Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਹਾਰਾਸ਼ਟਰ ਵਿਚ ਭਾਰਤੀ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ 14 ਨਕਸਲੀਆਂ ਦੀ ਮੌਤ (ਮੀਡੀਆ ਰਿਪੋਰਟਾਂ)

ਮਹਾਰਾਸ਼ਟਰ ਵਿਚ ਭਾਰਤੀ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ 14 ਨਕਸਲੀਆਂ ਦੀ ਮੌਤ (ਮੀਡੀਆ ਰਿਪੋਰਟਾਂ)

ਨਾਗਪੁਰ: ਮਹਾਰਾਸ਼ਟਰ ਵਿਚ ਅੱਜ ਭਾਰਤੀ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਹੋਏ ਮੁਕਾਬਲੇ ਵਿਚ 14 ਨਕਸਲੀਆਂ ਦੀ ਮੌਤ ਦੀ ਖਬਰ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਮੁਕਾਬਲਾ ਤਦਗਾਂਓਂ ਪਿੰਡ ਨਜ਼ਦੀਕ ਹੋਇਆ।

ਮਾਰੇ ਗਏ ਨਕਸਲੀਆਂ ਵਿਚ ਸੀਪੀਆਈ (ਮਾਓਵਾਦੀ) ਦੇ ਦੱਖਣੀ ਗਡਚੀਰੋਲੀ ਇਕਾਈ ਦੇ ਡਵੀਜ਼ਨਲ ਕਮੇਟੀ ਮੈਂਬਰ ਸੀਨੂ ਅਤੇ ਪੀਰੀਮੀਲੀ ਦਾਲਮ ਕਮਾਂਡਰ ਸਾਈਨਾਥ ਵੀ ਸ਼ਾਮਿਲ ਦੱਸੇ ਜਾ ਰਹੇ ਹਨ, ਜਿਸ ਨੂੰ ਪੁਲਿਸ ਦੀ ਵੱਡੀ ਪ੍ਰਾਪਤੀ ਵਜੋਂ ਪ੍ਰਚਾਰਿਆ ਜਾ ਰਿਹਾ ਹੈ।

ਇਸ ਮੁਕਾਬਲੇ ਵਿਚ ਹੋਈਆਂ ਮੌਤਾਂ ਦੀ ਪੁਸ਼ਤੀ ਕਰਦਿਆਂ ਗਡਚੀਰੋਲੀ ਰੇਂਜ ਦੇ ਡੀਆਈਜੀ ਅੰਕੁਸ਼ ਸ਼ਿੰਦੇ ਨੇ ਕਿਹਾ ਕਿ ਉਨ੍ਹਾਂ ਨੂੰ ਨਕਸੀਲੀਆਂ ਦੇ ਇਸ ਇਲਾਕੇ ਵਿਚ ਹੋਣ ਬਾਰੇ ਸੂਹ ਮਿਲੀ ਸੀ ਜਿਸ ਤੋਂ ਬਾਅਦ ਬੀਤੇ ਕਲ੍ਹ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 9.30 ਵਜੇ ਮੁਕਾਬਲਾ ਸ਼ੁਰੂ ਹੋਇਆ ਤੇ ਮੁਕਾਬਲੇ ਵਾਲੀ ਥਾਂ ਤੋਂ 14 ਨਕਸਲੀਆਂ ਦੀਆਂ ਲਾਸ਼ਾਂ ਮਿਲੀਆਂ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੁਕਾਬਲੇ ਵਿਚ ਦੋ ਡਵੀਜ਼ਨਲ ਕਮੇਟੀ ਮੈਂਬਰ ਮਾਰੇ ਗਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੱਜ ਸੋਮਵਾਰ ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਤ ਮਾਓਵਾਦੀਆਂ ਦੇ ਹਮਲੇ 'ਤ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਦੇ 24 ਨੀਮ ਫੌਜੀ ਮਾਰੇ ਗਏ ਹਨ ਅਤੇ 6 ਹੋਰ ਜ਼ਖਮੀ ਹੋ ਗਏ ਹਨ।
2014 'ਚ ਮਾਓਵਾਦੀਆਂ ਨਾਲ ਸਬੰਧ ਰੱਖਣ ਦੇ ਸਬੰਧ 'ਚ ਗ੍ਰਿਫਤਾਰ ਹੋਏ ਪ੍ਰੋਫੈਸਰ ਜੀ.ਐਨ. ਸਾਈਬਾਬਾ ਨੂੰ ਇਸ ਮਾਮਲੇ 'ਚ ਗੜ੍ਹਚਿਰੌਲੀ ਸੈਸ਼ਨਸ ਅਦਾਲਤ ਨੇ ਦੋਸ਼ੀ ਠਹਿਰਾਇਆ ਹੈ। ਕੋਰਟ ਨੇ ਉਨ੍ਹਾਂ ਨੂੰ ਅਤੇ
ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਦੀ ਸਰਹੱਦ ਦੇ ਨੇੜੇ ਮਾਓਵਾਦੀਆਂ ਦੇ ਹਮਲੇ 'ਚ ਸੱਤ ਪੁਲਿਸ ਵਾਲਿਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਕਰਮਚਾਰੀਆਂ ਦੀ ਇਕ ਇਕਾਈ ਟ੍ਰੇਨਿੰਗ ਲਈ ਕੋਰਾਪੁਟ
ਕੋਲਕਾਤਾ: ਆਰ.ਐਸ.ਐਸ ਨੂੰ ਭਾਰਤ ਦਾ ਸਭ ਤੋਂ ਖਤਰਨਾਕ ਅਤੇ ਨੰਬਰ 1 ਅੱਤਵਾਦੀ ਸੰਗਠਨ ਦੱਸਦਿਆਂ ਮਹਾਰਾਸ਼ਟਰ ਪੁਲਿਸ ਦੇ ਸਾਬਕਾ ਆਈ.ਜੀ ਐਮ.ਮੁਸ਼ਰਿਫ ਨੇ ਵੀਰਵਾਰ ਨੂੰ ਇੱਕ ਸਮਾਗਮ ਦੌਰਾਨ ਕਿਹਾ ਕਿ ਭਾਰਤ ਵਿੱਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: