Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
bhai mehal singh abbbar

ਭਾਈ ਮਹਿਲ ਸਿੰਘ ਬੱਬਰ ਜੀਵਨ ਭਰ ਸੰਘਰਸ਼ ਨੂੰ ਸਮਰਪਿਤ ਰਹੇ – ਵਰਲਡ ਸਿੱਖ ਪਾਰਲੀਮੈਟ

ਭਾਈ ਮਹਿਲ ਸਿੰਘ ਬੱਬਰ ਜੀਵਨ ਭਰ ਸੰਘਰਸ਼ ਨੂੰ ਸਮਰਪਿਤ ਰਹੇ – ਵਰਲਡ ਸਿੱਖ ਪਾਰਲੀਮੈਟ

ਚੰਡੀਗੜ੍ਹ – ਵਰਲਡ ਸਿੱਖ ਪਾਰਲੀਮੈਂਟ ਨੇ ਬਿਆਨ ਜਾਰੀ ਕਰਦਿਆਂ ਹੋਇਆਂ ਕਿਹਾ ਸਿੱਖ ਸੰਘਰਸ਼ ਦੇ ਮੁੱਢ ਤੋਂ ਸਰਗਰਮ ਜਥੇਦਾਰ ਭਾਈ ਮਹਿਲ ਸਿੰਘ ਬੱਬਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ।

bhai mehal singh babbar
ਭਾਈ ਮਹਿਲ ਸਿੰਘ ਬੱਬਰ

ਭਾਈ ਮਹਿਲ ਸਿੰਘ ਦਾ ਇਸ ਫਾਨੀ ਦੁਨੀਆਂ ਤੋਂ ਕੂਚ ਕਰ ਜਾਣਾ ਉਹਨਾਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਈ ਕੀਤੇ ਨਿਰਸਵਾਰਥ ਸੰਘਰਸ਼ ਅਤੇ ਕੁਰਬਾਨੀ ਦੇ ਇੱਕ ਯੁੱਗ ਦਾ ਅੰਤ ਹੈ।

1978 ਦੀ ਵਿਸਾਖੀ ਉਤੇ ਗੁਰ ਨਿੰਦਾ ਨਾ ਸਹਾਰਦਿਆਂ ਸ਼ਾਂਤਮਈ ਪ੍ਰਦਰਸ਼ਨ ਕਰਦੇ 13 ਸਿੰਘਾਂ ਦੇ ਨਿਰੰਕਾਰੀਆਂ ਵੱਲੋਂ ਕਤਲੇਆਮ ਤੋਂ ਬਾਅਦ ਚੱਲੀ ਸੰਘਰਸ਼ ਦੀ ਲਹਿਰ ਵਿੱਚ ਭਾਈ ਸਾਹਿਬ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਵਿੱਚ ਰਹਿੰਦਿਆਂ ਸੰਘਰਸ਼ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਸਿੱਖ ਕੌਮ ਦੀ ਆਨ ਸ਼ਾਨ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕੀਤਾ।

ਉਹਨਾਂ ਕਿਹਾ ਕਿ ਭਾਈ ਮਹਿਲ ਸਿੰਘ ਜੀ ਨੇ ਤਕਰੀਬਨ ਪੰਜ ਦਹਾਕੇ ਸਿੱਖ ਸੰਘਰਸ਼ ਵਿੱਚ ਸੇਵਾ ਕੀਤੀ। ਸੰਘਰਸ਼ ਵਿੱਚ ਹਿੱਸਾ ਪਾਉਣ ਦੇ ਨਾਲ ਗੁਰਧਾਮਾਂ ਦੀ ਕਾਰ ਸੇਵਾ ਵੀ ਕੀਤੀ । ਉਨ੍ਹਾਂ ਦਾ ਸਿੱਖ ਕੌਮ ਦੀ ਅਜ਼ਾਦੀ ਪ੍ਰਤੀ ਸਮਰਪਣ ਅਤੇ ਸੰਘਰਸ਼ ਪ੍ਰਤੀ ਦ੍ਰਿੜ ਵਚਨਬੱਧਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਬਣੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ
ਬੱਬਰ ਖਾਲਸਾ ਦੇ ਮੋਢੀ ਜਰਨੈਲਾਂ ਵਿੱਚੋ ਇਕ ਭਾਈ ਮਹਿਲ ਸਿੰਘ ਜੀ ਬੱਬਰ ਪਿਛਲੇ ਦਿਨੀ ਗੁਰੂ ਸਾਹਿਬ ਦੇ ਚਰਨਾਂ ਵਿਚ ਜਾ ਨਿਵਾਜੇ। ਭਾਈ ਸਾਹਿਬ ਦਾ ਜਨਮ ਸ੍ਰੀ ਅਮ੍ਰਿਤਸਰ ਸਾਹਿਬ ਦੇ ਪਿੰਡ
ਮੌਜੂਦਾ ਸਮੇਂ ਖਾਲਸਤਾਨ ਲਈ 1978 ਤੋਂ ਸ਼ੁਰੂ ਹੋਏ ਸੰਘਰਸ਼ ਤੋਂ ਹੀ ਭਾਈ ਮਹਿਲ ਸਿੰਘ ਬੱਬਰ ਤੇ ਇਹਨਾਂ ਦੇ ਪਰਿਵਾਰ ਦੀਆਂ ਕੁਰਬਾਨੀਆਂ ਦਾ ਸਿੱਖ ਇਤਿਹਾਸ ’ਚ ਇਕ ਅਹਿਮ ਸਥਾਨ ਹੈ। ਬੱਬਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: