Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਨੁੱਖੀ ਅਧਿਕਾਰ ਕਾਰਕੁਨ ਇਰੋਮ ਸ਼ਰਮੀਲਾ ਨੂੰ ਅਦਾਲਤ ਨੇ ਰਿਹਾਅ ਕਰਨ ਦਾ ਹੁਕਮ ਜਾਰੀ ਕੀਤਾ

ਮਨੁੱਖੀ ਅਧਿਕਾਰ ਕਾਰਕੁਨ ਇਰੋਮ ਸ਼ਰਮੀਲਾ ਨੂੰ ਅਦਾਲਤ ਨੇ ਰਿਹਾਅ ਕਰਨ ਦਾ ਹੁਕਮ ਜਾਰੀ ਕੀਤਾ

ਇਰੋਮ ਚਾਨੂ ਸ਼ਰਮੀਲਾ
ਇਰੋਮ ਚਾਨੂ ਸ਼ਰਮੀਲਾ

ਇੰਫਾਲ (1 ਮਾਰਚ, 2016):  ਮਨੀਪੁਰ ਦੀ ਆਇਰਨ ਲੇਡੀ ਅਤੇ ਮਨੁੱਖੀ ਅਧਿਕਾਰ ਕਾਰਕੁਨ ਇਰੋਮ ਚਾਨੂ ਸ਼ਰਮੀਲਾ ਨੂੰ ਇੱਥੋਂ ਦੀ ਇੱਕ ਅਦਾਲਤ ਨੇ ਰਿਹਾਅ ਕਰਨ ਦਾ ਅੱਜ ਹੁਕਮ ਦੇ ਦਿਤਾ।

ਸ਼ਰਮੀਲਾ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ ਪਿਛਲੇ ਕਈ ਸਾਲਾਂ ਤੋਂ ਪੁਲਿਸ ਹਿਰਾਸਤ ‘ਚ ਹੈ। ਸ਼ਰਮੀਲਾ ਨੂੰ ਹਰ ਸਾਲ ਰਿਹਾਅ ਕਰ ਦਿਤਾ ਜਾਂਦਾ ਹੈ ਅਤੇ ਫਿਰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਕਿਉਂਕਿ ਕਾਨੂੰਨ ਸਿਰਫ਼ 364 ਦਿਨਾਂ ਲਈ ਹਿਰਾਸਤ ‘ਚ ਲੈਣ ਦੀ ਇਜਾਜ਼ਤ ਦਿੰਦਾ ਹੈ।

ਉਹ ਤਕਰੀਬਨ 15 ਸਾਲਾਂ ਤੋਂ ਮਣੀਪੁਰ ‘ਚੋਂ ਹਥਿਆਰਬੰਦ ਫ਼ੋਰਸ ਵਿਸ਼ੇਸ਼ ਅਧਿਕਾਰ ਕਾਨੂੰਨ (ਅਫ਼ਸਪਾ) ਵਾਪਸ ਲੈਣ ਲਈ ਭੁੱਖ ਹੜਤਾਲ ‘ਤੇ ਹੈ। ਅਦਾਲਤ ਨੇ ਸ਼ਰਮੀਲਾ ਨੂੰ ਰਿਹਾ ਕਰਨ ਦਾ ਆਦੇਸ਼ ਦਿੰਦੇ ਹੋਏ ਕਿਹਾ ਗਿਆ ਕਿ ਇਸ ਮਹਿਲਾ ਦੇ ਖਿਲਾਫ ਆਤਮ ਹੱਤਿਆ ਦੀ ਕੋਸ਼ਿਸ਼ ਦਾ ਕੋਈ ਸਬੂਤ ਨਹੀਂ ਹੈ । ਸ਼ਰਮੀਲਾ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਲੋਕਾਂ ਦੀ ਸਹਿਯੋਗ ਨਾਲ ਜਿੱਤ ਪ੍ਰਾਪਤ ਕਰੇਗੀ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

Irom Sharmila set free by Manipur court; Amnesty urges Manipur govt. not to rearrest her

 

ਇਸੇ ਦੌਰਾਨ ਐਮਨੇਸਟੀ ਇੰਟਰਨੈਸ਼ਨਲ ਇੰਡੀਆ ਨੇ ਮਨੀਪੁਰ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਅਦਾਲਤ ਦੀਆਂ ਹਦਾਇਤਾਂ ਦੀ ਕਦਰ ਕਰੇ ਅਤੇ ਆਰੋਮ ਸ਼ਰਮੀਲਾ ਨੂੰ ਫਿਰ ਉਨ੍ਹਾਂ ਹੀ ਦੋਸ਼ਾਂ ਤਹਿਤ ਗ੍ਰਿਫਤਾਰ ਨਾ ਕਰੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
ਅਮਰੀਕਾ ਦੇ ਸ਼ਹਿਰ ਸੈਨ ਫਰਾਂਸਿਸਕੋ ਵਿਚ ਸਿੱਖਾਂ, ਕਸ਼ਮੀਰੀਆਂ, ਗੋਰਿਆਂ ਅਤੇ ਅਫਰੀਕਣ-ਅਮੈਰੀਕਨਾਂ ਨੇ ਸਾਂਝੇ ਤੌਰ 'ਤੇ ਭਾਰਤੀ ਜ਼ੁਲਮਾਂ ਦਾ ਪਰਦਾਫਾਸ ਕਰਨ ਲਈ 15 ਅਗਸਤ ਨੂੰ ਇਕ ਮੁਜਾਹਿਰਾ ਕੀਤਾ।
ਇਸ ਲੇਖੇ ਵਿਚ ਕਸ਼ਮੀਰੀਆਂ ਉੱਤੇ ਤਸ਼ੱਦਦ ਦੇ ਦਿਲ ਕੰਬਾਊ ਮਾਮਲਿਆਂ ਦੇ ਤੱਥ ਅਧਾਰਤ ਵੇਰਵੇ ਹਨ। ਇਸ ਲੇਖੇ ਵਿਚ ਤਸ਼ੱਦਦ ਦੇ ਮਨੋਰਥ, ਉਸ ਦੇ ਢੰਗ-ਤਰੀਕੇ, ਉਸਦੇ ਵੱਖ-ਵੱਖ ਰੂਪਾਂ, ਤਸ਼ੱਦਦ ਖਾਨਿਆਂ ਦੀ
ਨਸਲਕੁਸ਼ੀ ਬਾਰੇ ਖੋਜ ਕਰਨ ਵਾਲੇ ਖੋਜੀਆਂ ਤੇ ਅਦਾਰਿਆਂ ਦਾ ਮੰਨਣਾ ਹੈ ਕਿ ਨਸਲਕੁਸ਼ੀ ਦੀ ਖਾਹਿਸ਼ ਦੀਆਂ ਤਰੰਗਾਂ ਕਿਸੇ ਵੀ ਸਮਾਜ ਵਿੱਚ ਕਤਲੇਆਮ ਦੇ ਵਾਪਰਨ ਤੋਂ ਬਹੁਤ ਪਹਿਲਾਂ ਹੀ ਪਰਗਟ ਹੋਣੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: