Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਹਾਰਾਜਾ ਦਲੀਪ ਸਿੰਘ ਦੀਆਂ ਅਸਥੀਆਂ ਪੰਜਾਬ ਲਿਆਉਣ ਲਈ ਯਤਨ ਆਰੰਭਣ ਦਾ ਫ਼ੈਸਲਾ

ਮਹਾਰਾਜਾ ਦਲੀਪ ਸਿੰਘ ਦੀਆਂ ਅਸਥੀਆਂ ਪੰਜਾਬ ਲਿਆਉਣ ਲਈ ਯਤਨ ਆਰੰਭਣ ਦਾ ਫ਼ੈਸਲਾ

ਚੰਡੀਗੜ੍ਹ: ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਵੱਖ-ਵੱਖ ਖੇਤਰਾਂ ਵਿਚ ਕੰਮ ਕਰਦੀਆਂ ਸਿੱਖ ਹਸਤੀਆਂ ਨੇ ਮੰਗ ਕੀਤੀ ਹੈ ਕਿ ਖ਼ਾਲਸਾ ਰਾਜ ਦੇ ਆਖਰੀ ਮਹਾਰਾਜਾ ਦਲੀਪ ਸਿੰਘ, ਜਿਨ੍ਹਾਂ ਨੂੰ ਐਲਵੀਡਨ (ਇੰਗਲੈਂਡ) ਵਿਖੇ 120 ਸਾਲ ਪਹਿਲਾਂ ਈਸਾਈ ਪ੍ਰੰਪਰਾ ਅਨੁਸਾਰ ਦਫ਼ਨਾਇਆ ਗਿਆ ਸੀ, ਦੀਆਂ ਅੰਤਿਮ ਰਸਮਾਂ ਸਿੱਖ ਰਹੁ-ਰੀਤਾਂ ਅਨੁਸਾਰ ਪੰਜਾਬ ‘ਚ ਕੀਤੀਆਂ ਜਾਣ।

ਇਸ ਸਬੰਧੀ ਇੱਥੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਕੰਪਲੈਕਸ ਵਿਚ ਹੋਏ ਸਿੱਖਾਂ ਦੇ ਇਕ ਅਹਿਮ ਇਕੱਠ ਨੇ ਕਿਹਾ ਕਿ ਮਹਾਰਾਜਾ ਦਲੀਪ ਸਿੰਘ ਤੋਂ ਅੰਗਰੇਜ਼ਾਂ ਵੱਲੋਂ ਧੋਖੇ ਨਾਲ ਸਿਰਫ਼ ਰਾਜ ਹੀ ਨਹੀਂ ਖੋਹਿਆ ਗਿਆ, ਸਗੋਂ ਅਣਭੋਲ ਉਮਰ ਵਿਚ ਉਸ ਨੂੰ ਇਸਾਈ ਵੀ ਬਣਾ ਦਿੱਤਾ ਗਿਆ ਸੀ।

ਮਹਾਰਾਜਾ ਦਲੀਪ ਸਿੰਘ ਦੀ ਪੁਰਾਣੀ ਤਸਵੀਰ
ਮਹਾਰਾਜਾ ਦਲੀਪ ਸਿੰਘ ਦੀ ਪੁਰਾਣੀ ਤਸਵੀਰ

ਵੱਡੇ ਹੋਏ ਦਲੀਪ ਸਿੰਘ ਨੂੰ ਜਦੋਂ ਇਸ ਸਾਰੀ ਧੋਖਾਧੜੀ ਦਾ ਅਹਿਸਾਸ ਹੋਇਆ ਤਾਂ ਉਹ ਦੁਬਾਰਾ ਅੰਮਿਤ੍ਤ ਛਕ ਕੇ ਸਿੱਖ ਬਣਿਆ ਤੇ ਅਖੀਰਲੇ ਦਮ ਤੱਕ ਆਪਣੇ ਖੁੱਸੇ ਹੋਏ ਰਾਜ ਨੂੰ ਪ੍ਰਾਪਤ ਕਰਨ ਲਈ ਜੱਦੋ-ਜਹਿਦ ਕਰਦਾ ਰਿਹਾ। ਮੀਟਿੰਗ ਵਿਚ ਇਹ ਮਤਾ ਪਾਸ ਕੀਤਾ ਗਿਆ ਕਿ ਮਹਾਰਾਜੇ ਨੂੰ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਉਸ ਦੀਆਂ ਅਸਥੀਆਂ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਉਨ੍ਹਾਂ ਨੂੰ ਸਿੱਖ ਰਸਮਾਂ ਅਨੁਸਾਰ ਸਮੇਟਿਆ ਜਾਵੇ। ਇਹ ਫ਼ੈਸਲਾ ਵੀ ਹੋਇਆ ਕਿ ਮਹਾਰਾਜੇ ਦੀ ਇਕ ਸ਼ਾਨਦਾਰ ਯਾਦਗਾਰ ਕਾਇਮ ਕੀਤੀ ਜਾਵੇ।

  ਸਿੱਖ ਰਾਜ ਨਾਲ ਸਬੰਧਤ ਕਿਤਾਬਾਂ ਇਸ ਲਿੰਕ ਨੂੰ ਖੋਲ਼ ਕੇ ਮੰਗਵਾਓ

Sikh raj books

ਇਸ ਇਕੱਠ ਵਿਚ ਸਾਬਕਾ ਡੀ.ਜੀ.ਪੀ. ਜੀ.ਐਸ. ਔਜਲਾ, ਗੁਰਪ੍ਰੀਤ ਸਿੰਘ, ਗੁਰਤੇਜ ਸਿੰਘ, ਡਾ. ਗੁਰਦਰਸ਼ਨ ਸਿੰਘ ਢਿੱਲੋਂ, ਲੇਖਕ ਅਜਮੇਰ ਸਿੰਘ, ਲੈਫ.ਜਨ.(ਰਿਟਾ.) ਕਰਤਾਰ ਸਿੰਘ ਗਿੱਲ, ਮੇਜਰ ਜਨ. (ਰਿਟਾ.) ਚਰਨਜੀਤ ਸਿੰਘ ਪਨਾਗ, ਪੁਸ਼ਪਿੰਦਰ ਸਿੰਘ ਪ੍ਰਧਾਨ ਸਿੱਖ ਫੋਰਮ ਨਵੀਂ ਦਿੱਲੀ, ਅਮਰਜੀਤ ਸਿੰਘ ਫਿਲਮ ਪ੍ਰੋਡਿਊਸਰ, ਕਰਮਜੀਤ ਸਿੰਘ, ਜਸਪਾਲ ਸਿੰਘ ਸਿੱਧੂ, ਹਰਜੋਤ ਕੌਰ, ਦਵਿੰਦਰਪਾਲ ਸਿੰਘ ਨਾਨਕਸ਼ਾਹੀ ਟਰੱਸਟ, ਡਾ. ਸਵਰਾਜ ਸਿੰਘ ਪਟਿਆਲਾ ਤੇ ਖ਼ੁਸ਼ਹਾਲ ਸਿੰਘ ਜਨਰਲ ਸੈਕਟਰੀ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਆਦਿ ਸ਼ਾਮਿਲ ਸਨ।

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਅਖਰਿਲੇ ਮਹਾਰਾਜਾ - ਮਹਾਰਾਜਾ ਦਲੀਪ ਸਿੰਘ ਦੇ ਜੀਵਨ ਉੱਤੇ ਬਣਾਈ ਗਈ ਦਸਤਾਵੇਜੀ-"ਬੇਇਨਸਾਫੀ ਦੀ ਦਾਸਤਾਨ - ਮਹਾਰਾਜਾ ਦਲੀਪ ਸਿੰਘ" ਸ੍ਰੀ ਅਨੰਦਪੁਰ ਸਾਹਿਬ ਵਿਖੇ ਉਸਾਰੀ ਗਈ "ਵਿਰਾਸਤ ਏ ਖਾਲਸਾ" ਨਾਂ
ਹੁਣ ਭਾਰਤੀ ਪੁਰਾਤਤਵ ਵਿਭਾਗ ਸਰਕਾਰ ਦੀ ਇਸ ਗੱਲ ਦਾ ਖੰਡਨ ਕਰਦਿਆਂ ਇਹ ਕਿਹੈ ਕਿ ਇਹ ਹੀਰਾ ਪੰਜਾਬ ਰਾਜ ਵਲੋਂ ਬਰਤਾਨਵੀ ਹਕੂਮਤ ਦੇ ਸਪੁਰਦ ਕੀਤਾ ਗਿਆ ਸੀ। ਇਸ ਜਵਾਬ ਵਿੱਚ ਉਹਨਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: