Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਪੱਤਰਕਾਰ ਜਾਗਰੀਤੀ ਸ਼ੁਕਲਾ ਨੇ ਫੇਰ ਘੱਟਗਿਣਤੀਆਂ ਦੀ ਨਸਲਕੁਸ਼ੀ ਨੂੰ ਆਖਿਆ ਵਾਜਬ

ਭਾਰਤੀ ਪੱਤਰਕਾਰ ਜਾਗਰੀਤੀ ਸ਼ੁਕਲਾ ਨੇ ਫੇਰ ਘੱਟਗਿਣਤੀਆਂ ਦੀ ਨਸਲਕੁਸ਼ੀ ਨੂੰ ਆਖਿਆ ਵਾਜਬ

ਚੰਡੀਗੜ੍ਹ: ਭਾਰਤੀ ਪੱਤਰਕਾਰ ਜਾਗਰੀਤੀ ਸ਼ੁਕਲਾ ਨੇ ਇੱਕ ਵਾਰ ਫੇਰ ਭਾਰਤੀ ਉਪ-ਮਹਾਦੀਪ ਵਿੱਚ ਵੱਸਦੀਆਂ ਘੱਟਗਿਣਤੀਆਂ ਪ੍ਰਤੀ ਆਪਣੀਆਂ ਨਫਰਤ ਨਾਲ ਭਰੀਆਂ ਹੋਈਆਂ ਭਾਵਨਾਵਾਂ ਦਾ ਪ੍ਰਗਟਾਅ ਕੀਤਾ ਹੈ । ਭਾਰਤ ਦੀ ਲੋਕ-ਸਭਾ ਦੀ ਮਾਲਕੀ ਵਾਲੇ ਚੈਨਲ ਲੋਕ-ਸਭਾ ਟੀਵੀ ਦੀ ਪੱਤਰਕਾਰ ਜਾਗਰੀਤੀ ਸ਼ੁਕਲਾ ਨੇ ਆਪਣੇ ਟਵਿੱਟਰ ਖਾਤੇ ਉੱਤੇ ਮੀਰਵਾਇਜ਼ ਉਮਰ ਫਾਰੂਕ ਵਲੋਂ ਕਸ਼ਮੀਰੀ ਨੌਜਵਾਨਾਂ ਉੱਤੇ ਭਾਰਤੀ ਫੌਜ ਵਲੋਂ ਛਰ੍ਰਿਆ ਦੀ ਕੀਤੀ ਗਈ ਵਾਛਣ ਦੀਆਂ ਤਸਵੀਰਾਂ ਨੁੰ ਸਾਂਝਾ ਕਰਦਿਆਂ ਲਿਖਿਆ ਕਿ “WOW that’s so cool 🙂 🙂 🙂 Would have preferred real bullets instead of pellets; results would have been much better”.

“ਵਾਹ ਇਹ ਬਹੁਤ ਚੰਗਾ ਹੈ :):):) ਛਰ੍ਰਿਆਂ ਦੀ ਥਾਂਵੇ ਅਸਲ ਗੋਲੀਆਂ ਦੀ ਵਰਤੋਂ ਕੀਤੀ ਜਾਂਦੀ; ਤਾਂ ਸਿੱਟੇ ਹੋਰ ਵੀ ਵਧੀਆ ਹੋਣੇ ਸਨ “

ਭਾਰਤੀ ਪੱਤਰਕਾਰ ਜਾਗਰੀਤੀ ਸ਼ੁਕਲਾ ਵਲੋਂ ਕਸ਼ਮੀਰੀ ਨੌਜਵਾਨਾਂ ਉੱਤੇ ਗੋਲੀਆਂ ਚਲਾਉਣ ਬਾਰੇ ਕੀਤੇ ਲਿਖੀ ਗਈ ਟਿੱਪਣੀ ਦੀ ਤਸਵੀਰ।

 

ਜਾਗਰੀਤੀ ਸ਼ੁਕਲਾ ਦੇ ਟਵਿੱਟਰ ਖਾਤੇ ਦੀ ਪ੍ਰਤੀਕਾਤਮਕ ਤਸਵੀਰ।

ਇਸ ਉੱਤੇ ਕਾਰਵਾਈ ਕਰਦਿਆਂ ਟਵਿੱਟਰ ਨੇ ਜਾਗਰੀਤੀ ਸ਼ੁਕਲਾ ਦੇ ਖਾਤੇ ਨੂੰ ਮੁਅੱਤਲ ਕਰ ਦਿੱਤਾ ਹੈ। ਟਵਿੱਟਰ ਵਲੋਂ ਪਿਛਲੀ ਵਾਰ ਵੀ ਜਾਗਰੀਤੀ ਸ਼ੁਕਲਾ ਦੇ ਖਾਤੇ ਨੂੰ ਮੁਅੱਤਲ ਕੀਤਾ ਗਿਆ ਸੀ।

ਇਸ ਉੱਤੇ ਕਾਰਵਾਈ ਕਰਦਿਆਂ ਟਵਿੱਟਰ ਨੇ ਜਾਗਰੀਤੀ ਸ਼ੁਕਲਾ ਦੇ ਖਾਤੇ ਨੂੰ ਮੁਅੱਤਲ ਕਰ ਦਿੱਤਾ ਹੈ।ਟਵਿੱਟਰ ਵਲੋਂ ਪਿਛਲੀ ਵਾਰ ਵੀ ਜਾਗਰੀਤੀ ਸ਼ੁਕਲਾ ਦੇ ਖਾਤੇ ਨੂੰ ਮੁਅੱਤਲ ਕੀਤਾ ਗਿਆ ਸੀ।

ਪਰ ਲੋਕ-ਸਭਾ ਟੀਵੀ ਵਲੋਂ ਜਾਗਰੀਤੀ ਸ਼ੁਕਲਾ ਵਲੋਂ ਕੀਤੇ ਗਏ ਅਜਿਹੇ ਕਾਰੇ ਪ੍ਰਤੀ ਕੋਈ ਕਾਰਵਾਈ ਨਹੀਂ ਕੀਤੀ ਗਈ ।

ਇਕਨਾਮਿਕਸ ਟਾਈਮਜ਼ ਅਨੁਸਾਰ ਲੋਕ ਸਭਾ ਟੀਵੀ ਦੇ ਇੱਕ ਮੁਲਾਜ਼ਮ ਦਾ ਕਹਿਣੈ ਕਿ ਮੁਲਾਜ਼ਮਾਂ ਵਲੋਂ ਬਿਜਲ ਸੱਥ ਉੱਤੇ ਕੀਤੀਆਂ ਗਈਆਂ ਗਤੀਵਿਧੀਆਂ ਨੌਕਰੀ ਸੰਬੰਧੀ ਨਿਯਮਾਂ ਦੇ ਘੇਰੇ ਅੰਦਰ ਨਹੀਂ ਆਉਂਦੀਆਂ ।

ਦੱਸਣਯੋਗ ਹੈ ਕਿ ਏਸ ਮਾਈ ਨੇ ਪਹਿਲਾਂ ਟਵਿੱਟਰ ਉੱਤੇ ਸਿੱਖ ਨਸਲਕੁਸ਼ੀ ਦੇ ਵਰਤਾਰੇ ਨੂੰ ਵਾਜਬ ਆਖ ਕੇ ਸਿੱਖਾਂ ਨੂੰ ਇਸ ਦੇ ਹੱਕਦਾਰ ਲਿਖਿਆ ਸੀ

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੰਮੂ ਅਤੇ ਕਸ਼ਮੀਰ ਦੇ ਸਾਂਭਾ ਖੇਤਰ ਵਿੱਚ ਇੰਡੀਆ ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਪਾਕਿਸਤਾਨੀ ਡਰੋਨ ਦੀ ਹਰਕਤ ਤੋਂ ਬਾਅਦ ਇੰਡੀਆ ਦੀ ਬਾਰਡਰ ਸਕਿਉਰਟੀ ਫੋਰਸ (ਬੀ. ਐੱਸ. ਐੱਫ) ਵੱਲੋਂ ਲੰਘੇ ਦਿਨ ਐਤਵਾਰ
ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: