Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਜਪਾ ਨਾਲ ਬਾਦਲ ਦਲ ਦਾ ਸਮਝੌਤਾ ਸਿਰਫ ਸਿਆਸੀ ਹੈ, ਗੁਰਦੁਆਰਾ ਚੋਣਾਂ ਬਾਰੇ ਕੋਈ ਸਮਝੌਤਾ ਨਹੀਂ: ਜੀਕੇ

ਭਾਜਪਾ ਨਾਲ ਬਾਦਲ ਦਲ ਦਾ ਸਮਝੌਤਾ ਸਿਰਫ ਸਿਆਸੀ ਹੈ, ਗੁਰਦੁਆਰਾ ਚੋਣਾਂ ਬਾਰੇ ਕੋਈ ਸਮਝੌਤਾ ਨਹੀਂ: ਜੀਕੇ

ਨਵੀਂ ਦਿੱਲੀ: ਭਾਜਪਾ ਸਿੱਖ ਵਿੰਗ ਦੇ ਆਗੂਆਂ ਵੱਲੋਂ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਗਠਬੰਧਨ ਦਾ ਹਵਾਲਾ ਦਿੰਦੇ ਹੋਏ ਬਾਦਲ ਦਲ ਤੋਂ ਟਿਕਟਾਂ ਦੀ ਮੰਗ ਕੀਤੀ ਗਈ ਸੀ। ਜਿਸਦੇ ਜਵਾਬ ‘ਚ ਅੱਜ (16 ਅਕਤੂਬਰ, 2017) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. (ਫਾਈਲ ਫੋਟੋ)
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. (ਫਾਈਲ ਫੋਟੋ)

ਜਾਰੀ ਪ੍ਰੈਸ ਬਿਆਨ ‘ਚ ਕਿਹਾ ਗਿਆ ਕਿ ਭਾਜਪਾ (ਸਿੱਖ ਵਿੰਗ) ਦੇ ਆਗੂਆਂ ਨੇ ਨਿਸ਼ਾਨ ਸਿੰਘ ਮਾਨ, ਸਵਰਨ ਸਿੰਘ ਬਰਾੜ, ਭੂਪਿੰਦਰ ਸਿੰਘ ਭੁੱਲਰ, ਆਤਮਾ ਸਿੰਘ ਲੁਬਾਣਾ ਅਤੇ ਕੁਲਵੰਤ ਸਿੰਘ ਬਾਠ ਨੂੰ ਭਾਜਪਾ ਕੋਟੇ ਚੋਂ ਕਮੇਟੀ ਮੈਂਬਰ ਦੱਸਿਆ ਸੀ। ਬਿਆਨ ਮੁਤਾਬਕ ਇਨ੍ਹਾਂ 5 ਮੈਂਬਰਾਂ ’ਚੋਂ 4 ਮੈਂਬਰਾਂ ਨੇ ਆਪਣੇ ਆਪ ਨੂੰ ਬਾਦਲ ਦਲ ਦਾ ਵਫਾਦਾਰ ਸਿਪਾਹੀ ਦੱਸਦੇ ਹੋਏ ਐਲਾਨ ਕੀਤਾ ਕਿ ਉਨ੍ਹਾਂ ਨੂੰ ਗੁਰਦੁਆਰਾ ਚੋਣਾਂ ਸਮੇਂ ਟਿਕਟਾਂ ਬਾਦਲ ਦਲ ਵਲੋਂ ਮਿਲੀਆਂ ਸਨ।

ਦਿੱਲੀ ਕਮੇਟੀ ਦੇ ਉਹ ਮੈਂਬਰ ਜਿਨ੍ਹਾਂ ਬਾਰੇ ਭਾਜਪਾ (ਸਿੱਖ ਵਿੰਗ) ਦਾਅਵਾ ਕਰ ਰਹੀ ਹੈ ਕਿ ਇਨ੍ਹਾਂ ਨੂੰ ਬਾਦਲ-ਭਾਜਪਾ ਗਠਜੋੜ 'ਚ ਸਮਝੌਤੇ ਤਹਿਤ ਭਾਜਪਾ ਕੋਟੇ 'ਚ ਟਿਕਟਾਂ ਮਿਲੀਆਂ
ਦਿੱਲੀ ਕਮੇਟੀ ਦੇ ਉਹ ਮੈਂਬਰ ਜਿਨ੍ਹਾਂ ਬਾਰੇ ਭਾਜਪਾ (ਸਿੱਖ ਵਿੰਗ) ਦਾਅਵਾ ਕਰ ਰਹੀ ਹੈ ਕਿ ਇਨ੍ਹਾਂ ਨੂੰ ਬਾਦਲ-ਭਾਜਪਾ ਗਠਜੋੜ ‘ਚ ਸਮਝੌਤੇ ਤਹਿਤ ਭਾਜਪਾ ਕੋਟੇ ‘ਚ ਟਿਕਟਾਂ ਮਿਲੀਆਂ

ਉਕਤ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਟਿਕਟਾਂ ਬਾਦਲ ਦਲ ਦਾ ਕਾਰਕੂਨ ਹੋਣ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਇਕਾਈ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਦਿੱਤੀਆਂ ਗਈਆਂ ਸਨ। ਭਾਰਤੀ ਜਨਤਾ ਪਾਰਟੀ ਦੇ ਕੋਟੇ ਜਾਂ ਸਿਫ਼ਾਰਿਸ਼ ਦੇ ਅਧਾਰ ’ਤੇ ਉਨ੍ਹਾਂ ਨੂੰ ਟਿਕਟਾਂ ਮਿਲਣ ਦਾ ਕੀਤਾ ਜਾ ਰਿਹਾ ਪ੍ਰਚਾਰ ਗੁਮਰਾਹਕੁੰਨ ਹੈ। ਉਕਤ ਆਗੂਆਂ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦਾ ਗਠਬੰਧਨ ਬਾਦਲ ਦਲ ਨਾਲ ਸਿਰਫ ਸਿਆਸੀ ਚੋਣਾਂ ਲਈ ਹੈ ਨਾ ਕਿ ਧਾਰਮਿਕ ਚੋਣਾਂ ਲਈ।

ਸਬੰਧਤ ਖ਼ਬਰ:

ਮਨਜੀਤ ਸਿੰਘ ਜੀਕੇ ਨੇ ਸਾਬਤ ਕੀਤਾ ਕਿ ਉਹ ਨਾਗਪੁਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹੈ: ਸਰਨਾ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: