Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰੀ ਮੀਂਹ ਦੇ ਬਾਵਜੂਦ ਸਿੱਖ ਨਸਲਕੁਸ਼ੀ ਯਾਦਗਾਰੀ ਮਾਰਚ ਚ ਭਾਰੀ ਇੱਕਠ

ਭਾਰੀ ਮੀਂਹ ਦੇ ਬਾਵਜੂਦ ਸਿੱਖ ਨਸਲਕੁਸ਼ੀ ਯਾਦਗਾਰੀ ਮਾਰਚ ਚ ਭਾਰੀ ਇੱਕਠ

ਮੈਲਬੌਰਨ (31 ਅਕਤੂਬਰ 2015): 1984 ਸਿੱਖ ਨਸਲਕੁਸ਼ੀ ਦੀ 31ਵੀਂ ਵਰ੍ਹੇਗੰਢ ਮੌਕੇ ਸੁਪਰੀਮ ਸਿੱਖ ਕੌਂਸਲ ਆਫ ਆਸਟ੍ਰੇਲੀਆ ਵਲੋਂ ਸਿੱਖ ਨਸਲਕੁਸ਼ੀ ਯਾਦਗਾਰੀ ਮਾਰਚ ਦਾ ਅਯੋਜਨ ਕੀਤਾ ਗਿਆ ਜਿਸ ਵਿੱਚ ਆਸਟ੍ਰੇਲੀਆ ਭਰ ਤੋਂ ਸੈਂਕੜੇ ਸਿੱਖਾਂ ਨੇ ਭਾਗ ਲਿਆ। ਮੈਲਬੌਰਨ ਦੀ ਐਲਕਸੈਂਡਰਾ ਗਾਰਡਨ ਤੋਂ ਸ਼ੁਰੂ ਹੋਇਆ ਇਹ ਮਾਰਚ ਭਾਰੀ ਮੀਂਹ ਦੇ ਬਾਵਜੂਦ ਬਹੁਤ ਸਫਲ ਹੋ ਨਿੱਬੜਿਆ।

ਇਹ ਮਾਰਚ ਸਵੇਰੇ 10 ਵਜੇ ਸ਼ੁਰੂ ਹੋ ਕੇ 11 ਵਜੇ ਫਲੈਗਸਟਾਫ ਗਾਰਡਨ ਪਹੁੰਚਿਆ ਜਿੱਥੇ ਆਸਟ੍ਰੇਲੀਆ ਦੀਆਂ ਪ੍ਰਮੁੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਨਸਲਕੁਸ਼ੀ ਨੂੰ ਮਾਨਤਾ ਦਿੰਦੇ ਹੋਏ ਅਤੇ ਸਿੱਖ ਕੌਮ ਨਾਲ ਆਪਣੀ ਵਚਨਬੱਧਤਾ ਪ੍ਰਗਟ ਕਰਦੇ ਹੋਏ ਆਪਣੇ ਵੀਚਾਰ ਰੱਖੇ। ਸੰਸਦ ਮੈਂਬਰਾਂ ਵਿੱਚ ਮਾਨਯੋਗ ਰੌਬ ਮਿੱਚਲ ਲੇਬਰ ਐਮ ਪੀ, ਮਾਨਣੋਗ ਵਾਰਨ ਐਂਸ਼ ਲਿਬਰਲ ਐਮ ਪੀ, ਮਾਨਯੋਗ ਬਾਬ ਕੈਟਰ ਐਮ ਪੀ ਅਤੇ ਗਰੀਨਜ਼ ਪਾਰਟੀ ਦੇ ਐਲਕਸ ਭੱਠਲ ਹੋਰਾਂ ਨੇ ਆਪਣੇ ਵੀਚਾਰ ਰੱਖੇ।

ਸਿੱਖ ਨਸਲਕੁਸ਼ੀ ਯਾਦਗਾਰੀ ਮਾਰਚ
ਸਿੱਖ ਨਸਲਕੁਸ਼ੀ ਯਾਦਗਾਰੀ ਮਾਰਚ

ਸਿੱਖਸ ਫਾਰ ਜਸਟਿਸ ਕਨੇਡਾ ਤੋਂ ਉਚੇਚੇ ਤੌਰ ਤੇ ਇਸ ਮਾਰਚ ਵਿੱਚ ਸ਼ਾਮਿਲ ਹੋਣ ਆਏ ਬੀਬੀ ਤਜਿੰਦਰ ਕੌਰ ਨੇ 2020 ਰੈਫਰੈਂਡਮ ਬਾਰੇ ਜਾਣਕਾਰੀ ਪੇਸ਼ ਕੀਤੀ ਅਤੇ ਸਿੱਖ ਕੌਮ ਦੇ ਭਵਿੱਖ ਬਾਰੇ ਗੱਲਬਾਤ ਕੀਤੀ ਅਤੇ ਆਸਟ੍ਰੇਲੀਆ ਦੀਆ ਸੰਗਤਾਂ ਨੂੰ ਇਸ ਮੁਹਿੰਮ ਨੁੰ ਕਾਮਯਾਬ ਬਨਾਉਣ ਲਈ ਅਪੀਲ ਕੀਤੀ।

ਕੇਰਨ ਤੋਂ ਉਚੇਚੇ ਤੌਰ ਤੇ ਆਏ 1984 ਸਿੱਖ ਨਸਲਕੁਸ਼ੀ ‘ਚ ਆਪਣਾ ਪਰਿਵਾਰ ਗੁਆ ਚੁੱਕੇ ਸ: ਇੰਦਰਜੀਤ ਸਿੰਘ ਨੇ ਆਪਣੀ ਭਾਵੁਕ ਹੱਡਬੀਤੀ ਸੁਣਾਈ। ਸੁਪਰੀਮ ਸਿੱਖ ਕੌਂਸਲ ਆਫ ਆਸਟਰੈਲੀਆ ਦੇ ਜਨਰਲ ਸਕੱਤਰ ਹਰਕੀਰਤ ਸਿੰਘ ਅਜਨੋਹਾ ਨੇ ਕਿਹਾ ਕਿ ਇਹ ਗੱਲ ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਦੀ ਪਾਰਲੀਮੈਂਟ ਦੁਨੀਆਂ ਦੀ ਪਹਿਲੀ ਫੈਡਰਲ ਪਾਰਲੀਮੈਂਟ ਹੈ ਜਿੱਥੇ ਸਿੱਖ ਨਸਲਕੁਸ਼ੀ ਨੂੰ ਮਾਨਤਾ ਮਿਲਣ ਦੀ ਉਮੀਦ ਹੈ।

ਉਨਹਾਂ ਸਾਰੀਆ ਸੰਗਤਾਂ ਦਾ ਧੰਨਵਾਦ ਕੀਤਾ ਜੋ ਲਗਾਤਾਰ ਹੋ ਰਹੀ ਬਾਰਿਸ਼ ਵਿੱਚ ਵੀ ਸਮਾਰੋਹ ਵਿੱਚ ਸ਼ਾਮਿਲ ਰਹੇ। ਉਨਹਾਂ ਗੁਰੂਦੁਆਰਾ ਸਾਹਿਬ ਕਰੇਗੀਬਰਨ, ਬਲੈਕਬਰਨ, ਸ਼ੈਪਰਟਨ, ਖਾਲਸਾ ਸ਼ਾਉਣੀ, ਮੀਰੀ ਪੀਰੀ ਅਤੇ ਸ਼ਾਮਿਲ ਹੋਰ ਰਹੀਆਂ ਸਿੱਖ ਸੰਸਥਾਵਾਂ ਆਸਟ੍ਰੇਲੀਅਨ ਸਿੱਖ ਸਪੋਰਟ, ਸਿੱਖ ਵਲੰਟੀਅਰ, ਸਿੱਖ ਸਮਾਰੀਟਨ ਆਦਿ ਸਾਰਿਆਂ ਦਾ ਧੰਨਵਾਦ ਕੀਤਾ। ਸੁਪਰੀਮ ਸਿੱਖ ਕੌਂਸਲ ਦੇ ਆਗੂਆਂ ਗੁਰਬਾਜ਼ ਸਿੰਘ, ਬੀਰਿਂਦਰ ਸਿੰਘ ਸਹੌਲੀ, ਪ੍ਰੀਤਮ ਸਿੰਘ ਅਦਿ ਕੌਮ ਨੁੰ ਇਸੇ ਤਰ੍ਹਾਂ ਏਕਤਾ ਵਿੱਚ ਰਹਿਣ ਦੀ ਅਪੀਲ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: