Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਮੋਹਕਮ ਸਿੰਘ ਨੇ ਨਵੀਂ ਪਾਰਟੀ “ਯੁਨਾਈਟਿਡ ਅਕਾਲੀ ਦਲ” ਦਾ ਕੀਤਾ ਗਠਨ

ਭਾਈ ਮੋਹਕਮ ਸਿੰਘ ਨੇ ਨਵੀਂ ਪਾਰਟੀ “ਯੁਨਾਈਟਿਡ ਅਕਾਲੀ ਦਲ” ਦਾ ਕੀਤਾ ਗਠਨ

ਅੰਮਿ੍ਤਸਰ (22 ਨਵੰਬਰ, 2014): ਦਮਦਮੀ ਟਕਸਾਲ ਅਤੇ ਸੌਦਾ ਸਾਧ-ਸਿੱਖ ਪੰਥ ਦਰਮਿਆਨ ਸੰਘਰਸ਼ ਦੌਰਾਨ ਹੋਂਦ ਵਿੱਚ ਆਈ ਖਾਲਸਾ ਐਕਸ਼ਨ ਕਮੇਟੀ ਦੇ ਮੁੱਖੀ ਭਾਈ ਮੋਹਕਮ ਸਿੰਘ ਵੱਲੋਂ ਨਵੀਂ ਸਿੱਖ ਸਿਆਸੀ ਪਾਰਟੀ “ਯੂਨਾਈਟਿਡ ਅਕਾਲੀ ਦਲ ਦਾ ਗਠਨ ਕਰ ਦਿੱਤਾ ਗਿਆ ਹੈ।ਅੱਜ ਪਾਰਟੀ ਦੇ ਗਠਨ ਮੌਕੇ ਬਣਾਈ ਗਈ ਐਡਹਾਕ ਕਮੇਟੀ ਵਿੱਚ ਭਾਈ ਮੋਹਕਮ ਸਿੰਘ ਨੂੰ ਕਨਵੀਨਰ, ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਸਕੱਤਰ, ਡਾ: ਭਗਵਾਨ ਸਿੰਘ ਨੂੰ ਮੁੱਖ ਸਲਾਹਕਾਰ ਥਾਪਣ ਤੋਂ ਇਲਾਵਾ 23 ਹੋਰ ਮੈਂਬਰ ਨਾਮਜ਼ਦ ਕੀਤੇ ਗਏ।

ਸਥਾਨਕ ਗੁਰੂ ਨਾਨਕ ਭਵਨ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ ਨਵੀਂ ਪਾਰਟੀ ਦੇ ਗਠਨ ਦੌਰਾਨ ਯੂਨਾਈਟਿਡ ਸਿੱਖ ਮੂਵਮੈਂਟ ਅਤੇ ਇਨਸਾਫ ਲਹਿਰ ਨੂੰ ਭੰਗ ਕਰ ਦਿੱਤਾ ਹੈ।

ਯੂਨਾਈਟਿਡ ਅਕਾਲੀ ਦਲ ਦਾ ਮਨੋਰਥ ਪੱਤਰ ਜਾਰੀ ਕਰਦੇ ਹੋਏ ਭਾਈ ਮੋਹਕਮ ਸਿੰਘ 'ਤੇ ਹੋਰ
ਯੂਨਾਈਟਿਡ ਅਕਾਲੀ ਦਲ ਦਾ ਮਨੋਰਥ ਪੱਤਰ ਜਾਰੀ ਕਰਦੇ ਹੋਏ ਭਾਈ ਮੋਹਕਮ ਸਿੰਘ ‘ਤੇ ਹੋਰ

ਪਾਰਟੀ ਦਾ ਨਿਸ਼ਾਨਾ ਸਿੱਖਾਂ ਸਮੇਤ ਹੋਰਨਾਂ ਘੱਟ ਗਿਣਤੀਆਂ, ਦਲਿਤਾਂ ਅਤੇ ਸਮਾਜ ਲਈ ਬੇਹਤਰ ਮਾਹੌਲ ਸਿਰਜਣਾ ਹੋਵੇਗਾ, ਜਿਸ ਲਈ ਸਮੂਹ ਧਰਮਾਂ ਦੇ ਨੁਮਾਇੰਦਿਆਂ ਦੀ ਹਮਾਇਤ ਲਈ ਜਾਵੇਗੀ ਙ ਉਨ੍ਹਾਂ ਕਿਹਾ ਕਿ ਉੱਤਰੀ ਭਾਰਤ ਸਿੱਖਾਂ ਨੂੰ ਵਿਸ਼ੇਸ਼ ਖੁਦਮੁਖਤਿਆਰ ਖਿੱਤਾ ਦੇਣ ਸਬੰਧੀ ਆਜ਼ਾਦੀ ਵੇਲੇ ਕੀਤਾ ਵਾਅਦਾ ਹੁਣ ਤੱਕ ਪੂਰਾ ਨਹੀਂ ਹੋਇਆ,ਜਿਸ ਦੀ ਪ੍ਰਾਪਤੀ ਲਈ ਪੂਰਨ ਸ਼ਾਂਤਮਈ ਸੰਘਰਸ਼ ਵਿੱਢਿਆ ਜਾਵੇਗਾ।

ਇਕ ਮਹੀਨੇ ਦੇ ਅੰਦਰ ਸੰਤ ਸਮਾਜ, ਧਾਰਮਿਕ ਸਖਸ਼ੀਅਤਾਂ, ਬੁੱਧੀਜੀਵੀਆਂ, ਰਾਜਨੀਤਿਕ ਅਤੇ ਸਮਾਜਿਕ ਸੰਗਠਨਾਂ ਨਾਲ ਵਿਚਾਰ ਵਟਾਂਦਰੇ ਉਪਰੰਤ 101 ਮੈਂਬਰੀ ਵਰਕਿੰਗ ਕਮੇਟੀ ਬਣਾਈ ਜਾਵੇਗੀ।

ਪੰਜਾਬ ਨੂੰ 40 ਹਿੱਸਿਆਂ ‘ਚ ਵੰਡ ਕੇ ਜ਼ਿਲ੍ਹਾ ਪ੍ਰਧਾਨ ਅਤੇ ਵੱਖ ਵੱਖ ਵਿੰਗਾਂ ਦੇ ਪ੍ਰਧਾਨ ਤੇ ਅਹੁਦੇਦਾਰ ਐਲਾਨੇ ਜਾਣਗੇ। ਇਸ ਮੌਕੇ ਪਾਰਟੀ ਦੇ ਐਡਹਾਕ ਸਕੱਤਰ ਸ: ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਧਰਮ ਯੁੱਧ ਮੋਰਚਾ ਅਜੇ ਵੀ ਜਾਰੀ ਹੈ ਅਤੇ ਯੂਨਾਈਟਿਡ ਅਕਾਲੀ ਦਲ ਦਾ ਉਦੇਸ਼ ਨਵੇਂ ਪੂਰਨਿਆਂ ਨਾਲ ਇਸ ਮੋਰਚੇ ਨੂੰ ਜਿੱਤਣਾ ਹੋਵੇਗਾ।

ਪੰਜਾਬੀ ਅਖਬਾਰ ਅਜੀਤ ਵਿੱਚ ਨਸ਼ਰ ਖਬਰ ਅਨੁਸਾਰ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ‘ਤੇ ਸਿੱਖ ਵਿਰੋਧੀ ਹੋਣ ਦੇ ਦੋਸ਼ ਲਗਾਉਂਦਿਆਂ ਖੁਦ ਸਿੱਖਾਂ ਦੇ ਘਾਣ ਲਈ ਜ਼ਿੰਮੇਵਾਰ ਲੋਕਾਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਬੁਲਾਰਿਆਂ ਵੱਲੋਂ ਆਰ. ਐਸ. ਐਸ. ਦੇ ਘੱਟ ਗਿਣਤੀਆਂ ‘ਤੇ ਵਧਦੇ ਦਬਾਅ, ਸਿੱਖ ਬੰਦੀਆਂ ਦੀ ਰਿਹਾਈ, ਨਸ਼ੀਲੇ ਪਸਾਰ, ਕਿਸਾਨੀ, ਮਹਿੰਗਾਈ, ਕਾਲਾ ਬਾਜ਼ਾਰੀ ਆਦਿ ਵਿਸ਼ਿਆਂ ‘ਤੇ ਵੀ ਵਿਚਾਰ ਪੇਸ਼ ਕੀਤੇ ਗਏ। ਇਸ ਦੌਰਾਨ ਹਾਜ਼ਰ ਆਗੂਆਂ ਵੱਲੋਂ ਪਾਰਟੀ ਦਾ ਉਦੇਸ਼ ਪੱਤਰ ਜਾਰੀ ਕੀਤਾ ਜਿਸ ‘ਚ ਰਾਜਾਂ ਨੂੰ ਵੱਧ ਅਧਿਕਾਰ, ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ , ਪੰਜਾਬ ਦੇ ਪਾਣੀਆਂ, ਏਸ਼ੀਅਨ ਦੇਸ਼ਾਂ ਅੰਦਰ ਯੂਰਪੀ ਤਰਜ਼ ‘ਤੇ ਕਨਫੈਡਰੇਸ਼ਨ ਬਨਾਉਣ, ਸਿੱਖ ਸੰਘਰਸ਼ ਦੇ ਸ਼ਹੀਦਾਂ ਨੂੰ ਰਾਜਨੀਤਿਕ ਸਨਮਾਨ, ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਆਦਿ ਉਦੇਸ਼ ਪ੍ਰਮੁੱਖਤਾ ਨਾਲ ਦਰਜ ਕਰਦਿਆਂ ਉਨ੍ਹਾਂ ਦੀ ਪ੍ਰਾਪਤੀ ਲਈ ਕੀਤੇ ਜਾਣ ਵਾਲੇ ਯਤਨ ਵੀ ਦਰਸਾਏ ਗਏ।

ਇਸ ਮੌਕੇ ਗਿਆਨੀ ਜਗਤਾਰ ਸਿੰਘ ਜਾਚਕ, ਸਾਬਕਾ ਖਾੜਕੂ ਭਾਈ ਵੱਸਣ ਸਿੰਘ ਜਫ਼ਰਵਾਲ, ਬਾਬਾ ਬਲਜੀਤ ਸਿੰਘ ਦਾਦੂਵਾਲ, ਬੀਬੀ ਪ੍ਰੀਤਮ ਕੌਰ, ਸ: ਸੂਰਤ ਸਿੰਘ ਖ਼ਾਲਸਾ, ਭਾਈ ਬਲਵੰਤ ਸਿੰਘ ਗੋਪਾਲਾ, ਸ: ਬਲਵਿੰਦਰ ਸਿੰਘ ਝਬਾਲ, ਸ: ਬਹਾਦਰ ਸਿੰਘ ਰਾਹੋ, ਬਾਬਾ ਚਮਕੌਰ ਸਿੰਘ ਭਾਈ ਰੂਪਾਂ, ਸ: ਜਸਪਾਲ ਸਿੰਘ ਜਨਤਾ ਦਲ ਆਦਿ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਕ ਦੀ ਜ਼ਿੰਮੇਵਾਰੀ ਭਾਈ ਸਤਨਾਮ ਸਿੰਘ ਮਨਾਵਾਂ ਨੇ ਨਿਭਾਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: