Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤ ਸਰਕਾਰ ਨੇ ਹਮੇਸ਼ਾਂ ਸਿੱਖਾਂ ਨੂੰ ਚੁਣੌਤੀ ਦੇਣ ਵਾਲਿਆਂ ਦਾ ਸਾਥ ਦਿੱਤਾ: ਦਲ ਖਾਲਸਾ

ਭਾਰਤ ਸਰਕਾਰ ਨੇ ਹਮੇਸ਼ਾਂ ਸਿੱਖਾਂ ਨੂੰ ਚੁਣੌਤੀ ਦੇਣ ਵਾਲਿਆਂ ਦਾ ਸਾਥ ਦਿੱਤਾ: ਦਲ ਖਾਲਸਾ

Bhai Kanwarpal Singh
ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ

ਅੰਮ੍ਰਿਤਸਰ (17 ਅਪ੍ਰੈਲ, 2015): ਸਿੱਖ ਜੱਥੇਬੰਦੀ ਦਲ ਖਾਲਸਾ ਨੇ ਅੱਜ ਸਿੱਖ ਕੌਮ ਦੇ ਸਖਤ ਇਤਰਾਜ਼ ਦੇ ਬਾਵਜੂਦ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ‘ਤੇ ਪਾਬੰਦੀ ਨਾ ਲਾਉਣ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੇ ਇੱਕ ਵਾਰ ਫਿਰ ਸਿੱਖ ਭਾਵਨਾਵਾਂ ਦੀ ਬੇਕਦਰੀ ਕਰਦਿਆਂ  ਸਿੱਖਾਂ ਦੇ ਰੋਹ ਨੂੰ ਹੋਰ ਵਧਾਇਆ ਹੈ।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ  ਨੇ ਕਿਹਾ ਕਿ ਉਹ ਪਿੱਛਲੇ ਤਿੰਨ ਹਫਤਿਆਂ ਤੋਂ ਭਾਰਤ ਦੇ ਰਾਸ਼ਟਰਪਤੀ, ਗ੍ਰਹਿ ਮੰਤਰੀ, ਸੂਚਾਨਾ ਅਤੇ ਪ੍ਰਸਾਰਣ ਮੰਤਰੀ ਨੂੰ ਚਿੱਠੀਆਂ, ਯਾਦਗਾਰੀ ਪੱਤਰਾਂ, ਰੋਸ ਮੁਜ਼ਹਾਰਿਆਂ ਰਾਹੀਂ ਅਪੀਲਾਂ ਕਰਦੇ ਆ ਰਹੇ ਹਨ ਕਿ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਦੀ ਫਿਲਮ ਨਾਨਕ ਸ਼ਾਹ ਫਕੀਰ ‘ਤੇ ਪਾਬੰਦੀ ਲਾਈ ਜਾਵੇ, ਪਰ ਸਿੱਖਾਂ ਦੀਆਂ ਭਾਵਨਾਵਾਂ ਵੱਲ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ।

ਇਸ ਰਾਹੀਂ ਸਿੱਖਾਂ ਨੂੰ ਇਹ ਫਿਰ ਚੇਤੇ ਕਰਵਾਇਆ ਗਿਆ ਹੈ ਕਿ ਜਦ ਕਦੇ ਵੀ ਕੋਈ ਸਿੱਖ ਸਿਧਾਂਤਾਂ ਨੂੰ ਚੁਣੌਤੀ ਦਿੰਦਾ ਹੈ ਤਾਂ ਭਾਰਤ ਸਰਕਾਰ ਨੇ ਹਮੇਸ਼ਾਂ ਚੁਣੌਤੀ ਦੇਣ ਵਾਲਿਆਂ ਦਾ ਸਾਥ ਦਿੱਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: