Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਬਲਜੀਤ ਸਿੰਘ ਦਾਦੂਵਾਲ ਦੀ ਮਰਸਡੀਜ਼ ਕਾਰ ਦਾ ਹੋਇਆ ਐਕਸੀਡੈਂਟ

ਭਾਈ ਬਲਜੀਤ ਸਿੰਘ ਦਾਦੂਵਾਲ ਦੀ ਮਰਸਡੀਜ਼ ਕਾਰ ਦਾ ਹੋਇਆ ਐਕਸੀਡੈਂਟ

ਬਠਿੰਡਾ: ਭਾਈ ਬਲਜੀਤ ਸਿੰਘ ਦਾਦੂਵਾਲ ਇੱਕ ਭਿਆਨਕ ਸੜਖ ਹਾਦਸੇ ‘ਚ ਵਾਲ ਵਾਲ ਬਚੇ ਹਨ। ਘਟਨਾ ਬੀਤੀ ਰਾਤ ਲੁਧਿਆਣਾ-ਤਲਵੰਡੀ ਰੋਡ ‘ਤੇ ਪਿੰਡ ਜਗਾ ਰਾਮ ਤੀਰਥ ਕੋਲ ਵਾਪਰੀ ਹੈ। ਹਾਦਸਾ ਉਨ੍ਹਾਂ ਦੀ ਮਰਸਡੀਜ਼ ਤੇ ਇੱਕ ਸਕਾਰਪੀਓ ਦੀ ਟੱਕਰ ਕਾਰਨ ਵਾਪਰਿਆ। ਇਸ ਦੌਰਾਨ ਗੱਡੀਆਂ ਬੁਰੀ ਤਰਾਂ ਨੁਕਸਾਨੀਆਂ ਗਈਆਂ।

ਹਾਦਸੇ ਤੋਂ ਬਾਅਦ ਨੁਕਸਾਨੀ ਗਈ ਮਰਸਡੀਜ਼, ਭਾਈ ਦਾਦੂਵਾਲ (ਫਾਈਲ ਫੋਟੋ)
ਹਾਦਸੇ ਤੋਂ ਬਾਅਦ ਨੁਕਸਾਨੀ ਗਈ ਮਰਸਡੀਜ਼, ਭਾਈ ਦਾਦੂਵਾਲ (ਫਾਈਲ ਫੋਟੋ)

ਜਾਣਕਾਰੀ ਮੁਤਾਬਕ ਭਾਈ ਬਲਜੀਤ ਸਿੰਘ ਦਾਦੂਵਾਲ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਸੂਰਤ ਸਿੰਘ ਖਾਲਸਾ ਤੇ ਜੋਗਾ ਸਿੰਘ ਖਾਲਿਸਤਾਨੀ ਦਾ ਹਾਲਚਾਲ ਜਾਣ ਕੇ ਵਾਪਸ ਪਰਤ ਰਹੇ ਸਨ। ਜਦ ਉਹ ਰਾਤ ਦੇ ਕਰੀਬ 10 ਵਜੇ ਮਾਨਸਾ ਵਾਲੀ ਸੜਕ ਤੋਂ ਪਿੰਡ ਜਗਾ ਰਾਮ ਤੀਰਥ ਕੋਲੋਂ ਰੋੜੀ ਤਲਵੰਡੀ ਸਾਬੋ ਰੋਡ ‘ਤੇ ਚੜਦੇ ਸਮੇਂ ਇਹ ਹਾਦਸਾ ਵਾਪਰਿਆ। ਜਦ ਭਾਈ ਦਾਦੂਵਾਲ ਦੀ ਗੱਡੀ ਲਿੰਕ ਰੋਡ ਤੋਂ ਤਲਵੰਡੀ ਰੋਡ ‘ਤੇ ਚੜਣ ਲੱਗੀ ਤਾਂ ਰੋੜੀ ਵਾਲੇ ਪਾਸੇ ਤੋਂ ਇਕਦਮ ਬੜੀ ਤੇਜ਼ੀ ਨਾਲ ਵੱਡਾ ਟਰਾਲਾ ਆ ਗਿਆ, ਉਸ ਤੋਂ ਬਚਾਉਦਿਆਂ ਭਾਈ ਦਾਦੂਵਾਲ ਦੀ ਮਰਸਡੀਜ਼ ਕਾਰ ਸਕਾਰਪਿਉ ਗੱਡੀ ਨਾਲ ਬੁਰੀ ਤਰਾਂ ਟਕਰਾ ਗਈ।

ਹਾਦਸੇ ਦੌਰਾਨ ਗੱਡੀਆਂ ਬੁਰੀ ਤਰਾਂ ਨੁਕਸਾਨੀਆਂ ਗਈਆਂ। ਹਾਲਾਂਕਿ ਭਿਆਨਕ ਹਾਦਸੇ ਦੇ ਬਾਵਜੂਦ ਭਾਈ ਦਾਦੂਵਾਲ ਸਮੇਤ ਕਿਸੇ ਨੂੰ ਸੱਟ ਨਹੀਂ ਲੱਗੀ। ਹਾਦਸੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਜਿਸ ਵੇਲੇ ਇਹ ਹਾਦਸਾ ਵਾਪਰਿਆ ਤਾਂ ਭਾਈ ਬਲਜੀਤ ਸਿੰਘ ਦਾਦੂਵਾਲ ਆਪਣੇ ਪਿੰਡ ਦਾਦੂਵਾਲ ਵੱਲ ਜਾ ਰਹੇ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

2015 ਵਿੱਚ ਹੋਏ ਸਰਬੱਤ ਖਾਲਸਾ ਵਿੱਚ ਚੁਣੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਿੱਖ ਜਥੇਬੰਦੀਆਂ ਵਲੋਂ ਜਿਨ੍ਹਾ ਤਿੰਨ ਮੰਗਾਂ ਨੂੰ ਲੈ ਕੇ 1 ਜੂਨ
41 ਮੈਂਬਰਾਂ ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਚੱਲ ਰਹੇ ਪ੍ਰਧਾਨਗੀ ਅਹੁਦੇ ਦੇ ਸੰਘਰਸ਼ 'ਚ ਅਸਥਾਈ ਤੌਰ 'ਤੇ ਠਹਿਰਾਅ ਆ ਗਿਆ ਹੈ। ਸਿੱਖ ਪ੍ਰਚਾਰਕ ਭਾਈ ਬਲਜੀਤ ਸਿੰਘ ਦਾਦੂਵਾਲ ਦੀਆਂ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਆਗੂ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਹਾਲੇ ਤਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: