Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤ ਵਿੱਚ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਂਦਾ: ਕੌਲਨ ਗੌਨਸਿਲਵਸ

ਭਾਰਤ ਵਿੱਚ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਂਦਾ: ਕੌਲਨ ਗੌਨਸਿਲਵਸ

ਐਡਮਿੰਟਨ (17 ਜੂਨ2014): ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਸਰਕਾਰਾਂ ਦੀ ਨਿਗਰਾਨੀ ਹੇਠ ਮਨੁੱਖਤਾ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਖਿ਼ਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਂਦਾ ।ਮਨੁੱਖੀ ਹੱਕਾਂ ਦੀ ਗੱਲ ਕਰਦਿਆਂ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਹੋਏ ਫੌਜੀ ਹਮਲੇ ਦੀ ਯਾਦ ਵਿੱਚ ‘ਵਰਲਡ ਸਿੱਖ ਆਰਗੇਨਾਈਜੇਸ਼ਨ'(ਡਬਲਯੂ.ਐਸ.ਓ.) ਵੱਲੋਂ ਸਥਾਨਿਕ ਮਹਾਰਾਜਾ ਬੈਕੁੰਟ ਹਾਲ ਵਿਚ ਕਰਵਾਏ ਇਕ ਯਾਦਗਾਰੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਭਾਰਤ ਦੀ ਸੁਪਰੀਮ ਕੌਰਟ ਦੇ ਉੱਘੇ ਵਕੀਲ ਅਤੇ ‘ਹਿਊਮਨ ਰਾਈਟਸ ਲਾਅ ਨੈੱਟਵਰਕ’ ਦੇ ਮੁਖੀ ਕੌਲਨ ਗੌਨਸਿਲਵਸ ਨੇ ਕੀਤਾ।

ਸਿੱਖ ਫੈਡਰੇਨ ਦੇ ਮੁੱਖ ਸੇਵਾਦਾਰ ਕੁਲਮੀਤ ਸਿੰਘ ਸੰਘਾ, ਜਸਬੀਰ ਸਿੰਘ ੳਤੇ ਵਿਧਾਇਕ ਜੇਨਿਸ ਸਰਿੱਚ ਵਕੀਲ ਕੌਲਨ ਗੌਨਸਿਲਵਲ ਨੂੰ ਸਨਮਾਨਤ ਕਰਦੇ ਹੋਏ

ਇਸ ਮੌਕੇ ਉਨ੍ਹਾਂ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਦੇ ਤਬਾਦਲੇ ਦਾ ਵੀ ਸੰਖੇਪ ਜ਼ਿਕਰ ਕੀਤਾ ਙ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਦਿ੍ੜਤਾ ਨਾਲ ਸੱਚ ਦਾ ਰਾਹ ‘ਤੇ ਚੱਲਦਿਆਂ ਕਾਨੂੰਨੀ ਤਰੀਕੇ ਨਾਲ ਟਾਕਰਾ ਕੀਤਾ ਜਾ ਸਕਦਾ ਹੈ ।

 ਐਡਵੋਕੇਟ ਕੌਲਨ ਨੇ ਕਿਹਾ ਕਿ ਕੈਨੇਡਾ ਅਤੇ ਦੁਨੀਆ ਦੇ ਹੋਰਨਾਂ ਦੇਸ਼ਾਂ ਵਿਚ ਵੱਸਦੇ ਸਿੱਖ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਕੁੱਝ ਸਮਾਂ ਪੰਜਾਬ ਅਤੇ ਭਾਰਤ ਦੇ ਦੂਸਰੇ ਹਿੱਸਿਆਂ ਵਿਚ ਬਿਤਾਉਣ ਤਾਂ ਕਿ ਉਨ੍ਹਾਂ ਨੂੰ ਅਹਿਸਾਸ ਹੋਵੇ ਕਿ ਮਨੁੱਖੀ ਹੱਕਾਂ ਲਈ ਹਾਲੇ ਬਹੁਤ ਕੁੱਝ ਕਰਨਾ ਬਾਕੀ ਹੈ ।

ਸਿੱਖ ਵਰਲਡ ਆਰਗੇਨਾਈਜੇਸ਼ਨ ਅਤੇ ਸਿੱਖ ਫੈਡਰੇਸ਼ਨ ਦੇ ਇਸ ਉਪਰਾਲੇ ਦੀ ਇਨ੍ਹਾਂ ਵੱਲੋਂ ਸ਼ਲਾਘਾ ਵੀ ਕੀਤੀ ਗਈ । ਸਿੱਖ ਫੈਡਰੇਸ਼ਨ ਦੇ ਮੁੱਖ ਅਹੁਦੇਦਾਰਾਂ ਕੁਲਮੀਤ ਸਿੰਘ ਸੰਘਾ ਅਤੇ ਜਸਬੀਰ ਸਿੰਘ ਨੇ ਵੀ ਇਸ ਸਮਾਗਮ ਨੂੰ ਸੰਬੋਧਨ ਕੀਤਾ । ਫੈਡਰੇਸ਼ਨ ਦੇ ਸਮੂਹ ਅਹੁਦੇਦਾਰਾਂ ਨੇ ਐਡਵੋਕੇਟ ਕੌਲਨ ਵੱਲੋਂ ਮਨੁੱਖੀ ਹੱਕਾਂ ਪ੍ਰਤੀ ਨਿਭਾਈਆਂ ਗਈਆਂ ਦਲੇਰੀ ਭਰੀਆਂ ਸੇਵਾਵਾਂ ਪ੍ਰਤੀ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ।

 ਇਸ ਸਮਾਗਮ ਦੌਰਾਨ ਵਿਧਾਇਕ ਸੁਹੇਲ ਕਾਦਰੀ ਅਤੇ ਵਿਧਾਇਕ ਜੇਨਿਸ ਸਰਿੱਚ ਨੇ ਮਨੁੱਖੀ ਹੱਕਾਂ ਦੀ ਅਹਿਮੀਅਤ ਦੱਸਦਿਆਂ ਕਿਹਾ ਕਿ ਅਜਿਹੇ ਉਪਰਾਲੇ ਜ਼ਰੂਰੀ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ
ਅਮਰੀਕਾ ਵਿਚ ਬਿਸ਼ਨੋਈ ਨੈੱਟਵਰਕ ਨਾਲ ਜੁੜੇ 37 ਵਿਅਕਤੀਆਂ ਖਿਲਾਫ ਦੋਸ਼-ਪੱਤਰ ਜਨਤਕ ਹੋਣ ਤੋਂ ਬਾਅਦ ਸਿੱਖ ਫੈਡਰੇਸ਼ਨ (ਕੈਨੇਡਾ) ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਵਿਦੇਸ਼ੀ ਦਖਲਅੰਦਾਜ਼ੀ ਸਬੰਧੀ ਸੁਤੰਤਰ ਜਨਤਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: