Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਜਪਾ ਅਤੇ ਸ਼ਿਵ ਸੈਨਾ ਦਰਮਿਆਨ ਤਰੇੜਾਂ ਹੋਈਆਂ ਡੂੰਘੀਆਂ, ਟੁੱਟ ਸਕਦਾ ਹੈ ਗੱਠਜੋੜ

ਭਾਜਪਾ ਅਤੇ ਸ਼ਿਵ ਸੈਨਾ ਦਰਮਿਆਨ ਤਰੇੜਾਂ ਹੋਈਆਂ ਡੂੰਘੀਆਂ, ਟੁੱਟ ਸਕਦਾ ਹੈ ਗੱਠਜੋੜ

ਮੁੰਬਈ (19 ਸਤੰਬਰ, 2014 ): ਭਾਜਪਾ ਅਤੇ ਸ਼ਿਵ ਸੈਨਾ ਵਿਚਕਾਰ ਪਿਛਲੇ ਸਮੇਂ ਤੋਂ ਚੱਲ ਰਿਹਾ ਤਨਾਅ ਇਸ ਪੱਧਰ ‘ਤੇ ਪਹੁੰਚ ਗਿਆ ਕਿ ਦੋਵੇਂ ਹਮ ਖਿਆਲੀ ਪਾਰਟੀਆਂ ਦੇ ਆਗੂ ਇੱਕ ਦੂਜੇ ਨਾਲੋਂ ਤੋੜ ਵਿਛੋੜਾ ਕਰਨ ਬਾਰੇ ਸੋਚ ਰਹੇ ਹਨ।

ਮਹਾਰਾਸ਼ਟਰ ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਦੋਵੇਂ ਪਾਰਟੀਆਂ ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਖਿੱਚੋਤਾਣ ਕਾਫ਼ੀ ਵੱਧ ਗਈ ਹੈ।

ਭਾਰਤ ਦੇ ਦਸ ਸੂਬਿਆਂ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਭਾਜਪਾ ਨੂੰ ਮਿਲੀ ਅਸਫਲਤਾ ਕਾਰਣ ਸ਼ਿਵ ਸੈਨਾ ਆਪਣ ਹੱਥ ਉੱਪਰ ਰੱਖਦੀ ਹੋਈ ਸੂਬੇ ਦੀ ਵਿਧਾਨ ਸਭਾ ਚੋਣਾਂ ਵਿੱਚ ਵੱਧ ਸੀਟਾਂ ਦੀ ਮੰਗ ਕਰ ਰਹੀ ਹੈ।

amitshah-uddhavthackeray

ਸ਼ਿਵ ਸੈਨਾ ਮਹਾਂਰਾਸ਼ਟਰ ਦੀਆਂ 288 ਵਿਧਾਨਸਭਾ ਸੀਟਾਂ ਚੋਂ ਭਾਜਪਾ ਨੂੰ 199 ਸੀਟਾਂ ਦੇਣਾ ਚਾਹੁੰਦੀ ਹੈ, ਪਰ ਭਾਜਪਾ 126 ਸੀਟਾਂ ਲੈਣ ਲਈ ਅੜੀ ਹੋਈ ਹੈ।

ਅਜੀਤ ਅਖਬਾਰ ਵਿੱਚ ਨਸ਼ਰ ਖ਼ਬਰ ਅਨੁਸਾਰ ਉੱਧਰ ਸੂਤਰਾਂ ਅਨੁਸਾਰ ਭਾਜਪਾ ਦੇ ਉੱਘੇ ਆਗੂਆਂ ਨੇ ਸ਼ਿਵ ਸੈਨਾ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਇਸ ਤਰ੍ਹਾਂ ਇਸ ਗੱਲ ਦੀ ਸੰਭਾਵਨਾ ਵੱਧ ਗਈ ਹੈ ਕਿ 25 ਸਾਲ ਪੁਰਾਣਾ ਭਾਜਪਾ-ਸ਼ਿਵ ਸੈਨਾ ਗੱਠਜੋੜ ਟੁੱਟ ਸਕਦਾ ਹੈ।

ਇਸ ਬੈਠਕ ‘ਚ ਫ਼ੈਸਲਾ ਲਏ ਜਾਣ ਦੀ ਉਮੀਦ ਹੈ। ਉਥੇ ਸ਼ਿਵ ਸੈਨਾ ਦੇ ਨੇਤਾ ਸੰਜੇ ਰਾਓਤ ਨੇ ਕਿਹਾ ਕਿ ਮਹਾਰਾਸ਼ਟਰ ਦੇ ਮਾਨ ਦੇ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: