Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਫੌਜ ਦੇ ਮੁਖੀ ਅਰੁਨ ਵੈਦਿਆ ਨੂੰ ਸੋਧਣ ਵਾਲੇ ਭਾਈ ਸੁੱਖਾ-ਜਿੰਦਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਭਾਰਤੀ ਫੌਜ ਦੇ ਮੁਖੀ ਅਰੁਨ ਵੈਦਿਆ ਨੂੰ ਸੋਧਣ ਵਾਲੇ ਭਾਈ ਸੁੱਖਾ-ਜਿੰਦਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਉਪਰ ਹਮਲਾ ਕਰਨ ਵਾਲੀ ਭਾਰਤੀ ਫੌਜ ਦੇ ਮੁਖੀ ਜਨਰਲ ਵੈਦਿਆ ਨੂੰ ਸੋਧਾ ਲਾਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ 27ਵਾਂ ਸ਼ਹੀਦੀ ਦਿਹਾੜਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਾਹਿਤ ਮਨਾਇਆ ਗਿਆ।

ਇਸ ਮੌਕੇ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਭਰਾ ਭੁਪਿੰਦਰ ਸਿੰਘ ਭਿੰਦਾ ਅਤੇ ਭਾਈ ਸੁੱਖਾ-ਜਿੰਦਾ ਦੇ ਸਾਥੀ ਰਹੇ ਭਾਈ ਨਿਰਮਲ ਸਿੰਘ ਨਿੰਮਾ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿਰੋਪਾਉ ਦੀ ਬਖਸ਼ਿਸ਼ ਕੀਤੀ ਗਈ।

ਸ੍ਰੀ ਦਰਬਾਰ ਸਾਹਿਬ ਸਥਿਤ ਗੁ: ਝੰਡਾ ਬੁੰਗਾ ਸਾਹਿਬ ਵਿਖੇ ਪਰਸੋਂ ਰੋਜ ਤੋਂ ਸ਼ੁਰੂ ਹੋਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਅਰਦਾਸ ਉਪਰੰਤ ਹੁਕਮਨਾਮਾ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਵੱਲੋਂ ਲਿਆ ਗਿਆ।

ਇਸ ਮੌਕੇ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਪ੍ਰਬੰਧਕ ਅਮਲਾ ਅਤੇ ਸਿੱਖ ਸੰਗਤਾਂ ਹਾਜਰ ਹੋਈਆਂ।

ਸ਼ਹੀਦੀ ਦਿਹਾੜੇ ‘ਤੇ ਖਾਸ ਲੇਖ – ਜਰੂਰ ਪੜ੍ਹੋ:

https://www.sikhsiyasat.info/2018/10/shaheed-ki-jo-maut-hai/

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: