Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤ ਵਿੱਚ ਸਿੱਖਾਂ ਨਾਲ ਗੁਲਾਮਾਂ ਵਰਗਾ ਵਿਹਾਰ ਕੀਤਾ ਜਾ ਰਿਹਾ ਹੈ: ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

ਭਾਰਤ ਵਿੱਚ ਸਿੱਖਾਂ ਨਾਲ ਗੁਲਾਮਾਂ ਵਰਗਾ ਵਿਹਾਰ ਕੀਤਾ ਜਾ ਰਿਹਾ ਹੈ: ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

ਅੰਮਿ੍ਤਸਰ (26 ਜੁਲਾਈ, 2015): ਸਿੱਖ ਵਿਦਿਆਰਥੀਆਂ ਨੂੰ ਡਾਕਟਰੀ ਦੀ ਦਾਖਲਾ ਪ੍ਰੀਖਿਆ ਦੌਰਾਨ ਸਿੱਖ ਧਰਮ ਦੇ ਅਨਿਖੱੜਵੇਂ ਅੰਗ ਕੱਕਰਾਂ ਕ੍ਰਿਪਾਨ ਅਤੇ ਕੜਾ ਨੂੰ ਉਤਾਰਨ ਦੀ ਰੱਖੀ ਸ਼ਰਤ ਦੀ ਨਿਖੇਧੀ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਜਦੋਂ ਵੀ ਕਿਸੇ ਦੇ ਮਨ ਆਇਆ ਸਿੱਖਾਂ ‘ਤੇ ਪਾਬੰਦੀ ਲਗਾ ਦਿੱਤੀ ਜਾਂਦੀ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।

ਜੱਥੇਦਾਰ ਗਿਆਨੀ ਗੁਰਬਚਨ ਸਿੰਘ
ਜੱਥੇਦਾਰ ਗਿਆਨੀ ਗੁਰਬਚਨ ਸਿੰਘ

ਪੰਜਾਬੀ ਅਖਬਾਰ ਅਜੀਤ ਵਿੱਚ ਨਸ਼ਰ ਖ਼ਬਰ ਅਨੁਸਾਰ ਬਠਿੰਡਾ ਤੇ ਜੈਪੁਰ ਦੇ ਸਕੂਲਾਂ ‘ਚ ਪ੍ਰੀ-ਮੈਡੀਕਲ ਪ੍ਰੀਖਿਆ ਦੌਰਾਨ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਕ੍ਰਿਪਾਨ, ਕੜਾ ਉਤਾਰ ਕੇ ਪ੍ਰੀਖਿਆ ਬਾਰੇ ਵਿਦਿਆਰਥੀਆਂ ਨੂੰ ਮਜ਼ਬੂਰ ਕਰਨ ‘ਤੇ ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਸਿੱਖਾਂ ਨਲਾ ਗੁਲਾਮਾਂ ਵਰਗਾ ਵਿਹਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਅਜਿਹੀਆਂ ਕਾਰਵਾਈਆਂ ‘ਤੇ ਰੋਕ ਲਾਉਂਦਿਆਂ ਸੂਬਾ ਸਰਕਾਰਾਂ ਨੂੰ ਹਦਾਇਤਾਂ ਕੀਤੀਆਂ ਜਾਣ ਕਿ ਭਵਿੱਖ ‘ਚ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਖਿ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਜੱਥੇਦਾਰ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਬਰਦਾਸ਼ਤ ਕਰਨ ਦੀ ਵੀ ਕੋਈ ਹੱਦ ਹੁੰਦੀ ਹੈ, ਸਿੱਖਾਂ ਦੇ ਸਬਰ ਦਾ ਇਮਤਿਹਾਨ ਨਾ ਲਿਆ ਜਾਵੇ ਕਿਉਂਕਿ ਇਸ ਦੇ ਭਿਆਨਕ ਨਤੀਜੇ ਨਿਕਲ ਸਕਦੇ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਦੁਆਰਾ ਪੇਸ਼ ਅਤੇ ਸਰਦਾਰ ਇਸ਼ਵਿੰਦਰ ਸਿੰਘ ਦੱਤਾ ਵਲੋਂ ਨਵੰਬਰ 1984 ਵਿੱਚ ਆਪਣੇ ਪਰਿਵਾਰ ਨਾਲ ਵਾਪਰੇ ਹਾਦਸੇ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭੁੰਤਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਘਟਨਾ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: