Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਨਜਿੰਦਰ ਸਿੰਘ ਸਿਰਸਾ ਨੇ ਲਿਖਤੀ ਬਿਆਨ ਵਿੱਚ ਸਿੱਖ ਨਸਲਕੁਸ਼ੀ 1984 ਨੂੰ “ਦੰਗੇ” ਗਰਦਾਨਿਆ

ਮਨਜਿੰਦਰ ਸਿੰਘ ਸਿਰਸਾ ਨੇ ਲਿਖਤੀ ਬਿਆਨ ਵਿੱਚ ਸਿੱਖ ਨਸਲਕੁਸ਼ੀ 1984 ਨੂੰ “ਦੰਗੇ” ਗਰਦਾਨਿਆ

ਚੰਡੀਗੜ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਅੱਜ ਜਾਰੀ ਕੀਤੇ ਗਏ ਇੱਕ ਲਿਖਤੀ ਬਿਆਨ ਵਿੱਚ ਸਿੱਖ ਨਸਲਕੁਸ਼ੀ 1984 ਨੂੰ ਦੰਗੇ ਗਰਦਾਨਿਆ ਗਿਆ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਉੱਪ-ਮੁੱਖ ਮੰਤਰੀ ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਨੇ ਆਪਣੇ ਇਸ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿੱਚ ਸਿੱਖ ਨਸਲਕੁਸ਼ੀ 1984 ਦੇ ਪੀੜਤਾਂ ਨੂੰ ‘1984 ਦੇ ਸਿੱਖ ਦੰਗਾ ਪੀੜਤ’ ਕਹਿ ਕੇ ਸੰਬੋਧਨ ਕੀਤਾ ਹੈ।

manjider-sirsa-appointed-sadb-spokesman
ਮਨਜਿੰਦਰ ਸਿੰਘ ਸਿਰਸਾ (ਪੁਰਾਣੀ ਤਸਵੀਰ)

ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਇਸ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਦਾਖਾ ਹਲਕੇ ਤੋਂ ਵਿਧਾਇਕ ਐਚ. ਐਸ. ਫੂਲਕਾ ਵੱਲੋਂ ਹਾਲ ਵਿੱਚ ਹੀ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਵੱਜੋਂ ਅਸਤੀਫਾ ਦੇਣ ਦੇ ਐਲਾਨ ਦੀ ਅਲੋਚਨਾ ਕੀਤੀ ਹੈ।

ਬਾਦਲ ਦਲ ਦੇ ਆਗੂ ਨੇ ਕਿਹਾ ਕਿ ਆਗੂ ਐਚ ਐਸ ਫੂਲਕਾ ਨੂੰ 1984 ਦੇ ਪੀੜਤ ਸਿੱਖਾਂ ਦੇ ਕੇਸ ਲੜਨ ਵਾਸਤੇ ਪੰਜਾਬ ਵਿਚ ਵਿਰੋਧੀ ਧਿਰ ਦੇ ਨੇਤਾ ਵਜੋਂ ਅਸਤੀਫਾ ਦੇਣ ਦਾ ਡਰਾਮਾ ਬੰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਉਹਨਾਂ ਦੇ ਅਸਤੀਫੇ ਦਾ ਪੀੜਤਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਕੋਈ ਲਾਭ ਨਹੀਂ ਮਿਲਣ ਵਾਲਾ।

ਸਬੰਧਤ ਖ਼ਬਰ: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਵਜੋਂ ਫੂਲਕਾ ਵਲੋਂ ਅਸਤੀਫਾ ਦੇਣ ਦਾ ਐਲਾਨ …

ਦਿੱਲੀ ਕਮੇਟੀ ਦੇ ਆਗੂ ਨੇ ਸਿੱਖ ਨਸਲਕੁਸ਼ੀ 1984 ਨੂੰ ਦੰਗੇ ਗਰਦਾਨ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਦੀ ਵੀ ਉਲੰਘਣਾ ਕੀਤੀ ਹੈ ਕਿਉਂਕਿ ਮਿਤੀ 14 ਜੁਲਾਈ 2010 ਨੂੰ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਲਏ ਗਏ ਫ਼ੈਸਲੇ ਅਨੁਸਾਰ ਅਕਾਲ ਤਖਤ ਸਾਹਿਬ ਵੱਲੋਂ ਇਕ ਆਦੇਸ਼ ਜਾਰੀ ਕੀਤਾ ਗਿਆ ਸੀ ਕਿ ਨਵੰਬਰ 1984 ਦੇ ਸਿੱਖ ਕਤਲ-ਏ-ਆਮ ਨੂੰ ਸਿੱਖ ਨਸਲਕੁਸ਼ੀ 1984 ਹੀ ਕਿਹਾ ਜਾਵੇ।

[gview file=”http://sikhsiyasat.net/wp-content/uploads/AkalTakht_DIRECTION_1984Sikh_Genocide_PUN.pdf”]

ਸਬੰਧਤ ਖ਼ਬਰ:  ਨਵੰਬਰ ’84 ਦਾ ਘਟਨਾਕ੍ਰਮ ਸਿੱਖ ਨਸਲਕੁਸ਼ੀ ਸੀ: ਸ਼੍ਰੀ ਅਕਾਲ ਤਖਤ

ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੇ ਹਾਲ ਵਿੱਚ ਹੀ ਭਾਰਤ ਦੀ ਸੱਤਾਧਾਰੀ ਪਾਰਟੀ ਭਾਜਪਾ ਦੀ ਟਿਕਟ ‘ਤੇ ਹਲਕਾ ਰਜੌਰੀ ਗਾਰਡਨ (ਦਿੱਲੀ) ਤੋਂ ਐਮ. ਅਲੈ. ਏ ਦੀ ਚੋਣ ਜਿੱਤੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਨਸਲਕੁਸ਼ੀ 1984 ਦੇ ਤੱਥ ਨੂੰ ਮਿਲ ਰਹੀ ਮਾਨਤਾ ਦਾ ਵਿਰੋਧ ਕਰਦੀ ਆ ਰਹੀ ਹੈ। ਹਾਲ ਵਿੱਚ ਹੀ ਕਨੇਡਾ ਦੇ ਸੂਬੇ ਓਂਟਾਰੀਓ ਦੀ ਪਾਰਲੀਮੈਂਟ ਵੱਲੋਂ ਸਿੱਖ ਨਸਲਕੁਸ਼ੀ 1984 ਦਾ ਮਤਾ ਪਾਸ ਕਰਨ ‘ਤੇ ਭਾਰਤ ਸਰਕਾਰ ਨੇ ਖਾਸੀ ਔਖ ਪ੍ਰਗਟਾਈ ਸੀ। ਅਜਿਹੇ ਵਿੱਚ ਮਨਜਿੰਦਰ ਸਿੰਘ ਸਿਰਸਾ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਨੂੰ ਸਰਕਾਰੀ ਤਰਜ਼ ‘ਤੇ ਦੰਗੇ ਗਰਦਾਨਣਾ ਇਹ ਸਵਾਲ ਖੜ੍ਹਾ ਕਰਦਾ ਹੈ ਕਿ ਕੀ ਮਨਜਿੰਦਰ ਸਿੰਘ ਸਿਰਸਾ ਭਾਜਪਾ ਤੋਂ ਮਿਲੀ ਐਮ. ਐਲ. ਏ. ਟਿਕਟ ਦੀ ਕੀਮਤ ਅਦਾ ਕਰ ਰਹੇ ਹਨ?

ਇਸ ਖਬਰ ਨੂੰ ਵਧੇਰੇ ਵਿਸਤਾਰ ਵਿੱਚ ਸਾਡੀ ਅੰਗਰੇਜ਼ੀ ਵਿੱਚ ਖਬਰਾਂ ਦੀ ਵੈਬਸਾਈਟ ‘ਤੇ ਪੜ੍ਹੋ:

Manjinder Singh Sirsa Trying to Pay Back to BJP? Refers to Sikh Genocide 1984 as ‘Riots’ in written statement …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

1984 ਦੀ ਸਿੱਖ ਨਸਲਕੁਸ਼ੀ ਵਿਚ ਹਜ਼ਾਰਾਂ ਸਿੱਖਾਂ ਦੇ ਕੀਤੇ ਗਏ ਕਤਲੇਆਮ ਨੂੰ ਜਾਇਜ਼ ਦੱਸਣ ਵਾਲੇ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਵਿਚਾਰਕ ਤੇ ਆਗੂ ਰਹੇ ਨਾਨਾ ਦੇਸ਼ਮੁਖ ਨੂੰ ਮਰਨ ਤੋਂ ਬਾਅਦ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਨੇ 1984 ਦੀ ਸਿੱਖ ਨਸਲਕੁਸ਼ੀ ਦੇ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੌਰਾਨ ਦਿੱਲੀ ਵਿਚ ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲੇ ਭਾਰਤੀ ਸਿਆਸਤਦਾਨਾਂ ਵਿਚੋਂ ਇਕ- ਸੱਜਣ ਕੁਮਾਰ ਅੱਜ ਜੇਲ੍ਹ ਦੀਆਂ ਸੀਖਾਂ ਪਿੱਛੇ ਪਹੁੰਚਿਆ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: