Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਨੋਕਲਪਤ ਫੋਟੋਆਂ: ਵਧਾਈ ਕਾਰਡ ਛਾਪਣ ਵਾਲੀ ਕੰਪਨੀ ਨੂੰ ਦਿੱਲੀ ਕਮੇਟੀ ਨੇ ਭੇਜਿਆ ਕਾਨੂੰਨੀ ਨੋਟਿਸ

ਮਨੋਕਲਪਤ ਫੋਟੋਆਂ: ਵਧਾਈ ਕਾਰਡ ਛਾਪਣ ਵਾਲੀ ਕੰਪਨੀ ਨੂੰ ਦਿੱਲੀ ਕਮੇਟੀ ਨੇ ਭੇਜਿਆ ਕਾਨੂੰਨੀ ਨੋਟਿਸ

ਨਵੀਂ ਦਿੱਲੀ: ਤਿਉਹਾਰਾਂ ’ਤੇ ਵਧਾਈ ਕਾਰਡ ਛਾਪ ਕੇ ਵੇਚਣ ਵਾਲੀ ਆਰਚੀਜ਼ ਕੰਪਨੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਨੂੰਨੀ ਨੋਟਿਸ ਭੇਜਿਆ ਹੈ। ਦਰਅਸਲ ਆਰਚੀਜ਼ ਗੈਲਰੀ ਵਿਚ ਰੱਖੜੀ ਦੇ ਤਿਉਹਾਰ ਮੌਕੇ ਕੰਪਨੀ ਵੱਲੋਂ ਵੇਚੇ ਜਾ ਰਹੇ ਵਧਾਈ ਕਾਰਡਾਂ ਉਪਰ ਗੁਰੂ ਨਾਨਕ ਦੇਵ ਜੀ, ਗੁਰੂ ਗੋਬਿੰਦ ਸਿੰਘ ਜੀ, ਬੇਬੇ ਨਾਨਕੀ ਜੀ ਅਤੇ ਦਰਬਾਰ ਸਾਹਿਬ ਦੀਆਂ ਤਸਵੀਰਾਂ ਛਾਪ ਕੇ ਰੱਖੜੀ ਦੀ ਵਧਾਈ ਦਿੱਤੀ ਜਾ ਰਹੀ ਹੈ।

ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਰੱਖੜੀ ਦੇ ਤਿਉਹਾਰ ਨਾਲ ਸਿੱਖ ਗੁਰੂਆਂ ਨੂੰ ਜੋੜਨ ਦੀ ਕੀਤੀ ਗਈ ਕੋਸ਼ਿਸ਼ ਨੂੰ ਨਾਕਾਬਿਲੇ ਬਰਦਾਸ਼ਤ ਦੱਸਿਆ ਹੈ। ਜੀ.ਕੇ. ਦੇ ਵਕੀਲ ਲਖਮੀਚੰਦ ਵੱਲੋਂ ਆਰਚੀਜ਼ ਕੰਪਨੀ ਅਤੇ ਉਸਦੇ ਮਾਲਿਕ ਅਨਿਲ ਮੂਲਚੰਦਾਨੀ ਨੂੰ ਭੇਜੇ ਗਏ ਨੋਟਿਸ ਵਿਚ ਕੰਪਨੀ ਦੇ ਇਸ ਕਾਰਜ ਕਰਕੇ ਸੰਸਾਰ ਭਰ ਵਿਚ ਵਸਦੇ ਸਿੱਖ ਭਾਈਚਾਰੇ ਦੀ ਭਾਵਨਾਵਾਂ ਨੂੰ ਸੱਟ ਲਗਣ ਦਾ ਦਾਅਵਾ ਕੀਤਾ ਗਿਆ ਹੈ।

archies-gets-a-new-logo-

ਨੋਟਿਸ ’ਚ ਗੁਰੂ ਨਾਨਕ ਸਾਹਿਬ ਵੱਲੋਂ ਆਪਣੇ ਬਾਲਕਾਲ ਵਿਚ ਜਨੇਊ ਨੂੰ ਧਾਰਣ ਕਰਨ ਤੋਂ ਮਨਾ ਕੀਤੇ ਜਾਣ ਦੀ ਜਾਣਕਾਰੀ ਦਿੰਦੇ ਹੋਏ ਬੇਬੇ ਨਾਨਕੀ ਜੀ ਵੱਲੋਂ ਗੁਰੂ ਸਾਹਿਬ ਨੂੰ ਰੱਖੜੀ ਬੰਨਣ ਦੀ ਵਧਾਈ ਕਾਰਡ ‘ਤੇ ਛਾਪੀ ਗਈ ਤਸਵੀਰ ਨੂੰ ਗਲਤ ਤੇ ਮਨੋਕਲਪਿਤ ਦੱਸਿਆ ਗਿਆ ਹੈ। ਨੋਟਿਸ ਵਿਚ ਕੰਪਨੀ ਨੂੰ ਸਵਾਲ ਕੀਤਾ ਗਿਆ ਹੈ ਕਿ ਜੇਕਰ ਗੁਰੂ ਸਾਹਿਬ ਨੇ ਕੱਚੇ ਧਾਗੇ ਦੇ ਜਨੇਊ ਨੂੰ ਧਾਰਣ ਕਰਨ ਦੀ ਬਜਾਏ ਆਤਮਾ ਨੂੰ ਸ਼ੁੱਧ ਕਰਨ ‘ਤੇ ਜ਼ੋਰ ਦਿੱਤਾ ਸੀ ਤਾਂ ਫਿਰ ਕਿਵੇਂ ਗੁਰੂ ਸਾਹਿਬ ਖੁਦ ਕੱਚੇ ਧਾਗੇ ਦੀ ਰੱਖੜੀ ਨੂੰ ਪ੍ਰਵਾਨ ਕਰ ਸਕਦੇ ਹਨ?

“ਰੱਖੜੀ ਦਾ ਸਿੱਖ ਧਰਮ ਨਾਲ ਕੋਈ ਸਬੰਧੀ ਨਹੀਂ” : ਦਿੱਲੀ ਕਮੇਟੀ

ਨੋਟਿਸ ’ਚ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਿਰਜ ਕੇ ਸਿੱਖ ਧਰਮ ਵਿਚ ਇਸਤਰੀਆਂ ਨੂੰ ਮਰਦਾਂ ਦੇ ਬਰਾਬਰ ਸ਼ਸਤਰ ਧਾਰਣ ਕਰਨ ਦੇ ਦਿੱਤੇ ਗਏ ਅਧਿਕਾਰ ਦਾ ਹਵਾਲਾ ਦਿੱਤਾ ਗਿਆ ਹੈ। ਭੈਣਾਂ ਵੱਲੋਂ ਭਰਾਵਾਂ ਨੂੰ ਰੱਖੜੀ ਦਾ ਧਾਗਾ ਬੰਨਣ ਉਪਰੰਤ ਭਰਾ ਵੱਲੋਂ ਭੈਣ ਨੂੰ ਰੱਖਿਆ ਦਾ ਵਚਨ ਦੇਣ ਦੀ ਸਿੱਖ ਧਰਮ ਵਿਚ ਕੋਈ ਰਵਾਇਤ ਨਾ ਹੋਣ ਦੀ ਵੀ ਗੱਲ ਕਹੀ ਗਈ ਹੈ। ਸਿੱਖ ਧਰਮ ਵਿਚ ਇਸਤਰੀ ਨੂੰ ਕਿਸੇ ਵੀ ਪਾਸੋਂ ਗੈਰ ਬਰਾਬਰੀ ਦਾ ਦਰਜ਼ਾ ਨਹੀਂ ਦਿੱਤਾ ਗਿਆ ਹੈ ਇਸ ਲਈ ਭਰਾ ਵੱਲੋਂ ਭੈਣ ਦੀ ਰੱਖਿਆ ਦੀ ਗੱਲ ਕਰਨੀ ਇਸਤਰੀਆਂ ਨੂੰ ਕਮਜ਼ੋਰ ਦਿਖਾਉਣ ਦੇ ਬਰਾਬਰ ਹੈ, ਜਿਸਦਾ ਸਿੱਖ ਧਰਮ ਕਦੇ ਸਮਰਥਨ ਨਹੀਂ ਕਰਦਾ। ਕੰਪਨੀ ਦੀ ਇਸ ਗਲਤੀ ਕਰਕੇ ਸਿੱਖਾਂ ਦੀ ਧਾਰਮਿਕ ਭਾਵਨਾਵਾਂ ‘ਤੇ ਸੱਟ ਲੱਗਣ ਦਾ ਦਾਅਵਾ ਕੀਤਾ ਗਿਆ ਹੈ।

7 ਦਿਨਾਂ ’ਚ ਮੁਆਫ਼ੀ ਮੰਗਣ ਦੀ ਦਿੱਤੀ ਸਲਾਹ

ਦਿੱਲੀ ਕਮੇਟੀ ਵੱਲੋਂ ਕੰਪਨੀ ਨੂੰ ਧਾਰਾ 153ਏ, 295ਏ, 499, 500, 501 ਅਤੇ 502 ਦੇ ਤਹਿਤ ਦੋਸ਼ੀ ਦੱਸਦੇ ਹੋਏ 7 ਦਿਨਾਂ ਦੇ ਵਿਚ ਮੁਆਫ਼ੀ ਮੰਗਣ ਦੀ ਸਲਾਹ ਦਿੱਤੀ ਗਈ ਹੈ। ਮੁਆਫ਼ੀ ਨਾ ਮੰਗਣ ਦੀ ਸੂਰਤ ਵਿਚ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸਰਬੀਮਾਲਾ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹੀ ਵੇਖਿਆ ਜਾਵੇਗਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: