Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਬਾਦਲ-ਕੈਪਟਨ ਇਕੋ ਸਿੱਕੇ ਦੇ ਦੋ ਪਹਿਲੂ: ਕੇਜਰੀਵਾਲ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਬਾਦਲ-ਕੈਪਟਨ ਇਕੋ ਸਿੱਕੇ ਦੇ ਦੋ ਪਹਿਲੂ: ਕੇਜਰੀਵਾਲ

ਮੁਕੇਰੀਆਂ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਉਤੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਤਬਾਹ ਕਰਨ ਦਾ ਦੋਸ਼ ਲਾਇਆ। ਮੁਕੇਰੀਆਂ ਵਿਖੇ ਪੰਜਾਬ ਇਨਕਲਾਬ ਰੈਲੀ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਪਿਛਲੇ 15 ਸਾਲ ਵਿੱਚ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਇਨ੍ਹਾਂ ਕੋਲੋਂ ਛੁਟਕਾਰਾ ਪਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਮੇਂ ਦਾ ਬੜੀ ਬੇਸਬਰੀ ਨਾਲ ਇੰਤਜਾਰ ਕਰ ਰਹੇ ਸਨ।

ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਬਾਦਲਾਂ ਨੇ 10 ਸਾਲਾਂ ਵਿੱਚ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਟ੍ਰਾਂਸਪੋਰਟ, ਕੇਬਲ, ਮਾਈਨਿੰਗ ਅਤੇ ਸ਼ਰਾਬ ਕਾਰੋਬਾਰ ਆਪਣੇ ਕਬਜ਼ੇ ਵਿੱਚ ਕਰ ਲਏ। ਕੇਜਰੀਵਾਲ ਨੇ ਕਿਹਾ ਕਿ ਬਾਦਲਾਂ ਨੇ ਆਪਣੀ ਪੂਰੀ ਤਾਕਤ ਲਗਾ ਕੇ ਪੈਸਾ ਲੁੱਟਣ ਲਈ ਪੰਜਾਬ ਨੂੰ ਪੂਰੀ ਤਰ੍ਹਾਂ ਨਿਚੋੜ ਦਿੱਤਾ। ਕੇਜਰੀਵਾਲ ਨੇ ਕਿਹਾ ਕਿ ਜਿਹੜੇ ਰੇਤਾ-ਬਜਰੀ ਦੇ ਠੇਕੇ ਅਤੇ ਬੱਸਾਂ ਦੇ ਪਰਮਿਟ ਬਾਦਲਾਂ ਨੇ ਸੱਤਾ ਦੇ ਜ਼ੋਰ ਉਤੇ ਹਾਸਿਲ ਕੀਤੇ ਹਨ, ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਮਗਰੋਂ ਉਹ ਵਾਪਿਸ ਲੈ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਦਿੱਤੇ ਜਾਣਗੇ।

ਆਮ ਆਦਮੀ ਪਾਰਟੀ ਦੀ ਮੁਕੇਰੀਆਂ ਵਿਖੇ ਰੈਲੀ ਦਾ ਦ੍ਰਿਸ਼
ਆਮ ਆਦਮੀ ਪਾਰਟੀ ਦੀ ਮੁਕੇਰੀਆਂ ਵਿਖੇ ਰੈਲੀ ਦਾ ਦ੍ਰਿਸ਼

ਕੇਜਰੀਵਾਲ ਨੇ ਕਿਹਾ ਕਿ ਅਕਾਲੀਆਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਸਪੱਸ਼ਟ ਨਜ਼ਰ ਆ ਰਹੀ ਹੈ, ਇਸ ਕਾਰਨ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤਾ ਕਰ ਲਿਆ ਹੈ ਅਤੇ ਹੁਣ ਉਨ੍ਹਾਂ ਵੱਲੋਂ ਇਹ ਚੋਣਾਂ ਮਿਲ ਕੇ ਲੜੀਆਂ ਜਾ ਰਹੀਆਂ ਹਨ। ਕੇਜਰੀਵਾਲ ਨੇ ਕਿਹਾ, “ਮੈਂ ਸੁਣਿਆ ਹੈ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਆਦਾਤਰ ਹੋਰਡਿੰਗ ਬਾਦਲ ਵੱਲੋਂ ਲਗਵਾਏ ਜਾ ਰਹੇ ਹਨ।”

ਕੇਜਰੀਵਾਲ ਨੇ ਇੱਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੇ ਸਵਿਸ ਬੈਂਕ ਅਕਾਉਂਟ ਜਾਰੀ ਕੀਤੇ। ਕੇਜਰੀਵਾਲ ਨੇ ਕਿਹਾ ਕਿ ਜੇਕਰ ਉਹ ਗਲਤ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦੀਆਂ ਕਿਹਾ ਕਿ ਕੈਪਟਨ ਇਹ ਸਿੱਧ ਕਰੇ ਕੀ ਸਟੇਜ ਤੋਂ ਉਨ੍ਹਾਂ ਵਲੋਂ ਕੈਪਟਨ ਦੀ ਪਤਨੀ ਬੀਬੀ ਪ੍ਰਨੀਤ ਕੌਰ ਅਤੇ ਸਪੁੱਤਰ ਰਣਇੰਦਰ ਸਿੰਘ ਦੇ ਜਿਨ੍ਹਾਂ ਸਵਿੱਸ ਬੈਂਕ ਖਾਤਿਆਂ ਬਾਰੇ ਜ਼ਿਕਰ ਕੀਤਾ ਜਾ ਰਿਹਾ ਹੈ ਉਹ ਗਲਤ ਹਨ। ਜੇਕਰ ਕੈਪਟਨ ਅਜਿਹਾ ਨਹੀਂ ਕਰ ਪਾਉਂਦੇ ਤਾਂ ਇਹ ਗੱਲ ਸਪੱਸ਼ਟ ਹੋ ਜਾਂਦੀ ਹੈ ਕਿ ਉਨ੍ਹਾਂ ਵਲੋਂ ਦੱਸੇ ਗਏ ਬੈਂਕ ਖਾਤੇ ਸਹੀ ਹਨ।

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ 40 ਲੱਖ ਤੋਂ ਜ਼ਿਆਦਾ ਨੌਜਵਾਨ ਅਕਾਲੀਆਂ ਵੱਲੋਂ ਫੈਲਾਏ ਨਸ਼ਿਆਂ ਦੀ ਗ੍ਰਿਫਤ ਵਿੱਚ ਹਨ ਅਤੇ ਆਪ ਦੀ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜੰਗੀ ਪੱਧਰ ਉਤੇ 6 ਮਹੀਨੇ ਅੰਦਰ ਨਸ਼ਾ-ਮੁਕਤੀ ਕੇਂਦਰ ਖੋਲੇ ਜਾਣਗੇ ਅਤੇ ਇਸਦੇ ਨਾਲ ਹੀ ਨੌਜਵਾਨਾਂ ਨੂੰ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਜਾਵੇਗਾ।

ਪੰਜਾਬ ਵਿੱਚ ਦਲਿਤਾਂ ਉਤੇ ਵਧਦੇ ਜ਼ੁਲਮਾਂ ਖਿਲਾਫ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਈ ਨੌਜਵਾਨਾਂ ਦਾ ਬਹੁਤ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਜਾਂਦਾ ਹੈ ਅਤੇ ਇਨ੍ਹਾਂ ਵਾਰਦਾਤਾਂ ਨੂੰ ਸ਼ਰਾਬ ਮਾਫੀਆ ਨੇ ਅੰਜਾਮ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਜਿਹੇ ਕੇਸ ਮੁੜ ਤੋਂ ਖੋਲ੍ਹੇ ਜਾਣਗੇ ਅਤੇ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾਵੇਗਾ, ਤਾਂ ਜੋ ਦਲਿਤਾਂ ਉਪਰ ਜ਼ੁਲਮ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾ ਸਕਣ। ਕੇਜਰੀਵਾਲ ਨੇ ਕਿਹਾ ਕਿ ਅਕਾਲੀ ਦਲਿਤਾਂ ਦੇ ਹੱਥ ਕੱਟਦੇ ਹਨ ਜਦੋਂ ਕਿ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਨਾਲ ਨਿਵਾਜ਼ ਕੇ ਉਨ੍ਹਾਂ ਦੇ ਹੱਥ ਮਜਬੂਤ ਕਰਨ ਦਾ ਵਾਅਦਾ ਕਰਦੀ ਹੈ।

ਉਨ੍ਹਾਂ ਕਿਹਾ ਕਿ ਪੰਥਕ ਸਰਕਾਰ ਕਹਾਉਣ ਵਾਲੀ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਗੁਰੂ ਗ੍ਰੰਥ ਸਾਹਿਬ, ਕੁਰਾਨ ਸ਼ਰੀਫ ਦੀ ਬੇਅਦਬੀ ਕਰਨ ਵਾਲੇ ਦੋਖੀਆਂ ਨੂੰ ਫੜਨ ਵਿੱਚ ਅਸਫਲ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਦੋਖੀਆਂ ਨੂੰ ਮਿਸਾਲੀ ਸਾਜਾਵਾਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ 15 ਸਾਲਾਂ ਵਿੱਚ ਪੰਜਾਬ ਅੰਦਰ ਕਾਂਗਰਸ ਜਾਂ ਅਕਾਲੀਆਂ ਨੇ ਸਿਹਤ ਤੇ ਸਿੱਖਿਆ ਸਿਸਟਮ ਨੂੰ ਦਰੁਸਤ ਕਰਨ ਲਈ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਕੈਂਸਰ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਸਰਕਾਰੀ ਸਕੂਲਾਂ ਦਾ ਪੱਧਰ ਨਿਜੀ ਸਕੂਲਾਂ ਦੇ ਬਰਾਬਰ ਲਿਆਂਦਾ ਜਾਵੇਗਾ, ਤਾਂ ਕਿ ਗਰੀਬ ਲੋਕਾਂ ਦੇ ਬੱਚਿਆਂ ਨੂੰ ਵੀ ਚੰਗੀ ਸਿੱਖਿਆ ਮਿਲ ਸਕੇ।

ਜਰਨੈਲ ਸਿੰਘ ਨੇ ਕਿਹਾ ਕਿ ਨਾਭਾ ਜੇਲ ਕਾਂਡ ਦੇ ਦੋਸ਼ ਵਿਚ ਫੜੇ ਗਏ ਪਰਮਿੰਦਰ ਸਿੰਘ ਪਿੰਦਾ ਦੇ ਉਸ ਬਿਆਨ ਜਿਸ ਵਿਚ ਉਸਨੇ ਕਿਹਾ ਹੈ ਕਿ ਉਸਦੇ ਸੰਬੰਧ ਨਸ਼ਾ ਤਸ਼ਕਰੀ ਦੇ ਕੇਸ ਵਿਚ ਗ੍ਰਿਫਤਾਰ ਡੀਐਸਪੀ ਜਗਦੀਸ਼ ਸਿੰਘ ਭੋਲਾ ਨਾਲ ਵੀ ਹਨ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਪ੍ਰਸਤੀ ਹੇਠ ਨਸ਼ਾ ਤਸ਼ਕਰ ਅਤੇ ਗੈਂਗਸਟਰਾਂ ਦਾ ਗਠਜੋੜ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭੋਲੇ ਦੁਆਰਾ ਮੰਤਰੀ ਬਿਕਰਮ ਸਿੰਘ ਮਜੀਠੀਆ ਉਤੇ ਇਲਜ਼ਾਮ ਲਗਾਉਣ ਤੋਂ ਬਾਅਦ ਇਹ ਗੱਲ ਸਿੱਧ ਹੋ ਗਈ ਹੈ ਕਿ ਅਕਾਲੀ ਆਗੂਆਂ ਦੇ ਨਸ਼ਾ ਤਸ਼ਕਰਾਂ ਅਤੇ ਗੈਂਗਸਟਰਾਂ ਨਾਲ ਸਿੱਧੇ ਸੰਬੰਧ ਹਨ।

ਇਸ ਮੌਕੇ ‘ਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਪਰਮਜੀਤ ਸਚਦੇਵਾ, ਸ਼ਾਮ ਚੂਰਾਸੀ ਤੋਂ ਡਾ. ਰਵਜੋਤ ਸਿੰਘ, ਦਸੂਹਾ ਤੋਂ ਬਲਵੀਰ ਕੌਰ ਫੂਲ ਅਤੇ ਉੜਮੁੜ ਤੋਂ ਜਸਵੀਰ ਸਿੰਘ ਰਾਜਾ ਗਿੱਲ ਆਦਿ ਹਾਜ਼ਰ ਸਨ।

ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Badal-Captain two sides of same coin in corruption matters- Kejriwal …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: