Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਕਮਲਦੀਪ ਸਿੰਘ ਉਰਫ ਰਿੰਕੂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ

ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਕਮਲਦੀਪ ਸਿੰਘ ਉਰਫ ਰਿੰਕੂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ

ਚੰਡੀਗੜ੍ਹ: ਮੀਡੀਆ ਦੀਆਂ ਰਿਪੋਰਟਾਂ ਮੁਤਾਬਕ 23 ਅਕਤੂਬਰ ਨੂੰ ਬਠਿੰਡਾ ਪੁਲਿਸ ਨੇ ਜੰਮੂ ਨਿਵਾਸੀ ਇਕ ਸਿੱਖ ਕਮਲਦੀਪ ਸਿੰਘ ਉਰਫ ਰਿੰਕੂ ਖ਼ਾਲਸਾ ਨੂੰ ਗ੍ਰਿਫਤਾਰ ਕੀਤਾ ਹੈ।

ਮੀਡੀਆ ਦੀਆਂ ਖ਼ਬਰਾਂ ਮੁਤਾਬਕ ਰਿੰਕੂ ਨੇ ਪੁਲਿਸ ਨੂੰ ਦੱਸਿਆ ਕਿ ਬੱਬਰ ਖ਼ਾਲਸਾ ਦੇ 12 ਹਥਿਆਰਬੰਦ ਬੰਦੇ ਪੰਜਾਬ ਵਿਚ ਦਾਖਲ ਹੋ ਚੁਕੇ ਹਨ। ਜੋ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਸਮੇਂ ਵਾਰਦਾਤਾਂ ਨੂੰ ਅੰਜਾਮ ਦੇ ਸਕਦੇ ਹਨ।

ਡੀਜੀਪੀ ਨੇ ਇਸ ਜਾਣਕਾਰੀ ਤੋਂ ਬਾਅਦ ਪੂਰੇ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੀਡੀਆ ਮੁਤਾਬਕ ਪੁਲਿਸ ਨੇ ਦੋ ਹੋਰ ਸਿੱਖਾਂ ਨੂੰ ਗ੍ਰਿਫਤਾਰ ਕੀਤਾ ਹੈ ਪਰ ਹਾਲੇ ਉਹ ਇਸ ਦਾ ਖੁਲਾਸਾ ਨਹੀਂ ਕਰ ਰਹੀ। ਮੀਡੀਆ ਦੀਆਂ ਖ਼ਬਰਾਂ ਮੁਤਾਬਕ ਪੁਲਿਸ ਨੇ ਇਨ੍ਹਾਂ ਕੋਲੋਂ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।

ਪੰਜਾਬ ਪੁਲਿਸ; ਪ੍ਰਤੀਕਾਤਮਕ ਤਸਵੀਰ
ਪੰਜਾਬ ਪੁਲਿਸ; ਪ੍ਰਤੀਕਾਤਮਕ ਤਸਵੀਰ

ਬਠਿੰਡਾ ‘ਚ 23 ਅਕਤੂਬਰ ਨੂੰ ਥਾਣਾ ਸਦਰ ਇਲਾਕੇ ਤੋਂ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ ਬੱਬਰ ਖ਼ਾਲਸਾ ਦੇ ਕਾਰਕੁੰਨ ਨੂੰ ਜੰਮੂ ਕਸ਼ਮੀਰ ਸਥਿਤ ਪਿੰਡ ਮਮਦੋਟਾ ਨਿਵਾਸੀ ਕਲਮਦੀਪ ਸਿੰਘ ਉਰਫ ਰਿੰਕੂ ਉਰਫ ਖ਼ਾਲਸਾ ਨੂੰ ਵਿਦੇਸ਼ੀ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਸਣੇ ਫੜਿਆ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਸਾਰੇ ਜ਼ਿਲ੍ਹਾ ਮੁਖ ਦਫਤਰਾਂ ਦੇ ਮੁਖੀਆਂ ਨੂੰ ਸਪੈਸ਼ਲ ਟੀਮਾਂ ਬਣਾ ਕੇ ਬੱਬਰ ਖ਼ਾਲਸਾ ਦੇ ਕਾਰਕੁੰਨਾਂ ਨੂੰ ਗ੍ਰਿਫਤਾਰ ਕਰਨ ਅਤੇ ਵਿਦੇਸ਼ੀ ਹਥਿਆਰਾਂ ਨੂੰ ਬਰਾਮਦ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: