Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਵਡਾਲਾ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨਾਲ ਮੁਲਾਕਾਤ ਕੀਤੀ

ਭਾਈ ਵਡਾਲਾ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸੁਧਾਰ ਬਾਬਤ ਸਰਗਮ ਭਾਈ ਬਲਦੇਵ ਸਿੰਘ ਵਡਾਲਾ ਅਤੇ ਪੰਥਕ ਅਕਾਲੀ ਲਹਿਰ ਦੇ ਆਗੂ ਜਥੇਦਾਰ ਭਾਈ ਰਣਜੀਤ ਸਿੰਘ ਦਰਮਿਆਨ ਅੱਜ ਮੁਲਾਕਾਤ ਹੋਈ ਹੈ। ਇਸ ਤਹਿਤ ਭਾਈ ਬਲਦੇਵ ਸਿੰਘ ਵਡਾਲਾ ਅੱਜ ਜਥੇਦਾਰ ਭਾਈ ਰਣਜੀਤ ਸਿੰਘ ਦੇ ਘਰ ਪਹੁੰਚੇ ਤੇ ਉਹਨਾ ਨਾਲ ਵਿਚਾਰ ਵਟਾਂਦਰਾ ਕੀਤਾ।

ਭਾਈ ਵਡਾਲਾ ਵੱਲੋਂ 21 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਏਕਤਾ ਦੀ ਕੀਤੀ ਜਾਣ ਵਾਲੀ ਅਰਦਾਸ ਚ ਸ਼ਾਮਲ ਹੋਣ ਲਈ ਭਾਈ ਰਣਜੀਤ ਸਿੰਘ ਨੂੰ ਸੱਦਾ ਪੱਤਰ ਵੀ ਦਿੱਤਾ ਗਿਆ।

ਭਾਈ ਵਡਾਲਾ ਨੇ ਦੱਸਿਆ ਕਿ ਭਾਈ ਰਣਜੀਤ ਸਿੰਘ ਨਾਲ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਵਿਚਾਰਾਂ ਦੌਰਾਨ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿਆਸੀ ਆਗੂਆਂ ਵੱਲੋਂ ਆਪਣੇ ਨਿੱਜੀ ਹਿੱਤਾਂ ਲਈ ਵਰਤੇ ਜਾਣ ਤੇ ਵੀ ਵਿਚਾਰਾਂ ਹੋਈਆਂ। ਇਸ ਸਿਆਸੀ ਗਲਬੇ ਨੂੰ ਗੁਰਦੁਆਰਾ ਪ੍ਰਬੰਧ ਵਿਚੋਂ ਬਾਹਰ ਕਰਨ ਲਈ ਸਾਂਝੀ ਰਣਨੀਤੀ ਬਣਾਉਣ ਦੀ ਵਧੀਆ ਮਾਹੌਲ ਵਿੱਚ ਗੱਲਬਾਤ ਹੋਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: