Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਤਿਰੰਗੇ ਵਿੱਚ ਸਾਡਾ ਕੋਈ ਥਾਂ ਨਹੀਂ, ਇਸ ਲਈ ਤਿਰੰਗਾ ਸਾਨੂੰ ਪ੍ਰਵਾਨ ਨਹੀਂ: ਮਾਨ

ਭਾਰਤੀ ਤਿਰੰਗੇ ਵਿੱਚ ਸਾਡਾ ਕੋਈ ਥਾਂ ਨਹੀਂ, ਇਸ ਲਈ ਤਿਰੰਗਾ ਸਾਨੂੰ ਪ੍ਰਵਾਨ ਨਹੀਂ: ਮਾਨ

ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਭਾਰਤੀ ਹੁਕਮਰਾਨਾਂ ਵੱਲੋਂ ਘੱਟਗਿਣਤੀ ਕੌਮਾਂ ਉਤੇ ਜ਼ਬਰੀ ਗੈਰ-ਕਾਨੂੰਨੀ ਤਰੀਕੇ ਨਾਲ ਥੋਪੇ ਜਾ ਰਹੇ ਹਿੰਦੂਤਵੀ ਪ੍ਰੋਗਰਾਮਾਂ ਦੀ ਨਿਖੇਧੀ ਕੀਤੀ। ਇਸ ਬਿਆਨ ਵਿੱਚ ਉਨ੍ਹਾਂ ਭਾਰਤੀ ਤਿਰੰਗੇ ਅਤੇ ਭਾਰਤ ਦੇ ਵਿਧਾਨ ਨੂੰ ਰੱਦ ਕਰਨ ਦਾ ਐਲਾਨ ਕੀਤਾ।

ਮਾਨ ਨੇ ਕਿਹਾ ਕਿ ਭਾਰਤੀ ਤਿਰੰਗੇ ਝੰਡੇ ਵਿਚ ਸਿੱਖ ਕੌਮ, ਰੰਘਰੇਟਿਆ ਅਤੇ ਇਥੋ ਦੇ ਮੂਲਨਿਵਾਸੀਆਂ ਦਾ ਕੋਈ ਸਥਾਂਨ ਤੇ ਸਨਮਾਨ ਹੀ ਨਹੀਂ, ਉਸ ਤਿਰੰਗੇ ਝੰਡੇ ਨੂੰ ਅਸੀਂ ਆਪੋ-ਆਪਣੇ ਧਾਰਮਿਕ ਅਸਥਾਨਾਂ ਮਸਜ਼ਿਦਾਂ, ਚਰਚਾਂ ਜਾਂ ਗੁਰੂਘਰਾਂ ਵਿਚ ਕਿਉਂ ਝੁਲਾਵਾਂਗੇ?

ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਨੇ ਘੱਟ ਗਿਣਤੀ ਕੌਮਾਂ ਨੂੰ ਜੋਰਦਾਰ ਅਪੀਲ ਕਰਦੇ ਹੋਏ ਕਿਹਾ ਕਿ ਇਥੋ ਦੇ ਹੁਕਮਰਾਨ ਲੰਮੇ ਸਮੇਂ ਤੋਂ ਸਾਡੇ ਸਭਨਾਂ ਨਾਲ ਗੈਰ-ਕਾਨੂੰਨੀ ਅਤੇ ਗੈਰ-ਸਮਾਜਿਕ ਕਾਰਵਾਈਆ ਕਰਦੇ ਆ ਰਹੇ ਹਨ ਅਤੇ ਸਾਡੇ ਨਾਲ ਦੂਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਰਤਾਅ ਕੀਤਾ ਜਾਂਦਾ ਹੈ ।ਕਿਸੇ ਵੀ ਖੇਤਰ ਵਿਚ ਸਾਨੂੰ ਸਭਨਾਂ ਨੂੰ ਨਾ ਤਾਂ ਇਨਸਾਫ਼ ਮਿਲਦਾ ਹੈ ਅਤੇ ਨਾ ਹੀ ਬਰਾਬਰਤਾ ਵਾਲਾ ਮਾਣ-ਸਨਮਾਨ। ਇਸ ਲਈ ਵੱਖ-ਵੱਖ ਕੌਮਾਂ ਤੇ ਧਰਮਾਂ ਵਿਚ ਵਖਰੇਵੇ ਪੈਦਾ ਕਰਨ ਭਾਰਤੀ ਹੁਕਮਰਾਨਾਂ ਦੇ ਅਮਲਾਂ ਨੂੰ ਕਤਈ ਪ੍ਰਵਾਨ ਕਰਾਂਗੇ ।

ਭਾਰਤੀ ਹੁਕਮਰਾਨਾਂ ਨੂੰ ਸਲਾਹ ਦੇਦਿਆਂ ਮਾਨ ਨੇ ਕਿਹਾ ਕਿ ਅਜਿਹੇ ਤਿਰੰਗੇ ਝੰਡੇ ਝੁਲਾਉਣ ਅਤੇ ਵਿਧਾਨ ਦਾ ਹਵਾਲਾ ਦੇ ਕੇ ਜ਼ਬਰ-ਜੁਲਮ ਕਰਨ ਦੀਆਂ ਕਾਰਵਾਈਆ ਤੋ ਨਿਕਲਣ ਵਾਲੇ ਨਤੀਜਿਆ ਲਈ ਇਹ ਭਾਰਤੀ ਹੁਕਮਰਾਨ ਖੁਦ ਜਿੰਮੇਵਾਰ ਹੋਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: