Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਗਵਤ ਨੇ ਫਿਰ ਘੱਟ ਗਿਣਤੀਆਂ ਦਾ ਕੀਤਾ ਅਪਮਾਣ, ਕਿਹਾ: ਹਿੰਦੋਸਤਾਨ ਵਿੱਚ ਰਹਿਣ ਵਾਲਾ ਹਰ ਵਿਅਕਤੀ ਹਿੰਦੂ

ਭਾਗਵਤ ਨੇ ਫਿਰ ਘੱਟ ਗਿਣਤੀਆਂ ਦਾ ਕੀਤਾ ਅਪਮਾਣ, ਕਿਹਾ: ਹਿੰਦੋਸਤਾਨ ਵਿੱਚ ਰਹਿਣ ਵਾਲਾ ਹਰ ਵਿਅਕਤੀ ਹਿੰਦੂ

bhagvatਨਵੀਂ ਦਿੱਲੀ ( 11 ਅਗਸਤ 2014): ਕੱਟੜ ਹਿੰਦੂਤਵੀ ਸੰਗਠਨ ਆਰ. ਐੱਸ. ਐੱਸ ਆਏ ਦਿਨ ਭਾਰਤ ਵਿੱਚ ਵੱਸ ਰਹੀਆਂ ਘੱਟ ਗਿਣਤੀ ਕੌਮਾਂ ਨੂੰ ਕਿਸੇ ਨਾ ਕਿਸੇ ਤਰੀਕੇ ਠੇਸ ਪਹੁੰਚਾਉਦਾ ਰਹਿੰਦਾ ਹੈ। ਅਜੇ ਥੋੜੇ ਦਿਨ ਪਹਿਲਾਂ ਹੀ ਸਿੱਖਾਂ ਨੂੰ ਹਿੰਦੂ ਕਹਿਣ ਵਾਲੇ ਆਰ. ਐੱਸ. ਐੱਸ ਮੁੱਖੀ ਮੋਹਨ ਭਾਗਵਤ ਨੇ ਇੱਕ ਵਾਰ ਫਿਰ ਭਾਰਤ ਵਿੱਚਲੀਆਂ ਘੱਟ ਗਿਣਤੀ ਕੌਮਾਂ ਦੇ ਵਜੂਦ ਨੂੰ ਨਕਾਰਦੇ ਹੋਏ ਵਿਵਾਦਤ ਬਿਆਨ ਦਿੱਤਾ ਹੈ ਕਿ ਹਿੰਦੋਸਤਾਨ ਵਿੱਚ ਰਹਿਣ ਵਾਲਾ ਹਰ ਵਿਅਕਤੀ ਹਿੰਦੂ ਹੈ।

ਉਸ ਨੇ ਕਿਹਾ ਹੈ ਕਿ ਜੇਕਰ ਇੰਗਲੈਂਡ ਵਿੱਚ ਰਹਿਣ ਵਾਲੇ ਅੰਗਰੇਜ਼ ਹਨ, ਜਰਮਨ ਵਿੱਚ ਰਹਿਣ ਵਾਲੇ ਜਰਮਨੀ ਅਤੇ ਅਮਰੀਕਾ ਵਿੱਚ ਰਹਿਣ ਵਾਲੇ ਅਮਰੀਕੀ ਹਨ ਤਾਂ ਫਿਰ ਹਿੰਦੋਸਤਾਨ ਵਿੱਚ ਰਹਿਣ ਵਾਲੇ ਸਾਰੇ ਲੋਕ ਹਿੰਦੂ ਕਿਉਂ ਨਹੀਂ ਹੋ ਸਕਦੇ?

ਭਾਗਵਤ ਨੇ ਕਿਹਾ ਹੈ ਕਿ ਸਾਰੇ ਭਾਰਤੀਆਂ ਦੀ ਇੱਕੋ ਸੱਭਿਆਚਾਰਕ ਪਹਿਚਾਣ ਹਿੰਦੂਤਵ ਹੈ ਅਤੇ ਦੇਸ਼ ਵਿੱਚ ਰਹਿਣ ਵਾਲੇ ਇਸ ਮਹਾਨ ਸੱਭਿਆਚਾਰ ਦੇ ਵੰਸ਼ਿਜ ਹਨ।

ਉਸ ਨੇ ਇਹ ਵੀ ਕਿਹਾ ਕਿ ਹਿੰਦੂਤਵ ਇੱਕ ਜੀਵਨ ਸ਼ੈਲੀ ਹੈ ਅਤੇ ਕੋਈ ਵੀ ਕਿਸੇ ਦੀ ਵੀ ਅਰਾਧਨਾ ਕਰਨ ਵਾਲਾ ਜਾਂ ਕਿਸੇ ਦੀ ਅਰਾਧਨਾ ਨਾ ਕਰਨ ਵਾਲਾ ਵੀ ਹਿੰਦੂ ਹੋ ਸਕਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਕਸਫੋਰਡ ਡਿਕਸ਼ਨਰੀ ਅਨੁਸਾਰ 'ਕਲਟ' ਦਾ ਮਤਲਬ ਹੈ ਉਹ ਧਾਰਮਿਕ ਗਰੁੱਪ ਜੋ ਆਪਣੇ ਧਾਰਮਿਕ ਵਿਸ਼ਵਾਸ਼ਾਂ ਨੂੰ ਕੱਟੜਤਾ ਨਾਲ ਮੰਨਦੇ ਹਨ ਅਤੇ ਕਈ ਤਰੀਕੇ ਦੀਆਂ ਰਸਮਾਂ ਕਰਦੇ ਹਨ ਅਤੇ ਉਹ ਕਿਸੇ ਸਥਾਪਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: