Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਸਰਵ-ਉੱਚ ਅਦਾਲਤ ਨੇ ਕੈਦੀਆਂ ਦੀ ਅਗੇਤੀ ਰਿਹਾਈ ‘ਤੇ ਲੱਗੀ ਰੋਕ ਹਟਾਉਣ ਤੋਂ ਕੀਤਾ ਇਨਕਾਰ, ਮਾਮਲੇ ਦੇ ਨਿਪਟਾਰੇ ਲਈ ਹੋਵੇਗੀ ਲਗਾਤਾਰ ਸੁਣਵਾਈ

ਭਾਰਤੀ ਸਰਵ-ਉੱਚ ਅਦਾਲਤ ਨੇ ਕੈਦੀਆਂ ਦੀ ਅਗੇਤੀ ਰਿਹਾਈ ‘ਤੇ ਲੱਗੀ ਰੋਕ ਹਟਾਉਣ ਤੋਂ ਕੀਤਾ ਇਨਕਾਰ, ਮਾਮਲੇ ਦੇ ਨਿਪਟਾਰੇ ਲਈ ਹੋਵੇਗੀ ਲਗਾਤਾਰ ਸੁਣਵਾਈ

ਨਵੀਂ ਦਿੱਲੀ (15 ਜੁਲਾਈ, 2015): ਭਾਰਤੀ ਸਰਵ-ਉੱਚ ਅਦਾਲਤ ਨੇ ਵੱਖ-ਵੱਖ ਸੂਬਾ ਸਰਕਾਰਾਂ ਦੀ ਅਪੀਲ ਦਰਨਿਕਾਰ ਕਰਦਿਆਂ ਉਮਰ ਕੈਦੀਆਂ ਦੀ ਅਗੇਤੀ ਰਿਹਾਈ ਲੱਗੀ ਰੋਕ ਹਟਾਉਣ ਤੋਂ ਇਨਕਾਰ ਦਿੱਤਾ ਹੈ।

ਕਰਨਾਟਕ , ਤਾਮਿਲਨਾਡੂ ਅਤੇ ਪੰਜਾਬ ਸਮੇਤ ਹੋਰ ਸੂਬਾ ਸਰਕਾਰਾਂ ਨੇ ਭਾਰਤੀ ਉੱਚ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਕਿਹਾ ਕਿ ਉਮਰ ਕੈਦ ਦੀ ਸਜ਼ਾ ਦੇ ਕੇਸਾਂ ਵਿੱਚ ਅਗੇਤੀ ਰਿਹਾਈ ਲਈ ਸੂਬਾ ਸਰਕਾਰਾਂ ਦੇ ਹੱਕ ਬਹਾਲ ਕੀਤੇ ਜਾਣ।

ਭਾਰਤੀ ਸਰਵ-ਉੱਚ ਅਦਾਲਤ
ਭਾਰਤੀ ਸਰਵ-ਉੱਚ ਅਦਾਲਤ

ਭਾਰਤੀ ਸਰਵ-ਉੱਚ ਅਦਾਲਤ ਨੇ ਕੇਂਦਰ ਅਤੇ ਰਾਜਾਂ ਦੇ ਮੁਆਫੀ ਦੇ ਅਧਿਕਾਰ ਦੇ ਮੁੱਦੇ ‘ਤੇ ਸੁਣਵਾਈ 21, 22 ਅਤੇ 23  ਜੁਲਾਈ ‘ਤੇ ਪਾ ਦਿੱਤੀ। ਭਾਰਤੀ ਉੱਚ ਅਦਾਲਤ ਦੇ ਮੁੱਖ ਜੱਜ ਐਚ ਐਲ ਦੱਤੂ ਦੀ ਅਗਵਾਈ ਵਾਲੇ ਪੰਜ ਜੱਜਾਂ ਵਾਲੇ ਸੰਵਿਧਾਨਕ ਬੈਂਚ ਨੂੰ ਕੇਂਦਰ ਨੇ ਦੱਸਿਆ ਕਿ ਇਸ ਮੁੱਦੇ ‘ਚ 3 ਤੋਂ 4 ਦਿਨ ਸੁਣਵਾਈ ਦੀ ਜ਼ਰੂਰਤ ਹੋਵੇਗੀ। ਇਸ ਕੇਸ ਦੀ ਸੁਣਵਾਈ ਕਰ ਰਹੇ ਬੈਂਚ ਜਿਸ ਵਿਚ ਜਸਟਿਸ ਐਫ ਐਮ ਕਲੀਫੁੱਲਾ, ਪੀ ਸੀ ਘੋਸ਼, ਅਭੈ ਮਨੋਹਰ ਸਪਰੇ ਅਤੇ ਯੂ ਯੂ ਲਲਿਤ ਵੀ ਸ਼ਾਮਿਲ ਸਨ।

ਜਦੋਂ ਪਿੱਛਲੇ ਸਾਲ ਫਰਵਰੀ 2014 ਵਿੱਚ ਭਾਰਤੀ ਸਰਵ ਉੱਚ ਅਦਾਲਤ ਨੇ ਰਾਜੀਵ ਗਾਂਧੀ ਕਤਲ ਕੇਸ ਦੇ 7 ਦੋਸ਼ੀਆਂ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰ ਦਿੱਤੀ ਸੀ ਤਾਂ ਤਮਿਲਨਾਡੂ ਦੀ ਜੈਲਿਲਤਾ ਸਰਕਾਰ ਨੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਦੇ ਦਿੱਤੇ ਸਨ। ਉਸ ਸਮੇਂ ਭਾਰਤ ਦੀ ਕੇਂਦਰੀ ਸਤਾ ‘ਤੇ ਬਿਰਾਜਮਾਨ ਕਾਂਗਰਸ ਸਰਕਾਰ ਨੇ ਦੋਸ਼ੀਆਂ ਦੀ ਰਿਹਾਈ ਵਿਰੁੱਧ ਭਾਰਤੀ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰ ਦਿੱਤੀ ਸੀ।ਸੁਪਰੀਮ ਕੋਰਟ ਨੇ ਇਸ ਅਪੀਲ ‘ਤੇ ਕਾਰਵਾਈ ਕਰਦਿਆਂ ਜੁਲਾਈ 2014 ਵਿੱਚ ਸਮੁੱਚੀਆਂ ਰਾਜ ਸਰਕਾਰਾਂ ਦੇ ਕੈਦੀਆਂ ਦੀ ਅਗੇਤੀ ਰਿਹਾਈ ਦੇ ਅਧਿਕਾਰ ‘ਤੇ ਰੋਕ ਲਾ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਬਾਪੂ ਸੂਰਤ ਸਿੰਘ ਖ਼ਾਲਸਾ ,ਭਾਰਤ ਦੀਆਂ ਵੱਖ-ਵੱਖ ਜ਼ੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਰਾਜਸੀ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ ਤੇ ਹਨ।ਜਿੰਨ੍ਹਾਂ ਦੀ ਰਿਹਾਈ ਲਈ ਮੋਰਚਾ ਲਾਇਆ ਹੈ ਉਨ੍ਹਾਂ ਵਿਚੋਂ ਗੁਰਮੀਤ ਸਿੰਘ, ਲੱਖਵਿੰਦਰ ਸਿੰਘ, ਸ਼ਮਸ਼ੇਰ ਸਿੰਘ (ਸਾਰੇ ਕੇਂਦਰੀ ਜ਼ੇਲ ਬੁੜੈਲ), ਭਾਈ ਲਾਲ ਸਿੰਘ (ਸਕਿਉਰਿਟੀ ਜ਼ੇਲ ਨਾਭਾ), ਵਰਿਆਮ ਸਿੰਘ (ਯੁ.ਪੀ. ਜ਼ੇਲ),ਅਤੇ ਗੁਰਦੀਪ ਸਿੰਘ (ਗੁਲਬਰਗ ਜ਼ੇਲ ਕਰਨਾਟਕ) ਵਿੱਚ ਨਜ਼ਰਬੰਦ ਹਨ। ਜਦ ਕਿ ਭਾਈ ਦਵਿੰਦਰਪਾਲ ਸਿੰਘ ਭੁੱਲਰ ਜੋ ਕਿ ਇਸ ਸਮੇਂ ਅੰਮ੍ਰਿਤਸਰ ਦੀ ਜੇਲ ਵਿਚ ਨਜ਼ਰਬੰਦ ਹਨ। ਉਨ੍ਹਾਂ ਦੀ ਫਾਂਸੀ ਦੀ ਸਜ਼ਾ ਰੱਦ ਹੋਣ ਕਾਰਣ ਹੁਣ ਉਹ ਵੀ ਪੱਕੀ ਰਿਹਾਈ ਦੇ ਹੱਕਦਾਰ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (12 ਦਸੰਬਰ, 2017) ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 1991 'ਚ ਹੋਏ ਕਤਲ ਦੇ ਪਿੱਛੇ "ਵੱਡੀ ਸਾਜ਼ਿਸ਼" ਦੀ ਕਈ ਏਜੰਸੀਆਂ ਨੇ ਜਾਂਚ
ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਭਾਰਤੀ ਨੀਮ ਫੌਜੀ ਦਸਤੇ ਦੇ ਇਕ ਮੁਲਾਜ਼ਮ ਵਲੋਂ ਕੀਤੀ ਗੋਲੀਬਾਰੀ ਨਾਲ 2 ਸਬ-ਇੰਸਪੈਕਟਰਾਂ ਸਣੇ 4 ਮੁਲਾਜ਼ਮ ਮਾਰੇ ਗਏ ਹਨ ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ
ਦਲ ਖਾਲਸਾ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਪੰਜਾਬ ਅੰਦਰ ਲਗਾਤਾਰ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ, ਪਿਛਲ਼ੇ ਸਮੇ ਅੰਦਰ ਹੋਏ ਫਰਜ਼ੀ ਮੁਕਾਬਲੇ, ਜਬਰੀ ਲਾਪਤਾ ਕਰਨ, ਕਾਲੇ ਕਾਨੂੰਨ ਅਤੇ ਹਿਰਾਸਤ
ਆਪਣੇ ਆਪ ਨੂੰ "ਅੱਤਵਾਦ ਵਿਰੋਧੀ ਫਰੰਟ" ਦਾ ਪ੍ਰਧਾਨ ਅਖਵਾਉਂਦੇ ਕੱਟੜ ਹਿੰਦੂਵਾਦੀ ਆਗੂ ਵਿਰੇਸ਼ ਸ਼ਾਂਡਿਲਿਆ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: