Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਫਿਲਮ ਸੈਂਸਰ ਬੋਰਡ ਨੇ 1984 ਦੇ ਸਿੱਖ ਕਤਲੇਆਮ ‘ਤੇ ਬਣੀ ਫਿਲਮ “ਦਿੱਲੀ 1984” ‘ਤੇ ਲਾਈ ਪਾਬੰਦੀ

ਭਾਰਤੀ ਫਿਲਮ ਸੈਂਸਰ ਬੋਰਡ ਨੇ 1984 ਦੇ ਸਿੱਖ ਕਤਲੇਆਮ ‘ਤੇ ਬਣੀ ਫਿਲਮ “ਦਿੱਲੀ 1984” ‘ਤੇ ਲਾਈ ਪਾਬੰਦੀ

Sikh Genocideਮੁੰਬਈ ( 19 ਅਗਸਤ 2014):ਸਿੱਖ ਕੌਮ ਨਾਲ ਹੋਈਆਂ ਵਧੀਕੀਆਂ ਲਈ ਇਨਸਾਫ ਦੀ ਆਸ ਦੀ ਗੱਲ ਤਾਂ ਇੱਕ ਪਾਸੇ, ਸਿੱਖ ਭਾਰਤ ਵਿੱਚ ਆਪਣੇ ਨਾਲ ਹੋਈਆਂ ਵਧੀਕੀਆਂ, ਸਰਕਾਰੀ ਅਤੇ ਗੈਰ ਸਰਕਾਰੀ ਜ਼ੁਲਮ ਦੀ ਗੱਲ ਵੀ ਲੋਕਾਂ ਨੂੰ ਨਹੀਂ ਦੱਸ ਸਕਦੇ।

ਜੇਕਰ ਭਾਰਤੀ ਨਿਆਇਕ ਤੇ ਪ੍ਰਬੰਧਕੀ ਢਾਂਚੇ ਨੇ ਸਿੱਖਾਂ ਨੂੰ ਦਿੱਲੀ ਸਿੱਖ ਕਤਲੇਆਮ ਵਰਗੇ ਜ਼ੁਲ਼ਮਾਂ ਲਈ ਇਨਸਾਫ ਤੋਂ ਦੂਰ ਰੱਖਿਆ, ੳੱਥੇ ਭਾਰਤੀ ਫਿਲਮ ਸੈਂਸਰ ਬੋਰਡ ਸਿੱਖਾਂ ਨੂੰ ਆਪਣੇ ‘ਤੇ ਹੋਏ ਇਸ ਕਹਿਰੀ ਜ਼ੁਲਮ ਦੀ ਕਹਾਣੀ ਨੂੰ ਵੀ ਲੋਕਾਂ ਦੇ ਸਾਹਮਣੇ ਰੱਖਣ ਤੋਂ ਰੋਕ ਰਿਹਾ ਹੈ।

ਭਾਰਤੀ ਫਿਲਮ ਸੈਂਸਰ ਬੋਰਡ ਇਸ ਤੋਂ ਪਹਿਲਾਂ ਸਿੱਖ ਸੰਘਰਸ਼ ਨਾਲ ਫਿਲਮ “ਸਾਡਾ ਹੱਕ” ਅਤੇ “ਕੌਮ ਦੇ ਹੀਰੇ” ਫਿਲਮ ‘ਤੇ ਵੀ ਪਾਬੰਦੀ ਲਗਾ ਚੁਕਿਆ ਹੈ ਅਤੇ ਹੁਣ ਦਿੱਲੀ ਸਿੱਖ ਕਤਲੇਆਮ ਦੀ ਪੀੜ ਆਪਣੇ ਤਨ-ਮਨ ‘ਤੇ ਝੱਲਣ ਵਾਲੀ ਬੀਬੀ ਜਗਦੀਸ਼ ਕੌਰ ਦੀ ਜਿੰਦਗੀ ‘ਤੇ ਅਧਾਰਿਤ ਫਿਲਮ “ਦਿੱਲੀ 1984” ਨੂੰ ਪਾਸ ਕਰਨੋਂ ਕੋਰੀ ਨਾਂਹ ਕਰ ਦਿੱਤੀ ਹੈ।

ਭਾਰਤੀ ਸੈਂਸਰ ਬੋਰਡ ਨੇ ਇੱਕ ਵਾਰ ਫਿਰ ਸਿੱਖ ਵਿਰੋਧੀ ਫੈਸਲਾ ਦਿੰਦਿਆਂ ਬੀਬੀ ਜਗਦੀਸ਼ ਕੌਰ ਦੇ ਜੀਵਨ ਤੇ ਆਧਾਰਿਤ ਬਣੀ ਫਿਲਮ “ਦਿੱਲੀ 1984″ ਦੇ ਪ੍ਰਦਰਸ਼ਨ ਉੱਤੇ ਪਾਬੰਦੀ ਲਗਾ ਦਿੱਤੀ ਹੈ । ਵਿਧਵਾ ਬੀਬੀ ਜਗਦੀਸ਼ ਕੌਰ ਦੇ ਸਾਰੇ ਪਰਿਵਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਕਤਲ ਕਰ ਦਿੱਤਾ ਗਿਆ ਸੀ ।

ਫਿਲਮ ਦਾ ਟਰਾਇਲ ਸ਼ੋਅ ਮੁੰਬਈ ਵਿੱਚ ਆਯੋਜਿਤ ਕੀਤਾ ਗਿਆ ਸੀ ਤੇ ਬੋਰਡ ਨੇ ਸਰਬਸੰਮਤੀ ਨਾਲ ਫਿਲਮ ਨੂੰ ਸਰਟੀਫਿਕੇਸ਼ਨ ਦੇਣ ਤੋਂ ਇਨਕਾਰ ਕਰ ਦਿੱਤਾ । ਬੋਰਡ ਮੁਤਾਬਿਕ ਇਹ ਫਿਲਮ “ਜਨਤਾ ਦੇ ਦੇਖਣ ਯੋਗ ਨਹੀਂ ਹੈ” । ਬੋਰਡ ਨੇ ਫਿਲਮ ਵਿੱਚੋਂ ਇਤਰਾਜ਼ਯੋਗ ਸੀਨਾਂ ਨੂੰ ਹਟਾਉਣ ਦੇ ਪ੍ਰਸਤਾਵ ਨੂੰ ਵੀ ਰੱਦ ਕਰ ਦਿੱਤਾ ।

ਸੈਂਸਰ ਬੋਰਡ ਮੁਤਾਬਿਕ ਫਿਲਮ ਨਾਲ ਇੱਕ ਵਾਰ ਫਿਰ ਅਮਨ ਭੰਗ ਹੋ ਸਕਦਾ ਹੈ । ਇਸ ਦੇ ਨਾਲ ਹੀ ਫਿਲਮ ਜਗਦੀਸ਼ ਟਾਈਟਲਰ ਖਿਲਾਫ ਚੱਲ ਰਹੇ ਕੈਸ ਦੇ ਫੈਸਲੇ ਨੂੰ ਪ੍ਰਭਾਵਿਤ ਕਰ ਸਕਦੀ ਹੈ ।

ਫਿਲਮ ਬਨਾਉਣ ਵਾਲੀ ਟੀਮ ਵੱਲੋਂ ਫਿਲਮ ਦੀ ਪ੍ਰਮੋਸ਼ਨ ਲਈ ਹੋਰ ਦੇਸ਼ਾ ਵਿੱਚ ਟੂਰ ਕਰਨ ਦਾ ਪ੍ਰੋਗਰਾਮ ਹੈ ਜਿੱਥੇ ਇਹ ਫਿਲਮ ਰਿਲੀਜ਼ ਕੀਤੀ ਜਾਵੇਗੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: