Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਨੀਪੁਰ ਦੀ ਮਨੁੱਖੀ ਅਧਿਕਾਰਾਂ ਲਈ 14 ਸਾਲਾਂ ਤੋਂ ਸੰਘਰਸ਼ ਕਰ ਰਹੀ ਇਰੋਮ ਸ਼ਰਮੀਲਾ ਨੂੰ ਰਿਹਾਅ ਕਰਨ ਦੇ ਹੁਕਮ

ਮਨੀਪੁਰ ਦੀ ਮਨੁੱਖੀ ਅਧਿਕਾਰਾਂ ਲਈ 14 ਸਾਲਾਂ ਤੋਂ ਸੰਘਰਸ਼ ਕਰ ਰਹੀ ਇਰੋਮ ਸ਼ਰਮੀਲਾ ਨੂੰ ਰਿਹਾਅ ਕਰਨ ਦੇ ਹੁਕਮ

IROM_SHARMILA_1516574f-300x224ਇੰਫਾਲ (19 ਅਗੱਸਤ 2014): ਮਨੀਪੁਰ ਦੀ ਆਇਰਨ ਲੇਡੀ ਅਤੇ ਮਨੁੱਖੀ ਅਧਿਕਾਰ ਕਾਰਕੁਨ ਇਰੋਮ ਚਾਨੂ ਸ਼ਰਮੀਲਾ ਨੂੰ ਇੱਥੋਂ ਦੀ ਇੱਕ ਅਦਾਲਤ ਨੇ ਰਿਹਾਅ ਕਰਨ ਦਾ ਅੱਜ ਹੁਕਮ ਦੇ ਦਿਤਾ।

ਸ਼ਰਮੀਲਾ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ ਪਿਛਲੇ ਕਈ ਸਾਲਾਂ ਤੋਂ ਪੁਲਿਸ ਹਿਰਾਸਤ ‘ਚ ਹੈ। ਸ਼ਰਮੀਲਾ ਨੂੰ ਹਰ ਸਾਲ ਰਿਹਾਅ ਕਰ ਦਿਤਾ ਜਾਂਦਾ ਹੈ ਅਤੇ ਫਿਰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਕਿਉਂਕਿ ਕਾਨੂੰਨ ਸਿਰਫ਼ 364 ਦਿਨਾਂ ਲਈ ਹਿਰਾਸਤ ‘ਚ ਲੈਣ ਦੀ ਇਜਾਜ਼ਤ ਦਿੰਦਾ ਹੈ।

ਉਹ ਤਕਰੀਬਨ 14 ਸਾਲਾਂ ਤੋਂ ਮਣੀਪੁਰ ‘ਚੋਂ ਹਥਿਆਰਬੰਦ ਫ਼ੋਰਸ ਵਿਸ਼ੇਸ਼ ਅਧਿਕਾਰ ਕਾਨੂੰਨ (ਅਫ਼ਸਪਾ) ਵਾਪਸ ਲੈਣ ਲਈ ਭੁੱਖ ਹੜਤਾਲ ‘ਤੇ ਹੈ। ਸ਼ਰਮੀਲਾ ਨੂੰ ਖ਼ੁਦਕੁਸ਼ੀ ਦੀਆਂ ਕੋਸ਼ਿਸ਼ਾਂ ਦੇ ਦੋਸ਼ਾਂ ਤੋਂ ਮੁਕਤ ਕਰਦਿਆਂ ਸੈਸ਼ਨ ਜੱਜ (ਇੰਫਾਲ ਪੂਰਬ) ਏ. ਗੁਣੇਸ਼ਵਰ ਸ਼ਰਮਾ ਨੇ ਕਿਹਾ, ”ਜੇ ਅਪੀਲਕਰਤਾ ਦੀ ਕਿਸੇ ਹੋਰ ਮਾਮਲੇ ‘ਚ ਜ਼ਰੂਰਤ ਨਹੀਂ ਹੈ ਤਾਂ ਰਿਹਾਅ ਕੀਤਾ ਜਾਵੇ।”

ਉਨ੍ਹਾਂ ਕਿਹਾ ਕਿ ਕਥਿਤ ਅਪਰਾਧ ਨੂੰ ਸਾਬਤ ਕਰਨ ਲਈ ਸਬੂਤਾਂ ਦੀ ਕਮੀ ਹੈ। ਅਦਾਲਤ ਨੇ ਕਿਹਾ ਕਿ 42 ਸਾਲਾਂ ਦੀ ਸ਼ਰਮੀਲਾ ਦਾ ਅੰਦੋਲਨ ਸਿਆਸੀ ਮੰਗ ਜ਼ਰੀਏ ਇਕ ਕਾਨੂੰਨ ਨੂੰ ਖ਼ਤਮ ਕਰਨ ਲਈ ਹੈ ਅਤੇ ਇੰਜ ਲਗਦਾ ਹੈ ਕਿ ਉਹ ਉਦੋਂ ਤਕ ਅਪਣੀ ਭੁੱਖ ਹੜਤਾਲ ਜਾਰੀ ਰਖ ਸਕਦੀ ਹੈ ਜਦ ਤਕ ਕਿ ਸਰਕਾਰ ਇਸ ਨੂੰ ਸਿਆਸੀ ਤੌਰ ‘ਤੇ ਮੰਨ ਨਹੀਂ ਲੈਂਦੀ।

ਜੱਜ ਨੇ ਕਿਹਾ ਕਿ ਇਨ੍ਹਾਂ ਸਥਿਤੀਆਂ ‘ਚ ਸੂਬਾ ਸਰਕਾਰ ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਲਈ ਬਣਦੇ ਕਦਮ ਚੁੱਕ ਸਕਦੀ ਹੈ ਅਤੇ ਜੇਕਰ ਉਹ ਅਪਣੀ ਭੁੱਖ ਹੜਤਾਲ ਜਾਰੀ ਰਖਣ ਦਾ ਫ਼ੈਸਲਾ ਕਦੀ ਹੈ ਤਾਂ ਮਾਮਲੇ ‘ਚ ਨੱਕ ਜ਼ਰੀਏ ਉਨ੍ਹਾਂ ਨੂੰ ਤਰਲ ਪਦਾਰਥ ਦਿਤੇ ਜਾ ਸਕਦੇ ਹਨ।

ਇਰੋਮ ਸ਼ਰਮੀਲਾ ਇਕ ਸਰਕਾਰੀ ਹਸਪਤਾਲ ‘ਚ ਹੈ ਜਿਥੇ ਇਕ ਕਮਰੇ ਨੂੰ ਜੇਲ ‘ਚ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਨੂੰ ਨੱਕ ਜ਼ਰੀਏ ਤਰਲ ਪਦਾਰਥ ਦਿਤੇ ਜਾ ਰਹੇ ਹਨ। ਸ਼ਰਮੀਲਾ ਨੂੰ ਹਰ ਸਾਲ ਰਿਹਾਅ ਕਰ ਦਿਤਾ ਜਾਂਦਾ ਹੈ ਅਤੇ ਫਿਰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਕਿਉਂਕਿ ਕਾਨੂੰਨ ਸਿਰਫ਼ 364 ਦਿਨਾਂ ਲਈ ਹਿਰਾਸਤ ‘ਚ ਲੈਣ ਦੀ ਇਜਾਜ਼ਤ ਦਿੰਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: