Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਹਵਾਰਾ ਨੇ ਪੈਂਡਿੰਗ ਪਏ 7 ਕੇਸਾਂ ਲਈ ਸਮਰਾਲਾ ਕੋਰਟ ਕੋਲ ਕੀਤੀ ਪਹੁੰਚ

ਭਾਈ ਹਵਾਰਾ ਨੇ ਪੈਂਡਿੰਗ ਪਏ 7 ਕੇਸਾਂ ਲਈ ਸਮਰਾਲਾ ਕੋਰਟ ਕੋਲ ਕੀਤੀ ਪਹੁੰਚ

ਸਮਰਾਲਾ/ ਲੁਧਿਆਣਾ: ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੇ 7 ਪੈਂਡਿੰਗ ਕੇਸਾਂ ਲਈ ਸਮਰਾਲਾ ਅਦਾਲਤ ਵਿਚ ਪਹੁੰਚ ਕੀਤੀ ਹੈ। ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਦੱਸਿਆ ਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਭਾਈ ਹਵਾਰਾ ਨੂੰ ਹਾਲ ਹੀ ਵਿਚ ਦੱਸਿਆ ਕਿ ਕਾਗਜ਼ਾਂ ‘ਚ ਉਨ੍ਹਾਂ ‘ਤੇ ਕਈ ਕੇਸ ਪੈਂਡਿੰਗ ਪਏ ਹਨ।

(ਫਾਈਲ ਫੋਟੋ)
(ਫਾਈਲ ਫੋਟੋ)

ਐਡਵੋਕੇਟ ਮੰਝਪੁਰ ਨੇ ਦੱਸਿਆ ਕਿ ਭਾਈ ਹਵਾਰਾ ਨੂੰ ਇਨ੍ਹਾਂ ਕੇਸਾਂ ਵਿਚ ਕਦੇ ਵੀ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ। ਨਵੇਂ ਖੋਜੇ ਗਏ ਕੇਸਾਂ ਵਿਚੋਂ 7 ਥਾਣਾ ਸਮਰਾਲਾ ਦੇ ਹਨ।

ਮਿਲੀ ਜਾਣਕਾਰੀ ਮੁਤਾਬਕ ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਨੇ ਸਮਰਾਲਾ ਦੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਕੋਲ ਅਰਜ਼ੀ ਦਾਖਲ ਕਰਕੇ ਐਫ.ਆਈ. ਆਰ ਨੰ: 73/2005, 77/2005, 78/2005, 79/2005, 82/2005, 83/2005 ਦਾ ਪਤਾ ਲੱਗਿਆ ਹੈ। ਇਹ ਸਾਰੇ ਕੇਸ ਧਾਰਾ 121 (ਦੇਸ਼ ਦੇ ਖਿਲਾਫ ਜੰਗ ਛੇੜਨਾ), 121-ਏ (ਦੇਸ਼ ਦੇ ਖਿਲਾਫ ਜੰਗ ਦੀ ਸਾਜਿਸ਼ ਕਰਨੀ), 122 (ਦੇਸ਼ ਦੇ ਖਿਲਾਫ ਜੰਗ ਦੀ ਤਿਆਰੀ ਕਰਨੀ), 123 (ਦੇਸ਼ ਖਿਲਾਫ ਜੰਗ ਛੇੜਨ ਦੀ ਸਾਜਿਸ਼ ਲਈ ਸਾਧਨ ਮੁਹੱਈਆ ਕਰਵਾਉਣੇ) ਅਤੇ ਅਸਲਾ ਐਕਟ ਅਤੇ ਧਮਾਕਾਖੇਜ਼ ਸਮੱਗਰੀ ਤਹਿਤ ਦਰਜ ਕੀਤੇ ਗਏ ਹਨ।

ਐਡਵੋਕੇਟ ਜਸਪਾਲ ਸਿੰਘ ਮੰਝਪੁਰ
ਐਡਵੋਕੇਟ ਜਸਪਾਲ ਸਿੰਘ ਮੰਝਪੁਰ

ਸਿੱਖ ਸਿਆਸਤ ਨਿਊਜ਼ ਨਾਲ ਗੱਲ ਕਰਦੇ ਹੋਏ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਕਿਹਾ, “ਸਾਡੀ ਅਰਜ਼ੀ ‘ਤੇ ਅਦਾਲਤ ਨੇ ਸਮਰਾਲਾ ਦੇ ਐਸ.ਐਚ.ਓ. ਤੋਂ ਰਿਪੋਰਟ ਮੰਗੀ ਹੈ।”

ਐਡਵੋਕੇਟ ਮੰਝਪੁਰ ਨੇ ਦੱਸਿਆ ਕਿ ਸਬ ਡਿਵੀਜ਼ਨ ਮਜਿਸਟ੍ਰੇਟ ਨਵਜੋਤ ਸੋਹਲ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ 12 ਸਤੰਬਰ 2005 ਨੂੰ ਪੇਸ਼ ਕਰਨ ਦੀ ਵਾਰੰਟ ਭੇਜੇ ਸਨ ਉਨ੍ਹਾਂ ਭਾਈ ਹਵਾਰਾ ਨੂੰ ਕਦੇ ਵੀ ਇਨ੍ਹਾਂ ਕੇਸਾਂ ‘ਚ ਅਦਾਲਤ ‘ਚ ਪੇਸ਼ ਨਹੀਂ ਕੀਤਾ ਗਿਆ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Bhai Jagtar Singh Hawara Moves to Samrala Court to know Status of 7 Pending Cases …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 01 ਅਕਤੂਬਰ 2026 ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜਗਤਾਰ ਸਿੰਘ ‘ਜੱਗੀ’ ਜੌਹਲ ਨੂੰ ਤਿਹਾੜ ਜੇਲ੍ਹ, ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: