Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭੋਗ ‘ਤੇ ਵਿਸ਼ੇਸ਼ : ਗੁਰਦਾਸਪੁਰ ਗੋਲੀ ਕਾਂਡ ਦਾ ਸ਼ਹੀਦ ਭਾਈ ਜਸਪਾਲ ਸਿੰਘ

ਭੋਗ ‘ਤੇ ਵਿਸ਼ੇਸ਼ : ਗੁਰਦਾਸਪੁਰ ਗੋਲੀ ਕਾਂਡ ਦਾ ਸ਼ਹੀਦ ਭਾਈ ਜਸਪਾਲ ਸਿੰਘ

Bhai Jaspal Singhਭਾਈ ਜਸਪਾਲ ਸਿੰਘ ਦਾ ਜਨਮ 5 ਮਈ, 1993 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚੌੜ ਸਿੱਧਵਾਂ ਵਿਖੇ ਪਿਤਾ ਸ: ਗੁਚਰਨਜੀਤ ਸਿੰਘ ਬਿੱਟੂ ਅਤੇ ਮਾਤਾ ਸਰਬਜੀਤ ਕੌਰ ਦੇ ਘਰ ਹੋਇਆ ਸੀ। ਉਨ੍ਹਾਂ ਮੁਢਲੀ ਪੜ੍ਹਾਈ ਆਰਮੀ ਸਕੂਲ ਨਾਭਾ ਤੋਂ ਪ੍ਰਾਪਤ ਕੀਤੀ। ਇਥੋਂ ਪੰਜਵੀਂ ਪਾਸ ਕਰਨ ਉਪਰੰਤ ਸੁਖਜਿੰਦਰ ਸਿੰਘ ਸੀਨੀ. ਸੈਕੰਡਰੀ ਸਕੂਲ ਹਯਾਤ ਨਗਰ ਤੋਂ ਦਸਵੀਂ ਅਤੇ ਫਿਰ ਸ਼ਹੀਦ ਮੇਜਰ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਕਾਲਾ ਨੰਗਲ ਤੋਂ ਬਾਰਵੀਂ ਪਾਸ ਕੀਤੀ। ਉਪਰੰਤ ਉਨ੍ਹਾਂ ਬੇਅੰਤ ਇੰਜੀਨੀਅਰਿੰਗ ਕਾਲਜ ਗੁਰਦਾਸਪੁਰ ਵਿਖੇ ਇਲੈਕਟ੍ਰੋਨਿਕ ਇੰਜੀਨੀਅਰਿੰਗ ਦੇ ਪਹਿਲੇ ਸਾਲ ਵਿਚ ਦਾਖਲਾ ਲਿਆ। ਬਚਪਨ ਤੋਂ ਹੀ ਧਾਰਮਿਕ ਵਿਚਾਰਾਂ ਦਾ ਧਾਰਨੀ ਅਤੇ ਪੜ੍ਹਾਈ ਵਿਚ ਹੁਸ਼ਿਆਰ ਜਸਪਾਲ ਸਿੰਘ ਸਿੱਧੂ ਆਪਣੇ ਮਾਪਿਆਂ ਦਾ ਇਕਲੌਤਾ ਸਪੁੱਤਰ ਸੀ। ਪਰ 29 ਮਾਰਚ ਨੂੰ ਉਹ ਗੁਰਦਾਸਪੁਰ ਸ਼ਹਿਰ ਅੰਦਰ ਸੰਘਰਸ਼ ਦੌਰਾਨ ਪੁਲਿਸ ਦੀ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਏ। ਭਾਈ ਜਸਪਾਲ ਸਿੰਘ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਦਾ ਭੋਗ 7 ਅਪ੍ਰੈਲ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਗ੍ਰਹਿ ਪਿੰਡ ਚੌੜ ਸਿੱਧਵਾਂ ਵਿਖੇ ਪਵੇਗਾ। ਉਪਰੰਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਸੰਤ ਰਣਜੀਤ ਸਿੰਘ ਢਡਰੀਆਂ ਵਾਲੇ ਕੀਰਤਨ ਕਰਨਗੇ। ਬਾਅਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸਿੱਖ ਕੌਮ ਦੀਆਂ ਮਹਾਨ ਸ਼ਖਸੀਅਤਾਂ ਭਾਈ ਜਸਪਾਲ ਸਿੰਘ ਨੂੰ ਸ਼ਰਧਾਂਜ਼ਲੀਆਂ ਭੇਂਟ ਕਰਨਗੀਆਂ।

-ਵਰਿੰਦਰ ਸਹੋਤਾ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਚੰਡੀਗੜ੍ਹ, ਪੰਜਾਬ (17 ਮਈ, 2012): 29 ਮਾਰਚ ਨੂੰ ਗੁਰਦਾਸਪੁਰ ਵਿਖੇ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਮਾਰੇ ਗਏ ਜਸਪਾਲ ਸਿੰਘ ਦੀ ਮੌਤ ਸਬੰਧੀ ਚੰਡੀਗੜ੍ਹ ਵਿਖੇ ਤੱਥ ਖੋਜ ਰਿਪੋਰਟ ਜਾਰੀ ਕਰਦਿਆਂ ਲਾਇਰਜ਼

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: