Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਲੇਰਕੋਟਲਾ-ਲੁਧਿਆਣਾ ਰੋਡ ‘ਤੇ ਬੈਠੇ ਡੇਰਾ ਸਿਰਸਾ ਪ੍ਰੇਮੀ; ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ

ਮਲੇਰਕੋਟਲਾ-ਲੁਧਿਆਣਾ ਰੋਡ ‘ਤੇ ਬੈਠੇ ਡੇਰਾ ਸਿਰਸਾ ਪ੍ਰੇਮੀ; ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ

ਲੁਧਿਆਣਾ: ਪੁਲਿਸ ਜ਼ਿਲ੍ਹਾ ਖੰਨਾ ‘ਚ ਪੈਂਦੇ ਪਿੰਡ ਨਾਨਕਪੁਰ ਜਗੇੜਾ ’ਚ ਸਥਿਤ ਡੇਰਾ ਸਿਰਸਾ ਦੀ ਸ਼ਾਖਾ ‘ਚ ਸ਼ਨੀਵਾਰ ਨੂੰ ਕਤਲ ਕੀਤੇ ਡੇਰਾ ਪ੍ਰੇਮੀ ਪਿਉ ਪੁੱਤ ਦੀਆਂ ਲਾਸ਼ਾਂ ਦਾ ਸਸਕਾਰ ਮੰਗਲਵਾਰ ਨੂੰ ਵੀ ਨਹੀਂ ਕੀਤਾ ਗਿਆ। ਮਲੇਰਕੋਟਲਾ-ਲੁਧਿਆਣਾ ਮਾਰਗ ’ਤੇ ਰੋਸ ਪ੍ਰਦਰਸ਼ਨ ਕਰ ਰਹੇ ਡੇਰਾ ਪ੍ਰੇਮੀਆਂ ਨੇ ਕਲ੍ਹ (ਮੰਗਲਵਾਰ) ਸੜਕ ’ਤੇ ਉਸ ਵੇਲੇ ਤੱਕ ਪੱਕੇ ਤੰਬੂ ਲਗਾਉਣ ਦਾ ਐਲਾਨ ਕਰ ਦਿੱਤਾ ਜਦੋਂ ਤੱਕ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ। ਆਈਜੀ ਜ਼ੋਨਲ ਐਲ ਕੇ ਯਾਦਵ ਦੀ ਅਗਵਾਈ ਵਿੱਚ ਛੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀ ਤੈਨਾਤ ਸਨ।

for main Dera ‘premis’ continue sit in protest on Ludhiana Malerkotla road. Tribune photo Himanshu mahajan.
ਮਲੇਰਕੋਟਲਾ-ਲੁਧਿਆਣਾ ਰੋਡ ‘ਤੇ ਬੈਠੇ ਡੇਰਾ ਸਿਰਸਾ ਪ੍ਰੇਮੀ; ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ

ਇਸ ਖੇਤਰ ਵਿੱਚ ਕੋਈ ਵੀ ਸਰਕਾਰੀ ਅਰਾਮ ਘਰ ਜਾਂ ਰੈਸਟ ਹਾਊਸ ਨਾ ਹੋਣ ਕਰਕੇ ਤਕਰੀਬਨ ਸਾਰੇ ਹੀ ਮੈਰਿਜ ਪੈਲੇਸਾਂ, ਪੈਟਰੋਲ ਪੰਪਾਂ, ਫੈਕਟਰੀਆਂ ਤੇ ਧਾਰਮਿਕ ਥਾਵਾਂ ’ਤੇ ਪੁਲਿਸ ਅਧਿਕਾਰੀ ਠਹਿਰੇ ਹੋਏ ਦੇਖੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਰਾਤ ਤੋਂ ਬਾਅਦ ਹੀ ਵੱਡੀ ਗਿਣਤੀ ’ਚ ਡੇਰਾ ਪ੍ਰੇਮੀ ਦੂਰ ਦੁਰਾਡੇ ਤੋਂ ਆਉਣੇ ਸ਼ੁਰੂ ਹੋ ਗਏ ਸਨ, ਜਿਨ੍ਹਾਂ ਲਈ ਇਸ ਖੇਤਰ ਦੇ ਪ੍ਰੇਮੀਆਂ ਨੇ ਆਪਣੇ ਘਰਾਂ ਤੋਂ ਰਜ਼ਾਈਆਂ ਕੰਬਲ ਆਦਿ ਲਿਆ ਕੇ ਦਿੱਤੇ।

ਪਿੰਡ ਜਗੇੜਾ 'ਚ ਡੇਰਾ ਸਿਰਸਾ ਦੀ ਸ਼ਾਖਾ ਦੀ ਕੰਟੀਨ 'ਚ ਕਤਲ ਕੀਤੇ ਗਏ ਡੇਰਾ ਸਿਰਸਾ ਪ੍ਰੇਮੀ ਪਿਉ-ਪੁੱਤ (25 ਫਰਵਰੀ)
ਪਿੰਡ ਜਗੇੜਾ ‘ਚ ਡੇਰਾ ਸਿਰਸਾ ਦੀ ਸ਼ਾਖਾ ਦੀ ਕੰਟੀਨ ‘ਚ ਕਤਲ ਕੀਤੇ ਗਏ ਡੇਰਾ ਸਿਰਸਾ ਪ੍ਰੇਮੀ ਪਿਉ-ਪੁੱਤ (25 ਫਰਵਰੀ)

ਡੇਰਾ ਪ੍ਰੇਮੀਆਂ ਵੱਲੋਂ ਮਲੇਰਕੋਟਲਾ-ਲੁਧਿਆਣਾ ਮੁੱਖ ਮਾਰਗ ’ਤੇ ਲਾਏ ਧਰਨੇ ਕਾਰਨ ਲਾਗਲੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨੇ ਟਰੈਫਿਕ ਨੂੰ ਪਿੱਛੇ ਰੋਕ ਕੇ ਬਦਲਵੇਂ ਰੂਟਾਂ ’ਤੇ ਪਾਉਣਾ ਸ਼ੁਰੂ ਕਰ ਦਿੱਤਾ। ਧਰਨੇ ਦੌਰਾਨ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਤੋਂ ਆਏ ਸਿਆਸੀ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਰੋਸ ਜ਼ਾਹਰ ਕਰਦਿਆਂ ਪੀੜਤ ਪਰਿਵਾਰਾਂ ਨਾਲ ਖੜ੍ਹਨ ਦਾ ਭਰੋਸਾ ਦਿੱਤਾ।

ਸਬੰਧਤ ਖ਼ਬਰ:

ਲੁਧਿਆਣਾ-ਮਲਕੇਰਕੋਟਲਾ ਸੜਕ ‘ਤੇ ਸਥਿਤ ਡੇਰੇ ’ਚ ਡੇਰਾ ਪ੍ਰੇਮੀ ਪਿਉ-ਪੁੱਤ ਦਾ ਕਤਲ …

ਪੰਜਤਾਲੀ ਮੈਂਬਰੀ ਕਮੇਟੀ ਦੇ ਮੈਂਬਰਾਂ ਨੇ ਸੇਵਕ ਸਿੰਘ ਗੁਨਿਆਣਾ ਦੀ ਅਗਵਾਈ ਵਿੱਚ ਦੱਸਿਆ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਸਮੇਤ ਕਿਸੇ ਵੀ ਸਿਆਸੀ ਆਗੂ ਨੇ ਮ੍ਰਿਤਕਾਂ ਦੇ ਪਰਿਵਾਰਾਂ ਦੀ ਸਾਰ ਨਹੀਂ ਪੁੱਛੀ। ਸਿਰਫ਼ ਉਹੀ ਉਮੀਦਵਾਰ ਜਾਂ ਆਗੂਆਂ ਨੇ ਡੇਰਾ ਸਿਰਸਾ ਦੀ ਸ਼ਾਖਾ ‘ਚ ਹਾਜ਼ਰੀ ਲਗਵਾਈ ਜਿਹੜੇ ਨਿੱਜੀ ਤੌਰ ‘ਤੇ ਡੇਰਾ ਸਿਰਸਾ ਨਾਲ ਜੁੜੇ ਰਹੇ ਹਨ। ਮੰਗਲਵਾਰ ਸਵੇਰੇ ਡੇਰਾ ਪ੍ਰੇਮੀਆਂ ਵੱਲੋਂ ਸਥਾਨਕ ਸ਼ਹਿਰ ਵਿੱਚ ਰੋਸ ਮਾਰਚ ਕਰਨ ਦੀ ਖ਼ਬਰ ਮਿਲਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੀ ਪੁਲਿਸ ਵੱਲੋਂ ਇੱਥੋਂ ਦੇ ਬਾਜ਼ਾਰਾਂ ਵਿੱਚ ਵੀ ਗਸ਼ਤ ਵਧਾ ਦਿੱਤੀ ਗਈ, ਪਰ ਬਾਅਦ ’ਚ ਪ੍ਰੇਮੀਆਂ ਵੱਲੋਂ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ
ਭਾਰਤ ਵਿਚ ਫੌਜ ਜਾਂ ਪੁਲੀਸ ਦੀ ਮਹਿਮਾ ਇਸ ਲਈ ਕੀਤੀ ਜਾਂਦੀ ਹੈ ਕਿ ਉਹ ਸਰਹੱਦਾਂ 'ਤੇ ਸਾਡੇ ਵਾਸਤੇ ਦਿਨ ਰਾਤ ਦੀ ਡਿਊਟੀਆਂ ਕਰਦੇ ਹਨ। ਇਹਨਾਂ ਸੁਰੱਖਿਆ ਕਰਮੀਆਂ ਦੀ ਬਦੌਲਤ ਜਨਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: