ਲੁਧਿਆਣਾ: 10 ਜਨਵਰੀ ਨੂੰ ਪਿੰਡ ਚੱਬਾ ਵਿਖੇ ਹੋਏ ਇਕੱਠ ਤੋਂ ਬਾਅਦ ਵੱਖੋ ਵੱਖ ਕੇਸਾਂ ਤਹਿਤ ਲੁਧਿਆਣਾ ਜੇਲ ਵਿੱਚ ਨਜਰਬੰਦ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੂੰ ਅੱਜ ਸ਼ਾਮ ਜਮਾਨਤ ਮਿਲਣ ਤੋਂ ਬਾਅਦ ਜੇਲ ਵਿੱਚੋਂ ਰਿਹਾਅ ਕਰ ਦਿੱਤਾ ਗਿਆ।

ਬਾਪੂ ਸੂਰਤ ਸਿੰਘ ਸੰਘਰਸ਼ ਕਮੇਟੀ ਦੇ ਮੈਂਬਰ ਭਾਈ ਭਵਨਦੀਪ ਸਿੰਘ ਸਿੱਧੂ ਨੇ ਸਿੱਖ ਸਿਆਸਤ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਈ ਮੋਹਕਮ ਸਿੰਘ ਨੂੰ ਅੱਜ ਸ਼ਾਮ ਵੇਲੇ ਜੇਲ ਤੋਂ ਰਿਹਾਅ ਕੀਤਾ ਗਿਆ ਜਿਸ ਤੋਂ ਬਾਅਦ ਉਹ ਬਾਪੂ ਸੂਰਤ ਸਿੰਘ ਨੂੰ ਮਿਲਣ ਲਈ ਹਸਪਤਾਲ ਪਹੁੰਚੇ।