Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਜਪਾ ਹੋਸ਼ੇ ਢੰਗ ਨਾਲ ਸਮਾਜ ਵਿੱਚ ਵੰਡੀਆਂ ਪਾਉਣ ਲੱਗੀ: ਦਲ ਖਾਲਸਾ

ਭਾਜਪਾ ਹੋਸ਼ੇ ਢੰਗ ਨਾਲ ਸਮਾਜ ਵਿੱਚ ਵੰਡੀਆਂ ਪਾਉਣ ਲੱਗੀ: ਦਲ ਖਾਲਸਾ

ਹੁਸ਼ਿਆਰਪੁਰ ( 16 ਫਰਵਰੀ, 2016): ਦਲ ਖਾਲਸਾ ਨੇ ਦਿੱਲੀ ਯੂਨਵਰਸਿਟੀ ਦੇ ਸਾਬਕਾ ਲੈਕਚਰਾਰ ਪ੍ਰੋ. ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਅਫਜ਼ਲ ਗੁਰੂ ਦੀ ਬਰਸੀ ਮਨਾਉਣ ਲਈ ਦੇਸ਼ ਧੋਰਹ ਦੇ ਮਾਮਲੇ ਵਿੱਚ ਗ੍ਰਿਫਤਾਰ ਕਰਨ ਦੀ ਨਿਖੇਧੀ ਕੀਤੀ ।

ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ, ਡਾ. ਮਨਜਿੰਦਰ ਸਿੰਘ ਅਤੇ ਮਨੁੱਖੀ ਅਧਿਕਾਰ ਕਾਰਕੂਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪ੍ਰੋ. ਗਿਲਾਨੀ ਦੀ ਗ੍ਰਿਫਤਾਰੀ ਨੂੰ ਗੈਰ ਸੰਵਿਧਾਨਕ ਅਤੇ ਧੱਕੇ ਸ਼ਾਹੀ ਕਰਾਰ ਦਿੰਦਿਆ ਕਿਹਾ ਕਿ ਪ੍ਰੋ. ਗਿਲਾਨੀ ਨੂੰ ਇਸ ਕਰਕੇ ਸ਼ਿਕਾਰ ਬਣਾਇਆ ਜਾ ਰਿਹਾ ਹੈ ਕਿ ਉਹ ਦਿੱਲੀ ਵਿੱਚ ਰਹਿ ਕੇ ਕਸ਼ਮੀਰੀ ਸੰਘਰਸ਼ ਦੇ ਹੱਕ ਵਿੱਚ ਬੋਲਦੇ ਹਨ ਅਤੇ ਹੋਰ ਸੰਘਰਸ਼ ਕਰ ਰਹੀਆਂ ਘੱਟ ਗਿਣਤੀਆਂ ਲਈ ਹਮਦਰਦੀ ਦੀ ਭਾਵਨਾ ਰੱਖਦੇ ਹਨ ਅਤੇ ਪ੍ਰੋ. ਗਿਲਾਨੀ ਸਿੱਖਾਂ ਦੇ ਮਿੱਤਰ ਹਨ।

ਪ੍ਰੋ. ਸਈਅਦ ਅਬਦੁਲ ਰਹਿਮਾਨ ਗਿਲਾਨੀ
ਪ੍ਰੋ. ਸਈਅਦ ਅਬਦੁਲ ਰਹਿਮਾਨ ਗਿਲਾਨੀ(ਪੁਰਾਣੀ ਫੋਟੋ)

ਉਨ੍ਹਾਂ ਨੇ ਜਵਾਹਰ ਲਾਲ ਯੁਨੀਵਰਸਿਟੀ ਦੇ ਵਿਦਿਆਰਥੀ ਨੂੰ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਕਰਨ ਅਤੇ ਪਟਿਆਲਾ ਹਾਊਸ ਅਦਾਲਤ ਵਿੱਚ ਭਾਜਪਾ ਦੇ ਵਿਧਾਇਕ ਅਤੇ ਵਕੀਲਾਂ ਵੱਲੋਂ ਪੱਤਰਕਾਰਾਂ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਕੁੱਟਮਾਰ ਕਰਕੇ ਭਗਵੇ ਰਾਸ਼ਟਰਵਾਦ ਨੂੰ ਨਾ ਮੰਨਣ ਵਾਲਿਆਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਇਸ ਸਮੇਂ ਭਾਜਪਾ ਵਧੇਰੇ ਜੋਸ਼ੋ ਖਰੋਸ਼ ਨਾਲ ਸਮਾਜ ਵਿੱਚ ਵੰਡੀਆਂ ਪਾ ਰਹੀ ਹੈ ।

ਸਿੱਖ ਆਗੂਆਂ ਨੇ ਪ੍ਰੋ. ਗਿਲਾਨੀ ਅਤੇ ਵਿਦਿਆਰਥੀ ਕਨ੍ਹਈਆ ਕੁਮਾਰ ਖਿਲਾਫ ਦੇਸ਼ ਧਰੋਹ ਦੇ ਪਰਚੇ ਨੂੰ ਰੱਦ ਕਰਨ ਦੀ ਮੰਗ ਕੀਤੀ ਅਤੇ ਭਾਰਤੀ ਘਰੇਲੂ ਮੰਤਰੀ ਦੇ ਬਿਆਨ ਦੇ ਅਲੋਚਨਾ ਕੀਤੀ, ਜਿਸ ਵਿੱਚ ਮੰਤਰੀ ਨੇ ਕਿਹਾ ਸੀ ਕਿ ਅਫਜ਼ਲ ਗੁਰੂ ਅਤੇ ਮਕਬੂਲ ਬੱਟ ਦੀ ਯਾਦ ਵਿੱਚ ਕੀਤਾ ਸਮਾਗਮ ਸ਼ਾਂਤੀ ਅਤੇ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਖਤਰਾ ਹੈ।

ਉਨਾਂ ਨੇ ਕਿਹਾ ਭਜਾਪਾ ਅਤੇ ਆਰਐੱਸਐੱਸ ਰਾਜਨੀਤੀ ਨੂੰ ਬੜੇ ਹੋਸ਼ੇ ਧੰਗ ਨਾਲ ਪਲ਼ੀਤ ਕਰਨ ‘ਤੇ ਲੱਗੀਆਂ ਹੋਈਆਂ ਹਨ ਅਤੇ ਇਸ ਸਮਾਂ ਹੈ ਕਿ ਹਾਲਤ ਜ਼ਿਆਦਾ ਖਰਾਬ ਹੋਣ ਤੋਂ ਪਹਿਲਾਂ ਭਾਰਤ ਦੀ ਉਚ ਅਦਾਲਤ ਨੂੰ ਉਕਤ ਮਾਮਲੇ ਵਿੱਚ ਦਖਲ ਅੰਦਾਜ਼ੀ ਕਰਨੀ ਚਾਹੀਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: