Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭੂੰਦੜ ‘ਚ ਬੇਅਦਬੀ ਦੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਨੇ ਜਾਂਚ ਕਮੇਟੀ ਬਣਾਈ

ਭੂੰਦੜ ‘ਚ ਬੇਅਦਬੀ ਦੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਨੇ ਜਾਂਚ ਕਮੇਟੀ ਬਣਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਨੂੰ ਰੋਕਣ ਲਈ ਜਿਥੇ ਸਰਕਾਰਾਂ ਨੂੰ ਸਖਤ ਕਦਮ ਚੁੱਕਣ ਲਈ ਕਿਹਾ ਹੈ, ਉਥੇ ਹੀ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਵੀ ਗੁਰੂ ਘਰਾਂ ਦੀ ਸੇਵਾ ਸੰਭਾਲ ਲਈ ਆਪਣੀ ਜਿੰਮੇਵਾਰੀ ਚੇਤੰਨਤਾ ਨਾਲ ਨਿਭਾਉਣ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਦਫਤਰ; ਤੇਜਾ ਸਿੰਘ ਸਮੁੰਦਰੀ ਹਾਲ

ਜਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਭੂੰਦੜ ਵਿਖੇ ਇੱਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਘਟਨਾ ਗੁਰਦੁਆਰਾ ਕਮੇਟੀ ਦੀ ਲਾਪਰਵਾਹੀ ਦਾ ਨਤੀਜਾ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰੀਕ ਸਿੰਘ ਕੋਟ ਸ਼ਮੀਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਅਤੇ ਮੀਤ ਸਕੱਤਰ ਸ. ਸਿਮਰਜੀਤ ਸਿੰਘ ਤੇ ਆਧਾਰਤ ਚਾਰ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਔਰਤ ਪਾਸੋਂ ਡੂੰਘਾਈ ਨਾਲ ਪੁੱਛ ਪੜਤਾਲ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਦਾ ਸੱਚ ਸਾਹਮਣੇ ਲਿਆਉਣਾ ਚਾਹੀਦਾ ਹੈ।

ਭਾਈ ਲੌਂਗੋਵਾਲ ਨੇ ਕਿਹਾ ਗੁਰਦੁਆਰਿਆਂ ਵਿਚ ਕਿਸੇ ਨਾ ਕਿਸੇ ਦਾ ਲਗਾਤਾਰ ਹਾਜ਼ਰ ਰਹਿਣਾ ਜਰੂਰੀ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਬਾਰ ਬਾਰ ਅਪੀਲ ਕੀਤੀ ਜਾ ਰਹੀ ਹੈ ਵੱਧ ਗੁਰਦਆਰਿਆਂ ਦੀ ਥਾਂ ਇੱਕ ਗੁਰਦੁਆਰਾ ਸਾਹਿਬ ਕਰਨ ਲਈ ਅੱਗੇ ਆਉਣ ਤਾਂ ਜੋ ਗੁਰੂ ਘਰਾਂ ਦੀ ਸੇਵਾ ਸੰਭਾਲ ਸੁਚੱਜੇ ਢੰਗ ਨਾਲ ਹੋ ਸਕੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: