Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਾਨ ਦਲ ਅਤੇ ਸਮਰਥਕ ਧਿਰਾਂ ਵੱਲੋਂ ਅੱਜ ਜਾਮ ਕੀਤੀਆਂ ਜਾਣਗੀਆਂ ਸੜਕਾਂ

ਮਾਨ ਦਲ ਅਤੇ ਸਮਰਥਕ ਧਿਰਾਂ ਵੱਲੋਂ ਅੱਜ ਜਾਮ ਕੀਤੀਆਂ ਜਾਣਗੀਆਂ ਸੜਕਾਂ

ਚੰਡੀਗੜ੍ਹ: 20 ਨਵੰਬਰ ਨੂੰ ਅੰਮ੍ਰਿਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਸਰਬੱਤ ਖਾਲਸਾ ਸਮਾਗਮ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਸਿੱਖ ਆਗੂਆਂ ਦੀਆਂ ਗ੍ਰਿਫਤਾਰੀਆਂ ਦੇ ਵਿਰੋਧ ਵਿੱਚ 23 ਨਵੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਤੇ ਅਮਲ ਕਰਦਿਆਂ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਸਰਬੱਤ ਖਾਲਸਾ ਨਾਲ ਜੁੜੀਆਂ ਧਿਰਾਂ ਸੋਮਵਾਰ ਨੂੰ ਸੜਕਾਂ ਜਾਮ ਕਰਕੇ ਪ੍ਰਦਰਸ਼ਨ ਕਰਨਗੀਆਂ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬਾਜ਼ਾਰ ਤੇ ਹੋਰ ਅਦਾਰੇ ਬੰਦ ਨਹੀਂ ਕੀਤੇ ਜਾਣਗੇ।

ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ

ਮਾਨ ਨੇ ਦੱਸਿਆ ਕਿ ਅੱਜ ਦਾ ਬੰਦ ਬਾਦਲ ਦਲ ਦੀ ਬਠਿੰਡਾ ਰੈਲੀ ਨੂੰ ਅਸਫਲ ਕਰਨ ਲਈ ਨਹੀਂ, ਬਲਕਿ ਜੇਲਾਂ ਵਿੱਚ ਡੱਕੇ ਗਏ ਸਿੱਖ ਆਗੂਆਂ ਨੂੰ ਰਿਹਾ ਕਰਾਉਣ ਲਈ ਕੀਤਾ ਜਾ ਰਿਹਾ ਹੈ।

ਖਾਲਿਸਤਾਨ ਦੀ ਮੰਗ ਤੇ ਬੋਲਦਿਆਂ ਮਾਨ ਨੇ ਕਿਹਾ ਕਿ ਇਹ ਮੰਗ ਉਨ੍ਹਾਂ ਨੇ ਨਹੀਂ ਚੁੱਕੀ, ਉਹ ਤਾਂ ਪ੍ਰਕਾਸ਼ ਸਿੰਘ ਬਾਦਲ, ਮਰਹੂਮ ਜਥੇਦਾਰ ਗੁਰਚਰਨ ਸਿੰਘ ਟੋਹੜਾ ਆਦਿ ਅਕਾਲੀ ਆਗੂਆਂ ਵੱਲੋਂ ਪਿਛਲੇ ਸਮੇ ਦੌਰਾਨ ਅਜਿਹੇ ਪਾਸ ਕੀਤੇ ਮਤਿਆਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ।

ਸੁਖਬੀਰ ਸਿੰਘ ਬਾਦਲ ਤੇ ਅਰੋਪ ਲਾਉਂਦਿਆਂ ਉਨ੍ਹਾਂ ਕਿਹਾ ਕਿ ਉਹ ਸਰਬੱਤ ਖਾਲਸਾ ਸਮਾਗਮ ਪਿੱਛੇ ਆਈ.ਐਸ.ਆਈ ਦਾ ਹੱਥ ਹੋਣ ਦੇ ਬਿਆਨ ਦੇ ਕੇ ਭਾਰਤ ਸਰਕਾਰ ਨੂੰ ਬਦਨਾਮ ਕਰ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: