Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਪਰਮਜੀਤ ਸਿੰਘ ਪੰਮੇ ਦੀ ਬਰਤਾਨੀਆ ਵਾਪਸੀ ਲਈ ਬਰਤਾਨਵੀ ਪ੍ਰਧਾਨ ਮੰਤਰੀ ਦੇ ਘਰ ਅੱਗੇ ਧਰਨੇ ਸ਼ੁਰੂ

ਭਾਈ ਪਰਮਜੀਤ ਸਿੰਘ ਪੰਮੇ ਦੀ ਬਰਤਾਨੀਆ ਵਾਪਸੀ ਲਈ ਬਰਤਾਨਵੀ ਪ੍ਰਧਾਨ ਮੰਤਰੀ ਦੇ ਘਰ ਅੱਗੇ ਧਰਨੇ ਸ਼ੁਰੂ

ਲੰਡਨ (28 ਜਨਵਰੀ, 2016): ਬਰਤਾਨੀਆ ਵਿੱਚ ਸਿਆਸੀ ਸ਼ਰਨ ਲੈ ਕੇ ਰਹਿ ਰਹੇ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਵਿਰੁੱਧ ਅਤੇ ਬਰਤਾਨੀਆ ਵਾਪਸੀ ਲਈ ਜਿੱਥੇ ਸਿੱਖ ਕੌਮ ਕਾਨੂੰਨੀ ਤੌਰ ‘ਤੇ ਪੈਰਵੀ ਕਰ ਰਹੀ ਹੈ, ਉੱਥੋਂ ਧਰਨਿਆਂ ਮੁਜ਼ਾਹਿਰਆਂ ਰਾਹੀ ਇਸ ਮਾਮਲੇ ‘ਤੇ ਬਰਤਾਨੀਆ ਅਤੇ ਪੁਰਤਗਾਲ ਸਰਕਾਰ ਦਾ ਧਿਆਨ ਦਿਵਾਇਆ ਜਾ ਰਿਹਾ ਹੈ।

 ਬਰਤਾਨਵੀ ਪ੍ਰਧਾਨ ਮੰਤਰੀ ਦੇ ਘਰ ਅੱਗੇ ਧਰਨਾ ਦਿੰਦੇ ਸਿੱਖ
ਬਰਤਾਨਵੀ ਪ੍ਰਧਾਨ ਮੰਤਰੀ ਦੇ ਘਰ ਅੱਗੇ ਧਰਨਾ ਦਿੰਦੇ ਸਿੱਖ

ਭਾਈ ਪਰਮਜੀਤ ਸਿੰਘ ਪੰਮਾ ਦੀ ਰਿਹਾਈ ਲਈ ਕੇਸਰੀ ਲਹਿਰ ਵਲੋਂ 26 ਜਨਵਰੀ ਤੋਂ 4 ਫਰਵਰੀ ਤੱਕ ਰੋਜ਼ਾਨਾ ਬਾਅਦ ਦੁਪਹਿਰ 12 ਵਜੇ ਤੋਂ ਸ਼ਾਮੀ 8 ਵਜੇ ਤੱਕ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਦੀ ਰਿਹਾਇਸ਼ 10 ਡਾਊਨਿੰਗ ਸਟਰੀਟ ਸਾਹਮਣੇ ਰੋਸ ਧਰਨਾ ਸ਼ੁਰੂ ਕੀਤਾ ਗਿਆ ਹੈ ਜਿਸ ‘ਚ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਸਿੱਖ ਆ ਰਹੇ ਹਨ ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਸੇਵਾ ਸਿੰਘ ਲੱਲੀ ਨੇ ਦੱਸਿਆ ਕਿ ਇਸ ਮੌਕੇ ਸਿੱਖਾਂ ਵੱਲੋਂ ਭਾਈ ਪ੍ਰਮਜੀਤ ਸਿੰਘ ਪੰਮਾ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਤਸਵੀਰਾਂ ਦੇ ਵੱਡੇ ਬੈਨਰ ਬਣਾਏ ਹੋਏ ਹਨ ਤੇ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਭਾਰਤ ‘ਚ ਸਿੱਖਾਂ ਨੂੰ ਬੇਗਾਨਿਆਂ ਵਾਂਗ ਝੂਠੇ ਕੇਸਾਂ ‘ਚ ਫਸਾਇਆ ਜਾਂਦਾ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ
ਬਰਤਾਨੀਆ ਦੀ ਸਿੱਖ ਸੰਗਤ ਲਈ ਇੱਕ ਵੱਡੀ ਜਿੱਤ ਵਜੋਂ, ਕਰਾਊਨ ਕੋਰਟ ਨੇ 28 ਜਨਵਰੀ 2026 ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਤਿੰਨ ਸਿੰਘਾਂ ਨੂੰ ਬਰੀ ਕਰ ਦਿੱਤਾ ਹੈ, ਜਿਨ੍ਹਾਂ
ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਯੂਕੇ ਸੰਸਦ ਦੀ ਸਾਂਝੀ ਮਨੁੱਖੀ ਅਧਿਕਾਰ ਕਮੇਟੀ ਦੀ ਇੱਕ ਤਾਜ਼ਾ ਰਿਪੋਰਟ ਨੇ ਦੁਨੀਆ ਦੇ ਇੱਕ ਦਰਜਨ ਤੋਂ ਵੱਧ ਦੇਸ਼ਾਂ ਵੱਲੋਂ ਕੀਤੇ ਜਾ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) 'ਤੇ ਗੰਭੀਰ ਚਿੰਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: