Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਾਮਲਾ ਇਤਿਹਾਸਿਕ ਦਸਤਾਵੇਜ ਵੇਚਣ ਦਾ; ਲਾਈਬਰੇਰੀ ਇੰਚਾਰਜ ਨੇ ਦਿੱਤਾ ਅਸਤੀਫਾ

ਮਾਮਲਾ ਇਤਿਹਾਸਿਕ ਦਸਤਾਵੇਜ ਵੇਚਣ ਦਾ; ਲਾਈਬਰੇਰੀ ਇੰਚਾਰਜ ਨੇ ਦਿੱਤਾ ਅਸਤੀਫਾ

ਪਟਿਆਲਾ: ਬੀਤੇ ਕੱਲ੍ਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਲਾਇਬਰੇਰੀ ਵਿਚੋਂ ਇਤਿਹਾਸਿਕ ਦਸਤਾਵੇਜ, ਹੱਥ ਲਿਖਤ ਖਰੜੇ ਅਤੇ ਧਾਰਮਕਿ ਗ੍ਰੰਥ ਵੇਚੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀਆਂ ਵਿੱਚ ਪੈਦਾ ਹੋਏ ਰੋਸ ਦੇ ਚਲਦਿਆਂ ਲਾਈਬਰੇਰੀ ਦੀ ਇੰਚਾਰਜ ਸਰੋਜ ਬਾਲਾ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ।ਲਾਈਬਰੇਰੀ ਦੇ ਸੀਨੀਅਰ ਸਟਾਫ ਦਾ ਕਹਿਣਾ ਹੈ ਕਿ ਇਨ੍ਹਾਂ ਦਸਤਾਵੇਜਾਂ ਨੂੰ ਬੇਚੇ ਜਾਣ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਸੀ।

ਮਾਮਲੇ ਦੀ ਵਧੇਰੇ ਜਾਣਕਾਰੀ ਲਈ ਪੜ੍ਹੋ: 

ਪੰਜਾਬੀ ਯੂਨੀਵਰਸਿਟੀ ਦੀ ਰੈਫਰੈਂਸ ਲਾਇਬਰੇਰੀ ਵਿੱਚੋਂ ਅਹਿਮ ਦਸਤਾਵੇਜ ਵੇਚੇ ਜਾਣ ਦਾ ਮਾਮਲਾ ਸਾਹਮਣੇ ਆਇਆ

ਵਿਦਿਆਰਥੀਆਂ ਵੱਲੋਂ ਕੀਤੇ ਗਏ ਭਾਰੀ ਵਿਰੋਧ ਦੇ ਚਲਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਾਰੇ ਦਸਤਾਵੇਜ ਜੋ ਬੇਚਣ ਤੋਂ ਬਾਅਦ ਲਾਈਬਰੇਰੀ ਤੋਂ ਬਾਹਰ ਟਰੱਕ ਵਿੱਚ ਲੱਦ ਕੇ ਭੇਜ ਦਿੱਤੇ ਗਏ ਸਨ, ਦੁਬਾਰਾ ਫੇਰ ਲਾਇਬਰੇਰੀ ਅੰਦਰ ਰੱਖ ਲਏ ਗਏ ਹਨ। ਇਸ ਸਾਰੇ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜੋ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਆਪਣੀ ਰਿਪੋਰਟ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੌਂਪੇਗੀ।

ਇਸ ਮਾਮਲੇ ਬਾਰੇ ਜਦੋਂ ਸਿੱਖ ਸਿਆਸਤ ਦੀ ਟੀਮ ਵੱਲੋਂ ਯੂਨੀਵਰਸਿਟੀ ਦੇ ਉੱਪ-ਕੁਲਪਤੀ ਡਾ. ਜਸਪਾਲ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਗੱਲ ਕਰਨ ਤੋਂ ਕਿਨਾਰਾ ਕੀਤਾ ਤੇ ਆਪਣੀ ਕਾਰ ਵਿੱਚ ਬੈਠ ਕੇ ਚਲੇ ਗਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਸ਼ਵ ਦੀ ਦੂਜੀ ਵੱਡੀ ਯੂਨੀਵਰਸਿਟੀ ਹੈ ਜੋ ਹਿਬਰੂ ਯੂਨੀਵਰਸਿਟੀ ਤੋਂ ਬਾਅਦ ਦੂਜੀ ਵੱਡੀ ਯੂਨੀਵਰਸਿਟੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਦੇ ਮਕਸਦ ਲਈ ਸਥਾਪਿਤ ਹੋਈ। ਇਸ ਮਕਸਦ ਲਈ ਸਥਾਪਤ ਹੋਈ
ਇੰਡੀਆ ਦੀ ਨਵੀਂ ਕੇਂਦਰੀ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਅਤੇ ਪੰਜਾਬੀ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ
ਇੰਡੀਆ ਦੀ ਨਵੀਂ ਕੇਂਦਰੀ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਅਤੇ ਪੰਜਾਬੀ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਨੀਆਂ 'ਚ ਭਾਸ਼ਾ ਦੇ ਨਾਂ ਤੇ ਬਣੀ ਦੂਜੀ ਯੂਨੀਵਰਸਿਟੀ ਹੈ । ਇਹ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਹਿਤ ਅਤੇ ਸੱਭਿਆਚਾਰ ਨੂੰ ਵਿਕਸਤ ਕਰਨ ਲਈ ਹੋਦ ਵਿੱਚ ਆਈ ਸੀ ਪਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: