Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਮਨਧੀਰ ਸਿੰਘ ਨੂੰ ਨਾਭਾ ਜੇਲ੍ਹ ਵਿੱਚ ਤਬਦੀਲ ਕੀਤਾ

ਭਾਈ ਮਨਧੀਰ ਸਿੰਘ ਨੂੰ ਨਾਭਾ ਜੇਲ੍ਹ ਵਿੱਚ ਤਬਦੀਲ ਕੀਤਾ

ਬਠਿੰਡਾ/ਨਾਭਾ (23 ਜਨਵਰੀ, 2011): ਅੱਜ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਾਨਸਾ ਪੁਲਿਸ ਵੱਲੋਂ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਸਿੱਖ ਆਗੂ ਭਾਈ ਮਨਧੀਰ ਸਿੰਘ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਵਧੀਕ ਸਰੁੱਖਿਆ ਵਾਲੀ ਨਾਭਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ। ਭਾਈ ਮਨਧੀਰ ਸਿੰਘ ਨੂੰ 21 ਜਨਵਰੀ ਨੂੰ ਮਾਨਸਾ ਦੇ ਚੀਫ ਜੁਡੀਸ਼ਲ ਮੈਜਿਸਟ੍ਰੇਟ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ ਤੇ ਮਾਨਸਾ ਪੁਲਿਸ ਨੇ ਇਸੇ ਦਿਨ ਉਨ੍ਹ ਨੂੰ ਬਠਿੰਡਾ ਜੇਲ੍ਹ ਵਿੱਚ ਭੇਜ ਦਿੱਤਾ ਪਰ ਹੁਣ ਇਹ ਖਬਰ ਮਿਲੀ ਹੈ ਕਿ ਮਨਧੀਰ ਸਿੰਘ ਨੂੰ ਨਾਭਾ ਜੇਲ੍ਹ ਵਿੱਚ ਬਦਲ ਦਿੱਤਾ ਗਿਆ ਹੈ। ਅਜਿਹਾ ਪ੍ਰਸ਼ਾਸਨਿਕ ਪੱਧਰ ਉੱਤੇ ਲਏ ਗਏ ਫੈਸਲੇ ਅਨੁਸਾਰ ਹੋਇਆ ਦੱਸਿਆ ਜਾਂਦਾ ਹੈ।

ਭਾਈ ਮਨਧੀਰ ਸਿੰਘ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਰਹੇ ਹਨ ਤੇ ਉਨ੍ਹਾਂ 2007 ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਟਿਕਟ ਉੱਤੇ ਬਲਾਚੌਰ ਹਲਕੇ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ। ਹੁਣ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਤਿਆਰੀ ਕਰ ਰਹੇ ਸਨ। ਮਾਨਸਾ ਪੁਲਿਸ ਨੇ ਉਨ੍ਹਾਂ ਨੂੰ ਡੇਰਾ ਪ੍ਰੇਮੀ ਲਿੱਲੀ ਕੁਮਾਰ ਦੇ ਕਤਲ ਦੇ ਜਿਸ ਕੇਸ ਵਿੱਚ ਫੜ੍ਹਿਆ ਹੈ, ਉਸ ਕੇਸ ਦੀ ਪੂਰੀ ਫਾਈਲ ਵਿੱਚ ਮਨਧੀਰ ਸਿੰਘ ਦਾ ਨਾਂ ਹੀ ਨਹੀਂ ਹੈ। ਪੰਚ ਪ੍ਰਧਾਨੀ ਸਮੇਤ ਵੱਖ-ਵੱਖ ਜਥੇਬੰਦੀਆਂ ਇਸ ਗ੍ਰਿਫਤਾਰੀ ਪਿੱਛੇ ਸਿਆਸੀ ਕਾਰਨ ਹੋਣ ਦਾ ਦਾਅਵਾ ਕਰ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ
ਦਰਪੇਸ਼ ਕੌਮੀ ਮਸਲਿਆਂ ਤੇ ਬੇਅਦਬੀ ਮਾਮਲਿਆਂ ਤੇ ਵਿਚਾਰ ਕਰਕੇ ਕੋਈ ਸਾਂਝੀ ਰਾਏ ਉਭਾਰਨ ਲਈ ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ ਬੁਲਾਏ ਗਏ ਦੋ ਦਿਨਾ ‘ਪੰਥਕ ਅਸੈਂਬਲੀ’ ਨਾਮੀ ਇਕੱਠ ਦੇ ਪਹਿਲੇ ਦਿਨ ਇਹ
ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੀ ਆਰਗੇਨਾਈਜ਼ਡ ਕ੍ਰਾਈਮ ਇੰਟੈਲੀਜੈਂਸ ਯੂਨਿਟ ਨੇ ਨਾਭਾ ਜੇਲ ਬ੍ਰੇਕ ਮਾਮਲੇ 'ਚ ਲੋੜੀਂਦੇ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਉਲਕ, ਪੁਲਿਸ ਥਾਣਾ
ਪੰਜਾਬ ਵਿਚ ਦਿਨੋਂ ਦਿਨ ਪੀਣ ਵਾਲੇ ਪਾਣੀ ਦੀ ਵਧ ਰਹੀ ਸਮੱਸਿਆ ਦੇ ਮੱਦੇਨਜ਼ਰ ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਸਿੰਘਾਂ ਦੀ ਅਪੀਲ ਨੂੰ ਪ੍ਰਵਾਣ ਕਰਦਿਆਂ ਜੇਲ੍ਹ ਪ੍ਰਸ਼ਾਸਨ ਵਲੋਂ ਬੰਦੀ ਸਿੰਘਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: