Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਜਪਾ ਨੇ ਸਿੱਖ ਰਾਜਸੀ ਕੈਦੀਆਂ ਨੂੰ ਪੰਜਾਬ ਦੀਆਂ ਜੇਲਾਂ ਵਿੱਚ ਬਦਲਣ ਦੀ ਕਾਰਵਾਈ ਦੀ ਕੀਤੀ ਵਿਰੋਧਤਾ

ਭਾਜਪਾ ਨੇ ਸਿੱਖ ਰਾਜਸੀ ਕੈਦੀਆਂ ਨੂੰ ਪੰਜਾਬ ਦੀਆਂ ਜੇਲਾਂ ਵਿੱਚ ਬਦਲਣ ਦੀ ਕਾਰਵਾਈ ਦੀ ਕੀਤੀ ਵਿਰੋਧਤਾ

ਚੰਡੀਗਡ਼੍ਹ (11 ਜੂਨ, 2015): ਪੰਜਾਬ ਦੀ ਸੱਤਾ ਵਿੱਚ ਬਾਦਲ ਦਲ ਦੀ ਭਾਈਵਾਲ ਪਾਰਟੀ ਬੀਜੇਪੀ ਨੇ ਪੰਜਾਬ ਸਰਕਾਰ ਵੱਲੋਂ ਬਾਹਲਰੇ ਸੂਬਿਆਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਨੂੰ ਪੰਜਾਬ ਦੀਆਂ ਜੇਲਾਂ ਵਿੱਚ ਤਬਦੀਲ ਕਰਨ ਦੀ ਸ਼ੁਰੂ ਕੀਤੀ ਕਾਰਵਾਈ ਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ ਹੈ।

ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ( ਫਾਈਲ ਫੋਟੋ)
ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ( ਫਾਈਲ ਫੋਟੋ)

ਭਾਜਪਾ ਦੀ ਰਾਜ ਇਕਾੲੀ ਦੇ ਪ੍ਰਧਾਨ ਕਮਲ ਸ਼ਰਮਾ ਨੇ ਸਿੱਖ ਬੰਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਲਿਆੳੁਣ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਬਾਰੇ ਅਕਾਲੀ ਦਲ ਨੇ ਭਾਜਪਾ ਨਾਲ ਕੋਈ ਗੱਲ ਨਹੀਂ ਕੀਤੀ । ਭਾਜਪਾ ਅਜਿਹੇ ੳੁਸ ਕਦਮ ਦਾ ਵਿਰੋਧ ਕਰੇਗੀ ਜਿਸ ਨਾਲ ਰਾਜ ਦੇ ਅਮਨ ਕਾਨੂੰਨ ਨੂੰ ਖਤਰਾ ਪੈਦਾ ਹੁੰਦਾ ਹੋਵੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼੍ਰੀ ਆਨੰਦਪੁਰ ਸਾਹਿਬ ਦੀ ਸਥਾਪਨਾ ਦੇ 350 ਵਾਂ ਦਿਹਾਡ਼ਾ ਸਮਾਗਮਾਂ ਵਿੱਚ ਸ਼ਿਰਕਤ ਕਰਨ ਲੲੀ 19 ਜੂਨ ਨੂੰ ਪੁੱਜਣ ਤੋਂ ਪਹਿਲਾਂ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਪ੍ਰਕਿ੍ਰਿਆ  ਸ਼ੁਰੂ ਕਰਨ ਨਾਲ ਰਾਜ ਦੀਆਂ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਖਡ਼ਕ ਪੲੀ ਹੈ।

ਇਸ ਮਾਮਲੇ ’ਤੇ ਦੋਵਾਂ ਵਿਚਾਲੇ ਕੁਡ਼ੱਤਣ ਇੰਨੀ ਵੱਧ ਗੲੀ ਹੈ ਕਿ ਭਾਜਪਾ ਨੇ ਰਾਜ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦਿਵਾੳੁਣ ਦੀ ਮੰਗ ਲੲੀ ਬਾਦਲ ਦਲ ਦੀ ਆਵਾਜ਼ ਨਾਲ ਆਵਾਜ਼ ਮਿਲਾੳੁਣ ਦਾ ਹਾਲੇ ਮਨ ਨਹੀਂ ਬਣਾਇਆ ।

ਵਰਨਣਯੋਗ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ 12 ਤੇ 13 ਜੂਨ ਨੂੰ ਮੀਟਿੰਗ ਹੋ ਰਹੀ ਹੈ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਰਨਗੇ ਤੇ ਇਸ ਵਿੱਚ   ਪ੍ਰਧਾਨ ਮੰਤਰੀ ਦੇ ਫੇਰੀ ਬਾਰੇ ਚਰਚਾ ਹੋਵੇਗੀ । ਸੂਤਰਾਂ ਮੁਤਾਬਕ ਮੀਟਿੰਗ ਵਿੱਚ ਸਿੱਖ ਬੰਦੀਆਂ ਦੀ ਤਬਦੀਲੀ ਤੇ ਵਿੱਤੀ ਪੈਕੇਜ ਵਰਗੇ ਮੁੱਦਿਆਂ ਦੇ ਭਾਰੂ ਰਹਿਣ ਦੀ ਸੰਭਾਵਨਾ ਹੈ। ਭਾਜਪਾ ਨੂੰ ਲਗਦਾ ਹੈ ਕਿ ਅਕਾਲੀ ਦਲ ੳੁਸ ਨੂੰ ਅੱਖੋਂ ਪ੍ਰੋਖੇ ਕਰ ਰਿਹਾ ਹੈ ।

ਇਸ ਦੀ ਸ਼ਿਕਾਇਤ ਭਾਜਪਾ ਆਪਣੀ ਕੇਂਦਰੀ ਲੀਡਰਸ਼ਿਪ ਨੂੰ ਵੀ ਕਰ ਚੁੱਕੀ ਹੈ । ਇਹੀ ਕਾਰਨ ਹੈ ਕਿ ਕੇਂਦਰ ਨੇ ਪੰਜਾਬ ਨੂੰ ਹਾਲੇ ਵਿੱਤੀ ਪੈਕੇਜ ਦੇਣ ਬਾਰੇ ਕੋੲੀ ਫੈਸਲਾ ਨਹੀਂ ਕੀਤਾ । ਸਿੱਖ ਕੈਦੀਆਂ ਨੂੰ ਪੰਜਾਬ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਬਾਰੇ ਇਕ ਪੁਲੀਸ ਅਧਿਕਾਰੀ ਨੇ ਇਸ ਨੂੰ ਨਿਯਮਤ ਕਾਰਵਾੲੀ ਕਰਾਰ ਦਿੱਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: