Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਾਣਹਾਨੀ ਦੇ ਕੇਸ ਵਿੱਚ ਅਰਵਿੰਦ ਕੇਜੀਵਾਲ ਸਮੇਤ ਤਿੰਨ ਹੋਰ ਆਪ ਆਗੂਆਂ ‘ਤੇ ਚੱਲੇਗਾ ਮੁਕੱਦਮਾ

ਮਾਣਹਾਨੀ ਦੇ ਕੇਸ ਵਿੱਚ ਅਰਵਿੰਦ ਕੇਜੀਵਾਲ ਸਮੇਤ ਤਿੰਨ ਹੋਰ ਆਪ ਆਗੂਆਂ ‘ਤੇ ਚੱਲੇਗਾ ਮੁਕੱਦਮਾ

ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 20 ਸਤੰਬਰ ): ਮਾਣਹਾਨੀ ਦੇ ਇੱਕ ਕੇਸ ਵਿੱਚ ਅਰਵਿੰਦ ਕੇਜਰੀਵਾਲ, ਵਕੀਲ ਪ੍ਰਸ਼ਾਂਤ ਭੂਸ਼ਣ, ਆਪ ਆਗੂ ਮਨੀਸ਼ ਸਿਸੋਦੀਆ ਅਤੇ ਸ਼ਾਜ਼ੀਆ ਇਲਮੀ ਖ਼ਿਲਾਫ਼ ਮਾਣਹਾਨੀ ਦਾ ਕੇਸ ਚਲੇਗਾ।

ਅੱਜ ਪਟਿਆਲਾ ਹਾਊਸ ਅਦਾਲਤ ਨੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਦੇ ਬੇਟੇ ਵਲੋਂ ਦਰਜ ਮਾਣਹਾਨੀ ਕੇਸ ਵਿਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸ਼ਾਜ਼ੀਆ ਇਲਮੀ, ਪ੍ਰਸ਼ਾਂਤ ਭੂਸ਼ਣ ਅਤੇ ਮਨੀਸ਼ ਸਿਸੋਦੀਆ ਖਿਲਾਫ ਦੋਸ਼ ਤੈਅ ਕਰ ਦਿੱਤੇ ਹਨ।

ਮੈਟਰੋਪਾਲਿਟਨ ਮਜਿਸਟ੍ਰੇਟ ਸੁਨੀਲ ਕੁਮਾਰ ਸ਼ਰਮਾ ਨੇ ਦੋਸ਼ ਤੈਅ ਕਰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 17 ਜਨਵਰੀ 2015 ਤੈਅ ਕੀਤੀ ਹੈ, ਇਸ ਦਿਨ ਗਵਾਹਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ।

ਗੌਰਤਲਬ ਹੈ ਕਿ ਅਰਵਿੰਦ ਕੇਜਰੀਵਾਲ ਨੇ ਸਾਬਕਾ ਕਾਨੂੰਨ ਮੰਤਰੀ ਕਪਿਲ ਸਿੱਬਲ ‘ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਕਾਨੂੰਨ ਮੰਤਰੀ ਬਣਨ ਦੇ 24 ਘੰਟਿਆਂ ਦੇ ਅੰਦਰ ਹੀ ਹਚਿਸਨ ਏਸਾਰ ਨੂੰ ਵੋਡਾਫੋਨ ਦੀ 11217 ਕਰੋੜ ਦੀ ਦੇਨਦਾਰੀ ਦਾ ਮਾਮਲਾ ਅਦਾਲਤ ਦੇ ਬਾਹਰ ਹੀ ਨਿਪਟਾ ਦਿੱਤਾ ਸੀ। ‘ਆਪ’ ਦੇ ਮੁਤਾਬਿਕ ਕਪਿਲ ਸਿੱਬਲ ਨੇ ਅਜਿਹਾ ਤਦ ਕੀਤਾ ਸੀ ਜਦ ਉਨ੍ਹਾਂ ਦੇ ਬੇਟੇ ਅਮਿਤ ਹਚਿਸਨ ਵਿਚ ਕੰਮ ਕਰਦੇ ਸੀ।

ਸ਼ਿਕਾਇਤ ਵਿਚ ਕਪਿਲ ਦੇ ਬੇਟੇ ਨੇ ਕੇਜਰੀਵਾਲ, ਪ੍ਰਸ਼ਾਂਤ ਭੂਸ਼ਣ, ਸ਼ਾਜੀਆ ਇਲਮੀ ਅਤੇ ਮਨੀਸ਼ ਸਿਸੋਦੀਆ ‘ਤੇ ਦੋਸ਼ ਲਗਾਇਆ ਸੀ ਕਿ ਵੋਡਾਫੋਨ ਟੈਕਸ ਮੁਆਫੀ ਮਾਮਲੇ ‘ਚ ਉਨ੍ਹਾਂ ਤੇ ਉਨ੍ਹਾਂ ਦੇ ਪਿਤਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: