Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਉਪਮਹਾਂਦੀਪ ਦਾ ਖਿੱਤਾ ਕਦੇ ਵੀ ਇੱਕ ਮੁਲਕ ਜਾਂ ਕੌਮ ਨਹੀਂ ਰਿਹਾ: ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ

ਭਾਰਤੀ ਉਪਮਹਾਂਦੀਪ ਦਾ ਖਿੱਤਾ ਕਦੇ ਵੀ ਇੱਕ ਮੁਲਕ ਜਾਂ ਕੌਮ ਨਹੀਂ ਰਿਹਾ: ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ

ਚੰਡੀਗੜ੍ਹ: ਹੁਣ ਜਦੋਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬਿਪਰਵਾਦੀ ਹਕੂਮਤ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਅਤੇ ਤਜਵੀਜੀ ਨਾਗਰਿਕਤਾ ਰਜਿਸਟਰ ਜਿਹੇ ਲੋਕ ਮਾਰੂ ਫੈਸਲੇ ਲਾਗੂ ਕੀਤੇ ਜਾ ਰਹੇ ਹਨ ਤਾਂ ਦਿੱਲੀ ਸਲਤਨਤ ਦੀ ਬੁਨਿਆਦ ਬਾਰੇ ਮੁੱਢਲੇ ਸਵਾਲ ਇੱਕ ਵਾਰ ਮੁੜ ਚਰਚਾ ਦਾ ਵਿਸ਼ਾ ਬਣ ਰਹੇ ਹਨ। 

ਬੀਤੇ ਦਿਨੀ (5 ਫਰਵਰੀ 2020) ਨੂੰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵਿਖੇ ਨਾਗਰਿਕਤਾ ਸੋਧ ਕਾਨੂੰਨ ਅਤੇ ਤਜਵੀਜੀ ਨਾਗਰਿਕਤਾ ਰਜਿਸਟਰ ਦੇ ਮਾਮਲੇ ਵਿੱਚ ਇੱਕ ਵਿਚਾਰ ਚਰਚਾ ਹੋਈ ਜਿਸ ਵਿੱਚ ਵਿਦਵਾਨਾਂ ਅਤੇ ਕਾਰਕੁੰਨਾਂ ਨੇ ਖੁੱਲ੍ਹ ਕੇ ਆਪਣੇ ਵਿਚਾਰ ਪੇਸ਼ ਕੀਤੇ। 

ਇਸ ਮੌਕੇ ਬੋਲਦਿਆਂ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਭਾਰਤੀ ਉਪਮਹਾਂਦੀਪ ਦਾ ਇਹ ਖਿੱਤਾ ਕਦੇ ਵੀ ਇੱਕ ਦੇਸ਼ ਜਾਂ ਕੌਮ ਨਹੀਂ ਸੀ ਰਿਹਾ। ਇਸ ਖਿੱਤੇ ਵਿੱਚ ਵੱਖੋ-ਵੱਖਰੀਆਂ ਸਲਤਨਤਾਂ, ਦੇਸ਼ ਅਤੇ ਕੌਮਾਂ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਇਸ ਬਹੁਕੌਮੀ ਖਿੱਤੇ ਨੂੰ ਆਪਣੀ ਬਸਤੀ ਬਣਾ ਲੈਣ ਤੋਂ ਬਾਅਦ ਅੰਗਰੇਜਾਂ ਵੱਲੋਂ ਇਸ ਨੂੰ ਇੱਕ ਪ੍ਰਬੰਧਕੀ ਇਕਾਈ ਦੇ ਤੌਰ ਉੱਤੇ ਇਕੱਠਾ ਕੀਤਾ ਸੀ ਪਰ 1947 ਦੀ ਵੰਡ ਤੋਂ ਬਾਅਦ ਇਸ ਨੂੰ ਇੱਕ ਮੁਲਕ ਜਾਂ ਕੌਮ ਦੇ ਤੌਰ ਉੱਤੇ ਵੇਖਿਆ ਅਤੇ ਪ੍ਰਚਾਰਿਆ ਜਾਣ ਲੱਗਿਆ ਹੈ ਜੋ ਕਿ ਸਰਾਸਰ ਗਲਤ ਧਾਰਨਾ ਹੈ ਅਤੇ ਅਜੋਕੀਆਂ ਸਮੱਸਿਆਵਾਂ ਦੀ ਜੜ੍ਹ ਹੈ। 

ਸਰਦਾਰ ਜਸਪਾਲ ਸਿੰਘ ਸਿੱਧੂ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਇੱਥੇ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿੱਤ ਮੁੜ ਸਾਂਝੇ ਕੀਤੇ ਜਾ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
10 ਦਸੰਬਰ 2025 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਦਲ ਖਾਲਸਾ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਦੌਰਾਨਅਦਾਰਾ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਆਪ
ਸਰਕਾਰ ਸਵਾਲ ਨਹੀਂ ਕਰਦੀ, ਸਵਾਲਾਂ ਰਾਹੀਂ ਹਮਲੇ ਕਰਦੀ ਹੈ: ਭਾਈ ਦਲਜੀਤ ਸਿੰਘ ਬਿੱਟੂ ਦੀ ਤਕਰੀਰ
ਯੂਕੇ ਸੰਸਦ ਦੀ ਸਾਂਝੀ ਮਨੁੱਖੀ ਅਧਿਕਾਰ ਕਮੇਟੀ ਦੀ ਇੱਕ ਤਾਜ਼ਾ ਰਿਪੋਰਟ ਨੇ ਦੁਨੀਆ ਦੇ ਇੱਕ ਦਰਜਨ ਤੋਂ ਵੱਧ ਦੇਸ਼ਾਂ ਵੱਲੋਂ ਕੀਤੇ ਜਾ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) 'ਤੇ ਗੰਭੀਰ ਚਿੰਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: