Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤ ਦੌਰੇ ‘ਤੇ ਆਏ ਫਰਾਂਸ ਦੇ ਰਾਸ਼ਟਰਪਤੀ ਨੂੰ ਸਿੱਖ ਮਸਲੇ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਅਪੀਲ

ਭਾਰਤ ਦੌਰੇ ‘ਤੇ ਆਏ ਫਰਾਂਸ ਦੇ ਰਾਸ਼ਟਰਪਤੀ ਨੂੰ ਸਿੱਖ ਮਸਲੇ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਅਪੀਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦੀ ਭਾਰਤ ਫੇਰੀ ਮੌਕੇ ਫਰਾਂਸ ਵਿਚ ਰਹਿੰਦੇ ਸਿੱਖਾਂ ਦੇ ਮਸਲੇ ਹੱਲ ਕਰਨ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਰਾਂਸ ਵਿਚ 2004 ‘ਚ ਦਸਤਾਰ ਸਬੰਧੀ ਪਾਬੰਦੀ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਫਰਾਂਸ ਸਰਕਾਰ ਵੱਲੋਂ ਅਜੇ ਤਕ ਇਹ ਮਸਲਾ ਜਿਉਂ ਦਾ ਤਿਉਂ ਲਟਕਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਦਸਤਾਰ ‘ਤੇ ਪਾਬੰਦੀ ਲੱਗਣ ਉਪਰੰਤ ਫਰਾਂਸ ਦੇ ਸਾਰੇ ਸਰਕਾਰੀ ਦਸਤਾਵੇਜ਼ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਹੈਲਥ ਕਾਰਡ, ਬੱਸ ਪਾਸ ਤੇ ਸਕੂਲ ਪਹਿਚਾਣ ਪੱਤਰ ਆਦਿ ਉਪਰ ਬਿਨਾਂ ਦਸਤਾਰ ਵਾਲੀ ਫੋਟੋ ਲਗਾਉਣੀ ਜ਼ਰੂਰੀ ਕੀਤੀ ਗਈ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਦਸਤਾਰ ਸਿੱਖਾਂ ਦਾ ਧਾਰਮਿਕ ਚਿੰਨ੍ਹ ਹੋਣ ਕਰਕੇ ਮਾਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਦਸਤਾਰ ਕਲਗੀਧਰ ਦਸਮੇਸ਼ ਪਿਤਾ ਵੱਲੋਂ ਸਿੱਖ ਨੂੰ ਬਖਸ਼ਿਆ ਗਿਆ ਤਾਜ ਹੈ ਤੇ ਦਸਤਾਰ ਨਾਲ ਹੀ ਸਿੱਖ ਦੀ ਵਿਲੱਖਣ ਪਹਿਚਾਣ ਹੈ। ਪਰ ਫਰਾਂਸ ਦੀ ਸਰਕਾਰ ਵੱਲੋਂ ਕੋਈ ਵੀ ਸਰਕਾਰੀ ਨੌਕਰੀ ਹਾਸਲ ਕਰਨ ਲਈ ਦਸਤਾਰ ਉਤਾਰਨੀ ਜ਼ਰੂਰੀ ਕੀਤੀ ਗਈ ਹੈ ਜੋ ਠੀਕ ਨਹੀਂ ਹੈ। ਇਥੋਂ ਤਕ ਕਿ ਸਕੂਲ ਵਿਚ ਪੜ੍ਹਦੇ ਸਿੱਖ ਬੱਚਿਆਂ ਦੇ ਪਟਕਾ ਬੰਨ੍ਹਣ ‘ਤੇ ਵੀ ਮਨਾਹੀ ਹੈ। ਯਾਦ ਰਹੇ ਕਿ ਪਹਿਲੀ ਸੰਸਾਰ ਜੰਗ ਵਿਚ ਸਿੱਖਾਂ ਨੇ ਫਰਾਂਸ ਵੱਲੋਂ ਸਿੱਖੀ ਸਰੂਪ ਵਿਚ ਹੀ ਜੰਗ ਲੜੀ ਸੀ ਪਰ ਫਰਾਂਸ ਸਰਕਾਰ ਦਾ ਇਹ ਵਤੀਰਾ ਸਿੱਖਾਂ ਵਿਚ ਭਾਰੀ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ।

ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਵੀ ਫਰਾਂਸ ਵਿਚ ਸਿੱਖਾਂ ਨੂੰ ਦਰਪੇਸ਼ ਮਸਲਿਆਂ ਦਾ ਕੋਈ ਠੋਸ ਹੱਲ ਕੱਢਣ ਲਈ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦੀ ਭਾਰਤ ਫੇਰੀ ਦੌਰਾਨ ਗੱਲਬਾਤ ਲਈ ਫੌਰੀ ਹੱਲ ਕੱਢਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਵਲ ਦਸਤਾਰ ਹੀ ਨਹੀਂ ਬਲਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੇ ਪੰਜ ਕੱਕਾਰ ਵੀ ਸਿੱਖ ਨੂੰ ਪਹਿਨਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: