Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਮਸੀਹੀਅਤ ਅਤੇ ਥਿਆਲੋਜੀ’ ਪੁਸਤਕ ਉੱਪਰ ਹੋਈ ਅੰਤਰਰਾਸ਼ਟਰੀ ਵਿਚਾਰ ਚਰਚਾ

‘ਮਸੀਹੀਅਤ ਅਤੇ ਥਿਆਲੋਜੀ’ ਪੁਸਤਕ ਉੱਪਰ ਹੋਈ ਅੰਤਰਰਾਸ਼ਟਰੀ ਵਿਚਾਰ ਚਰਚਾ

ਚੰਡੀਗੜ੍ਹ –  ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਪ੍ਰਕਾਸ਼ਤ ਡਾ. ਹਰਦੇਵ ਸਿੰਘ ਦੀ ਰਚਨਾ ‘ਮਸੀਹੀਅਤ ਅਤੇ ਥਿਆਲੋਜੀ’ ਉੱਪਰ ਆਨ-ਲਾਈਨ ਅਤੇ ਆਫ-ਲਾਈਨ ਦੋਵਾਂ ਮਾਧਿਅਮਾਂ ਰਾਹੀਂ ਅੰਤਰਰਾਸ਼ਟਰੀ ਵਿਚਾਰ ਗੋਸ਼ਟੀ ਕਰਵਾਈ ਗਈ। ਪੰਜਾਬ ਵਿੱਚ ਇਹ ਸਮਾਗਮ ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਯੂਕੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਲੈਸਟਰ ਆਯੋਜਿਤ ਕੀਤਾ ਗਿਆ। ਦੋਹਾਂ ਸਾਹਵਾਂ ਦੇ ਵਿਚਾਰ ਵਿਦਵਾਨਾਂ ਨੇ ਗੂਗਲ ਮੀਟ ਰਾਹੀਂ ਵਿਚਾਰ ਸਾਂਝੇ ਕੀਤੇ ਅਤੇ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ ਦੇ ਵਿਦਵਾਨਾਂ ਅਤੇ ਖੋਜੀਆਂ ਨੇ ਆਨਲਾਈਨ ਹੀ ਇਸ ਵਿਚਾਰ-ਗੋਸ਼ਟੀ ਵਿੱਚ ਸ਼ਮੂਲੀਅਤ ਕੀਤੀ।

ਸਮਾਗਮ ਦੇ ਮੁੱਖ ਮਹਿਮਾਨ ਪ੍ਰੋਫੈਸਰ ਪ੍ਰਿਤਪਾਲ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ,  ਡਾ. ਹਰਦੇਵ ਸਿੰਘ ਅਤੇ ਸਿੱਖ ਐਜੂਕੇਸ਼ਨ ਕਾਨਫਰੰਸ ਇਸ ਮੁਲਵਾਨ ਰਚਨਾ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਆਖਿਆ ਕਿ ਅੱਜ ਦਾ ਵਿਸ਼ਵ ਬਹੁ ਵਿਸ਼ਵਾਸੀ ਅਤੇ ਬਹੁਸਭਿਆਚਾਰਕ ਹੈ ਜਿਸ ਵਿੱਚ ਇਕ ਦੂਜੇ ਨੂੰ ਜਾਨਣਾ ਸਮਝਣਾ ਵੱਡੀ ਲੋੜ ਹੈ। ਸਮਾਗਮ ਦੀ ਸ਼ੁਰੂਆਤ ਡਾ ਹਰਦੇਵ ਸਿੰਘ ਵੱਲੋਂ ਪੁਸਤਕ ਬਾਰੇ ਉਦਘਾਟਨੀ ਸ਼ਬਦਾਂ ਰਾਹੀਂ ਕੀਤੀ ਗਈ। ਉਹਨਾਂ ਦੱਸਿਆ ਕਿ ਇਹ ਪੁਸਤਕ ਗੁਰਦਰਸ਼ਨ ਪੁਸਤਕ ਲੜੀ ਦਾ ਪਹਿਲਾ ਭਾਗ ਹੈ ਜਿਸ ਦੇ ਅੰਤਰਗਤ ਗੁਰਮਤਿ ਦੇ ਨਾਲ-ਨਾਲ ਵਿਸ਼ਵ ਧਰਮ ਦੇ ਥਿਆਲੋਜੀ, ਧਰਮ-ਸ਼ਾਸਤਰ ਸੰਬੰਧੀ ਸਿਧਾਂਤਾਂ ਦਾ ਅਧਿਐਨ ਕੀਤਾ ਜਾਣਾ ਹੈ।

ਵਰਲਡ ਪੰਜਾਬੀ ਸੈਂਟਰ, ਪਟਿਆਲਾ ਵਿਖੇ ਜੁੜੇ ਵਿਦਵਾਨ ਸੱਜਣ।

ਹਰਵਿੰਦਰ ਸਿੰਘ, ਸਿੱਖ ਐਜੂਕੇਸ਼ਨ ਕੌਂਸਲ,ਯੂਕੇ ਵੱਲੋਂ ਪਤਵੰਤਿਆਂ ਅਤੇ ਵਿਦਵਾਨ ਖੋਜੀਆਂ ਨੂੰ ਜੀ ਆਇਆਂ ਆਖਿਆ ਗਿਆ। ਵਿਚਾਰ ਗੋਸ਼ਟੀ ਦੇ ਮੁੱਖ ਵਕਤਾ ਪ੍ਰੋਫ਼ੈਸਰ ਬਲਕਾਰ ਸਿੰਘ ਚੇਅਰਪਰਸਨ ਵਰਲਡ ਪੰਜਾਬੀ ਸੈਂਟਰ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਚਾਰ ਉਦਾਸੀਆਂ, ਵੱਖ ਵੱਖ ਸੰਪਰਦਾਵਾਂ ਦੇ ਵਿਦਵਾਨਾਂ ਨਾਲ ਰਚਾਇਆ ਗੋਸਟਾਂ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਜੇ ਸੱਚੇ ਵਾਰਸ ਬਣਨ ਲਈ ਸਿੱਖ ਅਕਾਦਮਿਕਤਾ ਦਾ ਵਿਸ਼ਵ ਧਰਮ ਅਧਿਐਨ ਦੇ ਖੇਤਰ ਵਿੱਚ ਕਦਮ ਰੱਖਣਾ ਮੁਬਾਰਕ ਯੋਗ ਹੈ। ਤਕਨੀਕੀ ਸੈਸ਼ਨ ਦੌਰਾਨ ਡਾ ਸਿਕੰਦਰ ਸਿੰਘ ਮੁਖੀ ਪੰਜਾਬੀ ਵਿਭਾਗ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਡਾ ਬਲਦੇਵ ਸਿੰਘ ਕੰਦੋਲਾ, ਪੰਜਾਬੀ ਵਿਕਾਸ ਮੰਚ ਯੂਕੇ ਅਤੇ ਅਵਤਾਰ ਸਿੰਘ ਯੂਕੇ ਆਦਿ ਵਿਦਵਾਨਾਂ ਨੇ ਪੁਸਤਕ ਸੰਬੰਧੀ ਪੜਚੋਲਵੇਂ ਖੋਜ ਪਰਚੇ ਪੇਸ਼ ਕੀਤੇ।

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਲੈਸਟਰ, ਵਿਖੇ ਜੁੜੇ ਵਿਦਵਾਨ ਸੱਜਣ।

ਇਸ ਤੋਂ ਇਲਾਵਾ ਪ੍ਰੋਫੈਸਰ ਕੇਹਰ ਸਿੰਘ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਪ੍ਰੋਫੈਸਰ ਮਨਜੀਤ ਸਿੰਘ, ਪ੍ਰੋਫੈਸਰ ਹਰੀ ਸਿੰਘ, ਪ੍ਰਿੰਸੀਪਲ ਜਸਬੀਰ ਕੌਰ, ਗੁਰਮਤਿ ਕਾਲਜ ਪਟਿਆਲਾ, ਡਾ ਸਤਿੰਦਰ ਸਿੰਘ ਰੰਧਾਵਾ ਡਿਪਟੀ ਡਰੈਕਟਰ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਸਾਹਿਬ, ਡਾ ਅਸਪ੍ਰੀਤ ਕੌਰ, ਗੁਰਮਤਿ ਕਾਲਜ ਪਟਿਆਲਾ, ਡਾ ਅਜੈਪਾਲ ਸਿੰਘ, ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਡਾ ਗੁਰਸਿਮਰਨ ਕੌਰ, ਗੁਰੂ ਹਰਿਕ੍ਰਿਸ਼ਨ ਖਾਲਸਾ ਕਾਲਜ, ਪੰਜੋਖਰਾ ਸਾਹਿਬ, ਸੁਖਵਿੰਦਰ ਸਿੰਘ ਰਟੌਲ ਅਤੇ ਜਗਦੀਪ ਸਿੰਘ ਹਾਜ਼ਰ ਸਨ। ਸਮਾਗਮ ਦੇ ਅਖੀਰ ਵਿਚ ਸਿੱਖ ਐਜੂਕੇਸ਼ਨਲ ਕੌਸਲ ਵੱਲੋਂ ਡਾ ਪਰਗਟ ਸਿੰਘ ਯੂਕੇ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਆਖਦਿਆਂ ਕਿਹਾ ਕਿ ਕੌਂਸਲ ਵੱਲੋਂ ਅਜੇਹੀ ਖੋਜ ਅਤੇ ਪ੍ਰਕਾਸ਼ਨਾ ਦੇ ਉਪਰਾਲੇ ਅੱਗੇ ਵੀ ਜਾਰੀ ਰਹਿਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਪਣੀ ਨਵੀਂ ਕਿਤਾਬ 'ਨੋ ਵਨ ਹਰਡ ਦ ਹਾਰਵੈਸਟ ਕਰਾਈ' ਵਿੱਚ, 18 ਸਾਲਾ ਇਰਮ ਕੌਰ ਪੰਨੂ ਨੇ ਪੰਜਾਬ ਦੇ ਕਿਸਾਨੀ ਭਾਈਚਾਰੇ ਦੇ ਤਜਰਬਿਆਂ ਨੂੰ ਦਰਜ ਕੀਤਾ ਹੈ। ਮੁਲਾਕਾਤਾਂ ਅਤੇ ਜ਼ਮੀਨੀ ਤੱਥਾਂ
ਜੂਨ ਅਤੇ ਨਵੰਬਰ ੧੯੮੪ ਦੇ ਘਟਨਾਕ੍ਰਮਾਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਕੱਲ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਖੀ ਜੰਗਲ ਖਾਲਸਾ ਜਥੇ ਵੱਲੋਂ ਆਪਣੇ
ਧੂਰੀ ਨੇੜਲੇ ਪਿੰਡ ਰਾਜੋਮਾਜਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਪਿੰਡ ਦੇ ਇਤਿਹਾਸਿਕ ਗੁਰਦੁਆਰਾ ਮੰਜੀ ਸਾਹਿਬ ਪਾਤਸਾਹੀ ਨੌਵੀਂ ਵਿਚ ਸੰਗਤ ਅਤੇ ਪ੍ਰਬੰਧਕਾਂ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਇਹ
ਧੂਰੀ ਨੇੜਲੇ ਪਿੰਡ ਰਾਜੋਮਾਜਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਪਿੰਡ ਦੇ ਇਤਿਹਾਸਿਕ ਗੁਰਦੁਆਰਾ ਮੰਜੀ ਸਾਹਿਬ ਪਾਤਸਾਹੀ ਨੌਵੀਂ ਵਿਚ ਸੰਗਤ ਅਤੇ ਪ੍ਰਬੰਧਕਾਂ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਇਹ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: