Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਨਜਿੰਦਰ ਸਿੰਘ ਸਿਰਸਾ ਦੇ ਪਿਤਾ ਜਸਬੀਰ ਸਿੰਘ ਨੂੰ ਧੋਖਾਧੜੀ ਦੇ ਦੋਸ਼ ’ਚ ਦੋ ਸਾਲ ਕੈਦ

ਮਨਜਿੰਦਰ ਸਿੰਘ ਸਿਰਸਾ ਦੇ ਪਿਤਾ ਜਸਬੀਰ ਸਿੰਘ ਨੂੰ ਧੋਖਾਧੜੀ ਦੇ ਦੋਸ਼ ’ਚ ਦੋ ਸਾਲ ਕੈਦ

ਚੰਡੀਗੜ੍ਹ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਪਿਤਾ ਜਸਬੀਰ ਸਿੰਘ ਸਿਰਸਾ ਤੇ ਐਡਵੋਕੇਟ ਰਾਕੇਸ਼ ਨੂੰ ਸਥਾਨਕ ਅਦਾਲਤ ਨੇ ਕੀਨੀਆ ਦੇ ਆਜ਼ਾਦੀ ਘੁਲਾਟੀਏ ਮੱਖਣ ਸਿੰਘ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਦੀ ਪਾਵਰ ਆਫ਼ ਅਟਾਰਨੀ ਸਬੰਧੀ ਧੋਖਾਧੜੀ ਦੇ ਦੋਸ਼ ਹੇਠ ਦੋ ਸਾਲ ਕੈਦ ਅਤੇ ਦਸ ਦਸ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਸਬੰਧੀ ਦਿੱਲੀ ਤੇ ਚੰਡੀਗੜ੍ਹ ਪੁਲਿਸ ਵੱਲੋਂ ਢੁੱਕਵੀਂ ਕਾਰਵਾਈ ਨਾ ਕਰਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਕੇਸ ਦਰਜ ਕੀਤਾ ਗਿਆ ਸੀ।

ਮਨਜਿੰਦਰ ਸਿੰਘ ਸਿਰਸਾ (ਫਾਈਲ ਫੋਟੋ)
ਮਨਜਿੰਦਰ ਸਿੰਘ ਸਿਰਸਾ (ਫਾਈਲ ਫੋਟੋ)

ਕੇਸ ਸਬੰਧੀ ਜਾਇਦਾਦ ਦਿੱਲੀ ਦੇ ਪੰਜਾਬੀ ਬਾਗ਼ ਵਿੱਚ ਹੈ ਤੇ ਜਨਰਲ ਪਾਵਰ ਆਫ਼ ਅਟਾਰਨੀ ਸਬੰਧੀ ਪਤਾ ਸੈਕਟਰ ਗਿਆਰਾਂ ਦਾ ਦਿੱਤਾ ਗਿਆ ਸੀ। ਇਸਤਗਾਸਾ ਮੁਤਾਬਕ ਇਹ ਜਾਇਦਾਦ ਸੁਧ ਸਿੰਘ ਦੀ ਸੀ ਤੇ ਉਸ ਨੇ ਇਸ ਨੂੰ ਕੀਨੀਆ ਵਾਸੀ ਆਪਣੇ ਪੁੱਤਰ ਮੱਖਣ ਸਿੰਘ ਤੇ ਰਿਸ਼ਤੇਦਾਰ ਤਾਰਾ ਸਿੰਘ ਦੇ ਨਾਮ ਤਬਦੀਲ ਕੀਤਾ ਸੀ। ਮੱਖਣ ਸਿੰਘ ਨੂੰ ਕੀਨੀਆ ਦਾ ਨੈਲਸਨ ਮੰਡੇਲਾ ਕਿਹਾ ਜਾਂਦਾ ਸੀ ਤੇ 1973 ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ। ਜਸਬੀਰ ਨੇ ਸੈਕਟਰ 11 ਦੇ ਪਤੇ ’ਤੇ 19 ਜੁਲਾਈ 1994 ਨੂੰ ਮੱਖਣ ਸਿੰਘ ਤੇ ਤਾਰਾ ਸਿੰਘ ਦੇ ਨਾਮ ’ਤੇ ਜਾਅਲੀ ਜਨਰਲ ਪਾਵਰ ਆਫ਼ ਅਟਾਰਨੀ ਬਣਾ ਲਈ ਸੀ, ਹਾਲਾਂਕਿ ਇਸ ਪਤੇ ’ਤੇ ਜਾਇਦਾਦ ਦੇ ਮਾਲਕ ਕਦੇ ਰਹੇ ਹੀ ਨਹੀਂ ਸਨ। ਰਜਿਸਟਰੀ ਦੋ ਦਿਨ ਬਾਅਦ 21 ਜੁਲਾਈ 1994 ਨੂੰ ਕਰਵਾਈ ਗਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਨੇ 1984 ਦੀ ਸਿੱਖ ਨਸਲਕੁਸ਼ੀ ਦੇ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪਦਿਆਂ ਆਪਣੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: