Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਹਵਾਰਾ ਦੀ ਫਾਂਸੀ ਦੇ ਕੇਸ ਤੇ ਸੁਣਵਾਈ ਟਲੀ; ਭਾਈ ਤਾਰਾ ਖਿਲਾਫ ਕੇਸ਼ ਸ਼ੁਰੂ ਕਰਨ ਦੇ ਹੁਕਮ

ਭਾਈ ਹਵਾਰਾ ਦੀ ਫਾਂਸੀ ਦੇ ਕੇਸ ਤੇ ਸੁਣਵਾਈ ਟਲੀ; ਭਾਈ ਤਾਰਾ ਖਿਲਾਫ ਕੇਸ਼ ਸ਼ੁਰੂ ਕਰਨ ਦੇ ਹੁਕਮ

ਨਵੀਂ ਦਿੱਲੀ: ਅੱਜ ਭਾਰਤ ਦੀ ਸੁਪਰੀਮ ਕੋਰਟ ਵਿੱਚ ਜਗਤਾਰ ਸਿੰਘ ਹਵਾਰਾ ਦੀ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਢ ਵਿੱਚ ਸੀ.ਬੀ.ਆਈ ਵੱਲੋਂ ਪਾਈ ਗਈ ਅਰਜੀ ਲਈ ਪੇਸ਼ੀ ਸੀ ਜਿਸ ਨੂੰ ਫਿਲਹਾਲ ਕੋਰਟ ਵੱਲੋਂ ਅੱਗੇ ਪਾ ਦਿੱਤਾ ਗਿਆ ਹੈ।

ਭਾਈ ਜਗਤਾਰ ਸਿੰਘ ਹਵਾਰਾ
ਭਾਈ ਜਗਤਾਰ ਸਿੰਘ ਹਵਾਰਾ

ਜਿਕਰਯੋਗ ਹੈ ਕਿ ਬੇਅੰਤ ਸਿੰਘ ਕਤਲ ਕਾਂਢ ਦੇ ਮੁਕੱਦਮੇ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਹੇਠਲੀ ਅਦਾਲਤ ਵੱਲੋਂ 31 ਜੁਲਾਈ,2007 ਨੂੰ ਮੌਤ ਦੀ ਸਜਾ ਸੁਣਾਈ ਗਈ ਸੀ, ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਸਟਿਸ ਮਹਿਤਾਬ ਸਿੰਘ ਗਿੱਲ ਵੱਲੋਂ ਜਗਤਾਰ ਸਿੰਘ ਹਵਾਰਾ ਨੂੰ ਐਲਾਨੀ ਗਈ ਮੌਤ ਦੀ ਸਜਾ ਨੂੰ ਰੱਦ ਕਰ ਦਿੱਤਾ ਗਿਆ ਸੀ।

ਸਿੱਖ ਸਿਆਸਤ ਨਾਲ ਫੋਨ ਤੇ ਗੱਲ ਕਰਦਿਆਂ ਵਕੀਲ ਹਰਪਾਲ ਸਿੰਘ ਚੀਮਾ ਜੋ ਕਿ ਅੱਜ ਪੇਸ਼ੀ ਵੇਲੇ ਸੁਪਰੀਮ ਕੋਰਟ ਵਿੱਚ ਮੋਜੂਦ ਸਨ ਨੇ ਦੱਸਿਆ ਕਿ ਅਦਾਲਤ ਵੱਲੋਂ ਇਸ ਮਾਮਲੇ ਨਾਲ ਸੰਬੰਧਿਤ ਦੋ ਅਰਜੀਆਂ ਉੱਤੇ ਇਕੱਠੀ ਸੁਣਵਾਈ ਕਰਨ ਦਾ ਫੈਂਸਲਾ ਕੀਤਾ ਗਿਆ ਹੈ।

ਇਨ੍ਹਾਂ ਦੋ ਅਪੀਲਾਂ ਵਿੱਚੋਂ ਇੱਕ ਅਪੀਲ ਸੀ.ਬੀ.ਆਈ ਵੱਲੋਂ ਪਾਈ ਗਈ ਹੈ ਜਿਸ ਵਿੱਚ ਸੀ.ਬੀ.ਆਈ ਨੇ ਜਗਤਾਰ ਸਿੰਘ ਹਵਾਰਾ ਦੀ ਫਾਂਸੀ ਦੀ ਸਜਾ ਨੂੰ ਬਹਾਲ ਕਰਨ ਲਈ ਕਿਹਾ ਹੈ ਤੇ ਦੂਜੀ ਅਪੀਲ ਵਿੱਚ ਜਗਤਾਰ ਸਿੰਘ ਹਵਾਰਾ ਵੱਲੋਂ ਬੇਅੰਤ ਕਤਲ ਕਾਂਢ ਵਿੱਚ ਹੇਠਲੀ ਅਦਾਲਤ ਦੇ ਫੈਂਸਲੇ ਨੂੰ ਚੁਣੌਤੀ ਦਿੱਤੀ ਗਈ ਹੈ।

ਇਸ ਮਾਮਲੇ ਤੇ ਅੱਜ ਦੀ ਸੁਣਵਾਈ ਮੁੱਖ ਜੱਜ ਤੀਰਥ ਸਿੰਘ ਦੀ ਅਗਵਾਈ ਵਿੱਚ ਦੋਹਰੇ ਬੈਂਚ ਵੱਲੋਂ ਕੀਤੀ ਗਈ।

ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਸੀ.ਬੀ.ਆਈ ਵੱਲੋਂ ਭਾਰਤ ਦੇ ਸੋਲੀਸੀਟਰ ਜਨਰਲ ਰਣਜੀਤ ਕੁਮਾਰ ਪੇਸ਼ ਹੋਏ ਜਦਕਿ ਜਗਤਾਰ ਸਿੰਘ ਹਵਾਰਾ ਵੱਲੋਂ ਸੀਨੀਅਰ ਵਕੀਲ ਸੁਸ਼ੀਲ ਕੁਮਾਰ ਨੇ ਪੈਰਵਾਈ ਕੀਤੀ।

ਭਾਈ ਜਗਤਾਰ ਸਿੰਘ ਤਾਰਾ
ਭਾਈ ਜਗਤਾਰ ਸਿੰਘ ਤਾਰਾ

ਸੀ.ਬੀ.ਆਈ ਵੱਲੋਂ ਪੇਸ਼ ਹੋਏ ਸੋਲੀਸੀਟਰ ਜਨਰਲ ਨੇ ਅਦਾਲਤ ਨੂੰ ਕਿਹਾ ਕਿ ਇਸ ਕੇਸ ਨਾਲ ਸੰਬੰਧਿਤ ਜਗਤਾਰ ਸਿੰਘ ਤਾਰਾ ਵੱਲੋਂ ਗ੍ਰਿਫਤਾਰੀ ਤੋਂ ਬਾਅਦ ਇੱਕ ਇਕਬਾਲੀਆ ਬਿਆਨ ਦਿੱਤਾ ਗਿਆ ਹੈ, ਪਰ ਕੇਸ ਨਾਲ ਸੰਬੰਧਿਤ ਰਿਕਾਰਡ ਸੁਪਰੀਮ ਕੋਰਟ ਵਿੱਚ ਹੋਣ ਕਾਰਨ ਹੇਠਲੀ ਅਦਾਲਤ ਵਿੱਚ ਕਾਰਵਾਈ ਸ਼ੁਰੂ ਨਹੀਂ ਕੀਤੀ ਜਾ ਸਕੀ।ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਜਗਤਾਰ ਸਿੰਘ ਤਾਰਾ ਤੇ ਕਾਰਵਾਈ ਸ਼ੁਰੂ ਕਰਨ ਲਈ ਇਸ ਕੇਸ ਨਾਲ ਸੰਬੰਧਿਤ ਰਿਕਾਰਡ ਚੰਡੀਗੜ੍ਹ ਸਥਿਤ ਹੇਠਲੀ ਅਦਾਲਤ ਵਿੱਚ ਵਾਪਿਸ ਭੇਜਿਆ ਜਾਵੇ।

ਅਦਾਲਤ ਨੇ ਸੀ.ਬੀ.ਆਈ ਦੀ ਇਸ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਇਸ ਕੇਸ ਨਾਲ ਸੰਬੰਧਿਤ ਰਿਕਾਰਡ ਚੰਡੀਗੜ੍ਹ ਦੀ ਹੇਠਲੀ ਅਦਾਲਤ ਵਿੱਚ ਭੇਜਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ਤੇ ਜਗਤਾਰ ਸਿੰਘ ਤਾਰਾ ਖਿਲਾਫ ਮੁਕੱਦਮਾ ਸ਼ੁਰੂ ਕਰਨ ਦੇ ਵੀ ਹੁਕਮ ਦਿੱਤੇ ਹਨ।

ਇਸ ਮਾਮਲੇ ਵਿੱਚ ਅਦਾਲਤ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੇ ਕੇਸ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਅਜੇ ਅਦਾਲਤ ਵੱਲੋਂ ਅਗਲੀ ਸੁਣਵਾਈ ਲਈ ਅਗਲੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੁਖਬੀਰ ਬਾਦਲ ਹਮਲਾ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਮਲਾ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅਗਲੀ ਤਰੀਕ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: