Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਲਹੌਰੀਆ ਆਪਣੀ ਮਾਤਾ ਈਸ਼ਰ ਕੌਰ ਦੀ ਅੰਤਮ ਅਰਦਾਸ ‘ਚ ਹੋਏ ਸ਼ਾਮਲ

ਭਾਈ ਲਹੌਰੀਆ ਆਪਣੀ ਮਾਤਾ ਈਸ਼ਰ ਕੌਰ ਦੀ ਅੰਤਮ ਅਰਦਾਸ ‘ਚ ਹੋਏ ਸ਼ਾਮਲ

ਚੰਡੀਗੜ੍ਹ: ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਸਿਆਸੀ ਸਿੱਖ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਦੇ ਮਾਤਾ ਈਸ਼ਰ ਕੌਰ ਜੋ ਕਿ 12 ਸਤੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਅੰਤਮ ਅਰਦਾਸ ਕੱਲ੍ਹ ਪਿੰਡ ਕਸਬਾ ਭਰਾਲ ਵਿਖੇ ਹੋਈ। ਭਾਈ ਲਾਹੌਰੀਆ ਨੂੰ ਅੰਤਮ ਅਰਦਾਸ ‘ਚ ਸ਼ਾਮਲ ਹੋਣ ਲਈ ਤਿੰਨ ਘੰਟੇ ਦੀ ਪੁਲਿਸ ਹਿਰਾਸਤ ‘ਚ ਛੁੱਟੀ ਦਿੱਤੀ ਗਈ ਸੀ।

ਪਿਛਲੇ 22 ਸਾਲਾਂ ਤੋਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਭਾਈ ਲਾਹੌਰੀਆ ਆਪਣੇ ਜੱਦੀ ਪਿੰਡ ਭੁਰਾਲ ਪੁਜੇ। ਦਿੱਲੀ ਪੁਲਿਸ ਵਲੋਂ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਭਾਈ ਲਾਹੌਰੀਆ ਨੂੰ ਅੰਤਮ ਅਰਦਾਸ ਲਈ ਲਿਆਂਦਾ ਗਿਆ ਪਰ ਉਹ ਅੱਜ ਵੀ ਆਪਣੇ ਜੱਦੀ ਘਰ ਨਾ ਜਾ ਸਕੇ। ਸ਼ਰਧਾਂਜਲੀ ਸਮਾਗਮ ਸ. ਸਿਮਰਨਜੀਤ ਸਿੰਘ ਮਾਨ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ, ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਕਰਨੈਲ ਸਿੰਘ ਪੰਜੋਲੀ, ਭਾਈ ਜਸਵੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਮੈਂਬਰ ਜੈਪਾਲ ਸਿੰਘ ਮੰਡੀਆਂ ਤੋਂ ਅਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਅੰਤਮ ਅਰਦਾਸ ਦੀਆਂ ਤਸਵੀਰਾਂ: 

lahoria-05

lahoria-01

lahoria-02

lahoria-03

ਭਾਈ ਦਇਆ ਸਿੰਘ ਲਾਹੌਰੀਆ ਨੂੰ ਦਸਤਾਰ ਭੇਟ ਕਰਦੇ ਹੋਏ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਭਾਈ ਦਇਆ ਸਿੰਘ ਲਾਹੌਰੀਆ ਨੂੰ ਜੈਪੁਰ ਹਾਈਕੋਰਟ ਦੇ ਆਦੇਸ਼ਾਂ ਤਹਿਤ 20 ਦਿਨਾਂ ਦੀ ਛੁੱਟੀ ਉੱਤੇ ਰਿਹਾਅ ਕੀਤਾ ਗਿਆ ਹੈ
ਤਿਹਾੜ ਜੇਲ੍ਹ ਵਿੱਚ ਕੈਦ ਬੰਦੀ ਸਿੰਘ ਭਾਈ ਦਇਆ ਸਿੰਘ ਲਾਹੌਰੀਆ ਅੱਜ ਜੇਲ੍ਹ ਵਿੱਚੋਂ 20 ਦਿਨਾਂ ਦੀ ਪੈਰੋਲ (ਛੁੱਟੀ) ਉੱਤੇ ਰਿਹਾਅ ਹੋ ਕੇ ਪੰਜਾਬ ਵਿਚਲੇ ਆਪਣੇ ਪਿੰਡ ਵਿਖੇ ਪਹੁੰਚੇ।
ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਇੱਕ ਵਫਦ ਵੱਲੋਂ ਬੀਤੇ ਕੱਲ੍ਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਡੀਜੀਪੀ ਜੇਲ੍ਹਾਂ ਰੋਹਿਤ ਚੌਧਰੀ, ਗ੍ਰਹਿ ਸੈਕਟਰੀ ਕਿਰਪਾ ਸੰਕਰ ਸਰੋਜ, ਮੁੱਖ ਮੰਤਰੀ ਪੰਜਾਬ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: