Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਿੱਠ ‘ਚ ਦਰਦ, ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਕਰਵਾਈ ਜਾਂਚ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਿੱਠ ‘ਚ ਦਰਦ, ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਕਰਵਾਈ ਜਾਂਚ

ਪਟਿਆਲਾ (3 ਜੁਲਾਈ, 2015): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਿੱਠ ਵਿਚ ਦਰਦ ਦੀ ਸ਼ਿਕਾਇਤ ਕਾਰਨ ਉਸ ਨੂੰ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਰਜਿੰਦਰਾ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ।

ਭਾਈ ਬਲਵੰਤ ਸਿੰਘ ਰਾਜੋਆਣਾ ਪਟਿਆਲਾ ਹਸਪਤਾਲ ਵਿੱਚ ਪੁਲਿਸ ਪਾਰਟੀ ਨਾਲ
ਭਾਈ ਬਲਵੰਤ ਸਿੰਘ ਰਾਜੋਆਣਾ ਪਟਿਆਲਾ ਹਸਪਤਾਲ ਵਿੱਚ ਪੁਲਿਸ ਪਾਰਟੀ ਨਾਲ

ਪੰਜਾਬੀ ਅਖਬਾਰ ਅਜ਼ੀਤ ਵਿੱਚ ਪਟਿਆਲਾ ਤੋਂ ਨਸ਼ਰ ਖ਼ਬਰ ਅਨੁਸਾਰ ਪਟਿਆਲਾ ਦੇ ਥਾਣਾ ਅਨਾਜ ਮੰਡੀ ਦੇ ਐਸ.ਐਚ.ਓ ਇੰਸ: ਸਤਨਾਮ ਸਿੰਘ ਵਿਰਕ ਦੀ ਅਗਵਾਈ ਵਿਚ ਪੁਲਿਸ ਸੁਰੱਖਿਆ ਬਲਾਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹਸਪਤਾਲ ਵਿਚ ਸਵੇਰੇ ਕਰੀਬ 9:30 ਵਜੇ ਲਿਆਂਦਾ ।

ਉਨ੍ਹਾਂ ਅੱਜ ਚਿੱਟਾ ਕੁੜਤਾ ਪਜਾਮਾ ਪਾਇਆ ਸੀ, ਕੇਸਰੀ ਦਸਤਾਰ ਸਜਾਈ ਸੀ । ਭਾਵੇਂ ਉਨ੍ਹਾਂ ਨੂੰ ਪਿੱਠ ‘ਚ ਦਰਦ ਦੀ ਸ਼ਿਕਾਇਤ ਸੀ ਪਰ ਉਹ ਚੜ੍ਹਦੀਕਲਾ ਵਿਚ ਦਿਖਾਈ ਦੇ ਰਹੇ ਸਨ ।

ਹਸਪਤਾਲ ਵਿਚ ਹੱਡੀ ਰੋਗਾਂ ਦੇ ਮਾਹਿਰ ਡਾ: ਅਮਨਦੀਪ ਸਿੰਘ ਬਖ਼ਸ਼ੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਹਿਲਾਂ ਕਿਤੇ ਬਲਵੰਤ ਸਿੰਘ ਰਾਜੋਆਣਾ ਦਾ ਓਪਰੇਸ਼ਨ ਹੋਇਆ ਸੀ ਅਤੇ ਹੁਣ ਫਿਰ ਪਿੱਠ ਦੇ ਮਸਲ ਵਿਚ ਦਰਦ ਮਹਿਸੂਸ ਹੋ ਰਿਹਾ ਹੈ ।

ਉਨ੍ਹਾਂ ਕਿਹਾ ਕਿ ਰੀੜ੍ਹ ਦੀ ਹੱਡੀ ਦੇ ਐਕਸਰੇ ਲਏ ਗਏ ਹਨ ਅਤੇ 15 ਦਿਨਾਂ ਦੀ ਦਵਾਈ ਦਿੱਤੀ ਗਈ ਹੈ ।ਡਾ: ਬਖ਼ਸ਼ੀ ਨੇ ਕਿਹਾ ਕਿ ਇਸ ਦਵਾਈ ਨਾਲ ਹੀ ਦਰਦ ਦੂਰ ਹੋ ਜਾਵੇਗਾ, ਫਿਰ ਵੀ ਜੇ ਲੋੜ ਪਈ ਤਾਂ 15 ਦਿਨਾਂ ਬਾਅਦ ਮੁੜ ਦੇਖਿਆ ਜਾਵੇਗਾ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: