Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਸਤਨਾਮ ਸਿੰਘ ਖੰਡੇਵਾਲਾ ਤੇ ਸਾਥੀ ਸਿੰਘਾਂ ਨੇ ਪੰਥਕ ਏਕਤਾ ਲਈ 7 ਮੈਂਬਰੀ ਕਮੇਟੀ ਬਣਾਈ

ਭਾਈ ਸਤਨਾਮ ਸਿੰਘ ਖੰਡੇਵਾਲਾ ਤੇ ਸਾਥੀ ਸਿੰਘਾਂ ਨੇ ਪੰਥਕ ਏਕਤਾ ਲਈ 7 ਮੈਂਬਰੀ ਕਮੇਟੀ ਬਣਾਈ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੰਜ ਪਿਆਰਿਆਂ ਦੀ ਸੇਵਾ ਨਿਭਾਉਂਦਿਆਂ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਗਈ ਬਿਨ ਮੰਗੀ ਮੁਆਫੀ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ‘ਜਥੇਦਾਰਾਂ’ ਵਿਰੁਧ ਪੰਥਕ ਭਾਵਨਾਵਾਂ ਅਨੁਸਾਰ ਕਦਮ ਚੁੱਕਣ ਵਾਲੇ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਦੇ ਹੱਲ ਲਈ ਸਮੁਚੀਆਂ ਪੰਥਕ ਧਿਰਾਂ ਵਿੱਚ ਏਕਤਾ ‘ਤੇ ਜ਼ੋਰ ਦਿੱਤਾ ਹੈ।

ਉਨ੍ਹਾਂ ਨੇ ਇਸ ਮਕਸਦ ਲਈ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ, ਬਾਬਾ ਰਾਮ ਸਿੰਘ ਦਮਦਮੀ ਟਕਸਾਲ ਸੰਗਰਾਵਾਂ, ਭਾਈ ਬਖਸ਼ੀਸ਼ ਸਿੰਘ ਅਖੰਡ ਕੀਰਤਨੀ ਜੱਥਾ, ਬਾਬਾ ਹਰੀ ਸਿੰਘ ਰੰਧਾਵੇ ਵਾਲੇ ਅਤੇ ਬਾਬਾ ਪਿਆਰਾ ਸਿੰਘ ਨਿਰਮਲੇ ‘ਤੇ ਅਧਾਰਿਤ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ।

ex-amrit-sanchar-jatha-sgpc
ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਉਨ੍ਹਾਂ ਦੇ ਸਾਥੀ ਸਿੰਘ

ਅੱਜ ਅੰਮ੍ਰਿਤਸਰ ਵਿਚ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੱਜੀਆਂ, ਭਾਈ ਮੇਜਰ ਸਿੰਘ, ਭਾਈ ਮੰਗਲ ਸਿੰਘ ਅਤੇ ਭਾਈ ਤਰਲੋਕ ਸਿੰਘ ਦੇ ਦਸਤਖਤਾਂ ਹੇਠ ਜਾਰੀ ਬਿਆਨ ਵਿਚ ਦੱਸਿਆ ਗਿਆ ਹੈ ਕਿ 1 ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਹੋਣ ਦੀ ਘਟਨਾ ਤੋਂ ਲੈਕੇ ਹੁਣ ਤੀਕ ਵਾਪਰੀਆਂ ਨਿਰਾਦਰ ਦੀਆਂ ਘਟਨਾਵਾਂ ਲਈ ਸੂਬੇ ਦੀ ਸੱਤਾਧਾਰੀ ਧਿਰ, ਸ਼੍ਰੋਮਣੀ ਕਮੇਟੀ ਤੇ ਇਸਦੇ ਥਾਪੇ ਜਥੇਦਾਰਾਂ ਵਲੋਂ ਅਪਣਾਈ ਨੀਤੀ ਨੇ ਸਿੱਖਾਂ ਨੂੰ ਇਨਸਾਫ ਨਹੀਂ ਦਿੱਤਾ ਤੇ ਅਜੇਹਾ ਕਰਦਿਆਂ ਇਹ ਲੋਕ ਖੁੱਦ ਹੀ ਦੋਸ਼ੀ ਨਜ਼ਰ ਆਏ ਹਨ।

ਉਨ੍ਹਾਂ ਕਿਹਾ ਕਿ ਉਪਰੋਕਤ ਹਾਲਾਤਾਂ ਦੇ ਚਲਦਿਆਂ ਪੰਥ ਅੰਦਰ ਘੋਰ ਨਿਰਾਸ਼ਾ ਛਾਈ ਹੈ ਜਿਸਦਾ ਇੱਕੋ ਇੱਕ ਹੱਲ ਪੰਥਕ ਏਕਤਾ ਹੀ ਨਜ਼ਰੀਂ ਆਇਆ ਹੈ।

ਵੱਖ ਵੱਖ ਸਿੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸੰਗਤਾਂ ਵਲੋਂ ਮਿਲੇ ਸੁਝਾਵਾਂ ਦੀ ਰੋਸ਼ਨੀ ਵਿੱਚ ਹੀ ਉਪਰੋਕਤ ਮਹਾਂਪੁਰਸ਼ਾਂ ‘ਤੇ ਇਕ ਕਮੇਟੀ ਗਠਿਤ ਕੀਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੈਨੇਡਾ ਦੀਆਂ ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ, ਓਨਟਾਰੀਓ ਗੁਰਦੁਆਰਾ ਕਮੇਟੀ ਅਤੇ ਕਿਊਬੈਕ ਸਿੱਖ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪਾਂ ਦੀ ਢੋਆ-ਢੁਆਈ, ਸੰਭਾਲ ਅਤੇ ਮਰਯਾਦਾ ਨਾਲ ਜੁੜੇ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: