Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਨੁੱਖੀ ਅਧਿਕਾਰ ਦਿਹਾੜੇ ਤੇ ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੇ ਸੂਰਤ ਸਿੰਘ ਨੂੰ ਪੁਲਿਸ ਨੇ ਘਰੋਂ ਚੁੱਕਿਆ

ਮਨੁੱਖੀ ਅਧਿਕਾਰ ਦਿਹਾੜੇ ਤੇ ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੇ ਸੂਰਤ ਸਿੰਘ ਨੂੰ ਪੁਲਿਸ ਨੇ ਘਰੋਂ ਚੁੱਕਿਆ

ਲੁਧਿਆਣਾ: ਜੇਲਾਂ ਵਿੱਚ ਨਜਰਬੰਦ ਸਿੱਖ ਰਾਜਨੀਤਿਕ ਕੈਦੀਆਂ ਦੀ ਰਿਹਾਈ ਲਈ ਪਿਛਲੇ 329 ਦਿਨਾਂ ਤੋਂ ਭੁੱਖ ਹੜਤਾਲ ਕਰ ਰਹੇ ਸੂਰਤ ਸਿੰਘ ਨੂੰ ਅੱਜ ਸਵੇਰੇ 5 ਵਜੇ ਦੇ ਕਰੀਬ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਕੇ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿੱਖ ਸਿਆਸਤ ਨਾਲ ਫੋਨ ਤੇ ਗੱਲ ਕਰਦਿਆਂ ਸੂਰਤ ਸਿੰਘ ਦੇ ਪੁੱਤਰ ਭਾਈ ਰਵਿੰਦਰ ਸਿੰਘ ਗੋਗੀ ਨੇ ਦਿੱਤੀ।

ਸੂਰਤ ਸਿੰਘ ਨੂੰ ਘਰ ਤੋਂ ਚੁੱਕਦੀ ਹੋਈ ਪੰਜਾਬ ਪੁਲਿਸ
ਸੂਰਤ ਸਿੰਘ ਨੂੰ ਘਰ ਤੋਂ ਚੁੱਕਦੀ ਹੋਈ ਪੰਜਾਬ ਪੁਲਿਸ

ਜਿਕਰਯੋਗ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵੲਰਿਲ ਹੋਈ ਸੀ ਜਿਸ ਵਿੱਚ 85 ਸਾਲਾ ਸੂਰਤ ਸਿੰਘ ਜੀ ਨੂੰ ਭੋਜਨ ਖਾਂਦੇ ਵਖਾਇਆ ਗਿਆ ਸੀ ਜਿਸ ਤੋਂ ਬਾਅਦ ਬਾਪੂ ਸੂਰਤ ਸਿੰਘ ਦੇ ਪੁੱਤਰ ਰਵਿੰਦਰ ਸਿੰਘ ਗੋਗੀ ਨੇ ਕਿਹਾ ਸੀ ਕਿ ਹਸਪਤਾਲ ਵਿੱਚ ਪੁਲਿਸ ਹਿਰਾਸਤ ਦੌਰਾਨ ਨਸ਼ੇ ਦੀਆਂ ਦਵਾਈਆਂ ਦੇ ਕੇ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਜਬਰੀ ਖਾਣਾ ਖਿਲਾਇਆ ਗਿਆ ਤੇ ਸੰਘਰਸ਼ ਨੂੰ ਬਦਨਾਮ ਕਰਨ ਲਈ ਫੇਰ ਉਹ ਵੀਡੀਓ ਸੋਸ਼ਲ ਮੀਡੀਆ ਤੇ ਪਾਈ ਗਈ। ਇਸ ਵੀਡੀਓ ਬਾਰੇ ਪਤਾ ਲੱਗਣ ਤੋਂ ਬਾਅਦ ਬਾਪੂ ਸੂਰਤ ਸਿੰਘ ਨੇਂ ਪਾਣੀ ਪੀਣਾ ਵੀ ਛੱਡ ਦਿੱਤਾ ਸੀ ਜਿਸ ਕਾਰਨ ਉਨ੍ਹਾਂ ਦੀ ਸਿਹਤ ਹੋਰ ਖਰਾਬ ਹੋ ਗਈ ਸੀ।

ਸੂਰਤ ਸਿੰਘ ਨੂੰ ਮਿਲਣ ਪਹੁੰਚੇ ਦਲਜੀਤ ਸਿੰਘ ਚੀਮਾ
ਸੂਰਤ ਸਿੰਘ ਨੂੰ ਮਿਲਣ ਪਹੁੰਚੇ ਦਲਜੀਤ ਸਿੰਘ ਚੀਮਾ

ਬੀਤੇ ਕੱਲ੍ਹ ਪੰਜਾਬ ਦੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਸਮੇਤ ਸੂਰਤ ਸਿੰਘ ਦੇ ਘਰ ਉਨ੍ਹਾਂ ਦੇ ਪਿੰਡ ਹਸਨਪੁਰ ਪਹੁੰਚੇ ਸਨ।ਸੂਰਤ ਸਿੰਘ ਜੀ ਦੇ ਪੁੱਤਰ ਰਵਿੰਦਰ ਸਿੰਘ ਗੋਗੀ ਨੇ ਦੱਸਿਆ ਕਿ ਦਲਜੀਤ ਸਿੰਘ ਚੀਮਾ ਵੱਲੋਂ ਉਨ੍ਹਾਂ ਨੂੰ ਕਿਹਾ ਗਿਆ ਕਿ ਸਰਕਾਰ ਗੱਲ ਕਰਨ ਨੂੰ ਤਿਆਰ ਹੈ ਪਰ ਤੁਸੀਂ ਸੂਰਤ ਸਿੰਘ ਨੂੰ ਪਾਣੀ ਪਿਲਾਓ।ਭਾਈ ਗੋਗੀ ਨੇ ਦੱਸਿਆ ਕਿ ਸੰਘਰਸ਼ ਕਮੇਟੀ ਵੱਲੋਂ ਦਲਜੀਤ ਸਿੰਘ ਚੀਮਾ ਨੂੰ ਕਿਹਾ ਗਿਆ ਕਿ ਜਿਹੜੇ ਸਿੱਖ ਬੰਦੀ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ ਪੰਜਾਬ ਸਰਕਾਰ ਉਨ੍ਹਾਂ ਨੂੰ ਛੱਡ ਦੇਵੇ ਫੇਰ ਉਹ ਪਾਣੀ ਪਿਲਾ ਦੇਣਗੇ। ਪਰ ਇਸ ਗੱਲ ਉੱਤੇ ਦਲਜੀਤ ਸਿੰਘ ਚੀਮਾ ਵੱਲੋਂ ਕੋਈ ਭਰੋਸਾ ਨਹੀਂ ਦਿੱਤਾ ਗਿਆ ਤੇ ਉਹ ਵਾਪਿਸ ਚਲੇ ਗਏ।

ਉਨ੍ਹਾਂ ਕਿਹਾ ਕਿ ਅੱਜ ਸਵੇਰੇ ਪੰਜਾਬ ਪੁਲਿਸ ਦੀ ਇੱਕ ਪਾਰਟੀ ਵੱਲੋਂ ਜਿਸ ਦੀ ਅਗਵਾਈ ਐਸ.ਪੀ ਜਗਰਾਓਂ ਮੁਖਵਿੰਦਰ ਸਿੰਘ ਕਰ ਰਹੇ ਸਨ ਸੂਰਤ ਸਿੰਘ ਨੂੰ ਘਰੋਂ ਚੁੱਕ ਕੇ ਡੀ.ਐਮ.ਸੀ ਹਸਪਤਾਲ ਲੁਧਿਆਣਾ ਦਾਖਲ ਕਰਵਾ ਦਿੱਤਾ ਗਿਆ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਨਸ਼ਿਆਂ ਵਿਰੁੱਧ ਉਸ ਦੀ ਸਮਾਜਿਕ ਜੱਦੋ-ਜਹਿਦ ਨਾਲ ਜੋੜਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਜਥੇ ਨੇ
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: