Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਹਵਾਰਾ ਦੀ ਰਿਹਾਈ ਲਈ ਮਨੁੱਖੀ ਅਧਿਕਾਰ ਦਿਹਾੜੇ ‘ਤੇ ਮਾਰਚ ਕੱਢਿਆ

ਭਾਈ ਹਵਾਰਾ ਦੀ ਰਿਹਾਈ ਲਈ ਮਨੁੱਖੀ ਅਧਿਕਾਰ ਦਿਹਾੜੇ ‘ਤੇ ਮਾਰਚ ਕੱਢਿਆ

ਅੰਮਿ੍ਤਸਰ (10 ਦਸੰਬਰ, 2015): ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ‘ਤੇ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਸਿੱਖਜ਼ ਫਾਰ ਜਸਟਿਸ ਅਤੇ ਵੱਖ-ਵੱਖ ਜਥੇਬੰਦੀਆਂ ਨੇ ਸਥਾਨਕ ਗੁਰਦੁਆਰਾ ਸ਼ਹੀਦਾਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ‘ਸਿੱਖ ਅਧਿਕਾਰ-ਸਿੱਖ ਆਜ਼ਾਦੀ’ ਮਾਰਚ ਕੱਢਿਆ।

ਸਿੱਖ ਸਟੂਡੈਂਟਸ ਫੈਡਰੇਸ਼ਨ ਪੀਰ ਮੁਹੰਮਦ ਤੇ ਹੋਰਾਂ ਸਹਿਯੋਗੀ ਜਥੇਬੰਦੀਆਂ ਦੇ ਆਗੂਆਂ ਸਿੱਖ ਨੌਜਵਾਨਾਂ ਨੇ ‘ਜਥੇਦਾਰ ਹਵਾਰਾ ਨੂੰ ਰਿਹਾਅ ਕਰੋ’ ਦੀਆਂ ਤਖਤੀਆਂ ਫੜੀਆਂ ਸਨ।ਪੰਜ ਪਿਆਰਿਆਂ ਦੀ ਅਗਵਾਈ ‘ਚ ਇਹ ਮਾਰਚ ਅਕਾਲ ਤਖਤ ਸਾਹਿਬ ਦੀ ਫਸੀਲ ਮੂਹਰੇ ਅਰਦਾਸ ਨਾਲ ਸਮਾਪਤ ਹੋਇਆ।

ਸਿੱਖ-ਅਜ਼ਾਦੀ ਮਾਰਚ ਕਰਦੇ ਸਿੱਖ ਜੱਥੇਬੰਦੀਆਂ ਦੇ ਆਗੂ
ਸਿੱਖ-ਅਜ਼ਾਦੀ ਮਾਰਚ ਕਰਦੇ ਸਿੱਖ ਜੱਥੇਬੰਦੀਆਂ ਦੇ ਆਗੂ

ਇਸ ਮੌਕੇ ਨੌਜਵਾਨ ਪੀੜੀ ਨੂੰ ਗੁਰੂ ਸਾਹਿਬ ਦੇ ਮਾਣ ਸਨਮਾਨ ਲਈ ਖੁਦ ਲਾਮਬੰਦ ਹੋਣ ਲਈ ਪ੍ਰੇਰਿਤ ਕੀਤਾ।ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਸਿੱਖ ਧਾਰਮਿਕ, ਸਿਆਸੀ ਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਵਰਕਰਾਂ ਨੇ ਹਰ ਪਿੰਡ ਦੇ ਗੁਰਦੁਆਰੇ ‘ਚ ਸੀ ਸੀ. ਟੀ. ਵੀ. ਕੈਮਰੇ ਲਾਉਣ ਤੇ ਪੰਥਕ ਪਹਿਰੇਦਾਰ ਨਿਯੁੱਕਤ ਕਰਨ ਦਾ ਐਲਾਨ ਕੀਤਾ।

ਕਰਨੈਲ ਇਸ ਕਾਰਜ ਦਾ ਪ੍ਰਬੰਧ ਅਮਰੀਕਾ ਸਥਿਤ ਮਨੁੱਖੀ ਅਧਿਕਾਰ ਸੰਸਥਾ ਸਿਖਸ ਫਾਰ ਜਸਟਿਸ ਵੱਲੋਂ ਕੀਤਾ ਹੈ।ਸਮਰਥਨ ਕਰਨ ਵਾਲਿਆਂ ‘ਚ ਦਮਦਮੀ ਟਕਸਾਲ ਜਥਾ ਭਿੰਡਰਾ ਸੰਗਰਾਵਾਂ, ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਉਂਡੇਸ਼ਨ, ਸਿੱਖ ਸੰਘਰਸ਼ ਕਮੇਟੀ, ਸਿੱਖ ਚੇਤਨਾ ਮੰਚ, ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ, ਅਖੰਡ ਕੀਰਤਨੀ ਜਥਾ ਇੰਟਰ ਨੈਸ਼ਨਲ ਤੇ ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ ਸ਼ਾਮਿਲ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: