜਨ ਸਿੰਘ ਕਸ਼ਮੀਰੀ ਪ੍ਰਧਾਨ ਜ਼ਿਲ੍ਹਾ ਪਟਿਆਲਾ, ਮਨਜੀਤ ਸਿੰਘ ਮੱਲ੍ਹਾ ਜਨਰਲ ਸਕੱਤਰ, ਗੁਰਜੰਟ ਸਿੰਘ ਕੱਟੂ ਪੀ.ਏ. ਟੂ ਮਾਨ, ਬਹਾਦਰ ਸਿੰਘ ਭਸੋੜ, ਗਿਆਨ ਸਿੰਘ ਮੰਡ, ਜਗਦੀਪ ਸਿੰਘ, ਸੂਰਤ ਸਿੰਘ ਮਮਦੋਟ, ਗੁਰਦੀਪ ਸਿੰਘ ਨੰਬਰਦਾਰ, ਤੇਜਿੰਦਰ ਸਿੰਘ ਦਿਓਲ ਪ੍ਰਧਾਨ, ਬੋਹੜ ਸਿੰਘ ਥਿੰਦ, ਜੋਗਿੰਦਰ ਸਿੰਘ ਬੇਟੂ ਕਦੀਮ ਆਦਿ ਨਾਲ ਹਾਜ਼ਰ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰੂ ਸਾਹਿਬ ਦੀ ਬੇਅਦਬੀ ਸਿੱਖ ਲਈ ਅਸਹਿ ਪੀੜ ਹੈ। ਇਸ ਪੀੜ ਨਾਲ ਵਲੂੰਧਰਿਆ ਸਿੱਖ ਮਨ ਲਾਵੇ ਦੇ ਉਝਾਲ ਵਾਙ ਪਰਗਟ ਹੁੰਦਾ ਹੈ। ਇਸ ਸਮੁੱਚੀ ਹਾਲਤ ਨੂੰ ਸਿੱਖਾਂ ਦੀ ਅੰਦਰੂਨੀ ਅਤੇ
ਲੰਘੇ ਦਿਨ (8 ਮਈ ਨੂੰ) ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ "ਬਰਗਾੜੀ ਮੋਰਚੇ" ਦੇ ਨਾਂ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਰੁਧ 'ਰੋਸ ਮਾਰਚ' ਕੀਤਾ ਗਿਆ।
2015 ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਦੁਹਰਾਇਆ ਹੈ ਕਿ ਜੇਕਰ ਕੈਪਟਨ ਸਰਕਾਰ ਨੇ 15 ਫਰਵਰੀ
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜਾਵਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਰਗਾੜੀ ਵਿਖੇ ਇਨਸਾਫ ਮੋਰਚਾ ਲਾਉਣ ਵਾਲੀਆਂ ਕੁਝ ਧਿਰਾਂ ਵਲੋਂ ਅਨੰਦਪੁਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: