Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੀਡੀਆ ਰਿਪੋਰਟ ਮੁਤਾਬਕ: ਬਾਦਲ ਦਲ ਦੇ ਆਗੂ ਵਲੋਂ ਮੋਗਾ ਵਿਖੇ ‘ਆਪ’ ਕਾਰਜਕਰਤਾ ਦਾ ਗੋਲੀ ਮਾਰ ਕੇ ਕਤਲ

ਮੀਡੀਆ ਰਿਪੋਰਟ ਮੁਤਾਬਕ: ਬਾਦਲ ਦਲ ਦੇ ਆਗੂ ਵਲੋਂ ਮੋਗਾ ਵਿਖੇ ‘ਆਪ’ ਕਾਰਜਕਰਤਾ ਦਾ ਗੋਲੀ ਮਾਰ ਕੇ ਕਤਲ

ਚੰਡੀਗੜ੍ਹ: ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਇਕ ਕਾਰਜਕਰਤਾ ਦਾ ਬਾਦਲ ਦਲ ਦੇ ਆਗੂ ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਧਰਮਕੋਟ ਦੇ ਭਿੰਡਰਕਲਾਂ ਪਿੰਡ ਵਿਖੇ ਦੋਵਾਂ ਧਿਰਾਂ ਦਾ ਜ਼ਮੀਨ ਦਾ ਝਗੜਾ ਸੀ, ਜਿਥੇ ਇਹ ਘਟਨਾ ਐਤਵਾਰ (25 ਸਤੰਬਰ) ਸ਼ਾਮ ਨੂੰ ਘਟੀ।

ਹਿੰਦੁਸਤਾਨ ਟਾਈਮਜ਼ ਮੁਤਾਬਕ ਘਟਨਾ ਉਦੋਂ ਘਟੀ ਜਦੋਂ ਸਾਬਕਾ ਸਰਪੰਚ ਜਗਸੀਰ, ਆਪਣੇ 15 ਸਾਥੀਆਂ ਸਣੇ ਜਗਰੂਪ ਦੇ ਖੇਤਾਂ ‘ਚ ਗਿਆ ਅਤੇ ਖੇਤ ਜੋਤਣ ਲੱਗ ਗਿਆ। ਜਦੋਂ ਜਗਰੂਪ ਨੇ ਇਤਰਾਜ਼ ਕੀਤਾ ਤਾਂ ਦੋਸ਼ੀ ਨੇ ਉਸਤੇ, ਉਸਦੇ ਭਾਣਜੇ ਪ੍ਰਿਤਪਾਲ ਸਿੰਘ ਅਤੇ ਪਿਤਾ ਜੌਰਾ ਸਿੰਘ ‘ਤੇ ਗੋਲੀ ਚਲਾ ਦਿੱਤੀ।

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ (ਫਾਈਲ ਫੋਟੋ)
‘ਆਪ’ ਆਗੂ ਹਰਵਿੰਦਰ ਸਿੰਘ ਫੂਲਕਾ (ਫਾਈਲ ਫੋਟੋ)

ਜਗਰੂਪ ਅਤੇ ਪ੍ਰਿਤਪਾਲ ਨੂੰ ਲੁਧਿਆਣਾ ਦੇ ਦਇਅਨੰਦ ਮੈਡੀਕਲ ਕਾਲਜ ਭੇਜਿਆ ਗਿਆ ਜਿਥੇ ਜਗਰੂਪ ਦੀ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਮਿਲਣ ‘ਤੇ ‘ਆਪ’ ਆਗੂ ਹਰਵਿੰਦਰ ਸਿੰਘ ਫੂਲਕਾ ਅਤੇ ਰਮੇਸ਼ ਗ੍ਰੋਵਰ ਘਟਨਾ ਵਾਲੀ ਥਾਂ ‘ਤੇ ਗਏ ਅਤੇ ਘਟਨਾ ਦੀ ਨਿੰਦਾ ਕੀਤੀ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਦੱਸਿਆ ਕਿ ਉਹ ਸਿਟੀ ਸਾਊਥ ਮੋਗਾ ਪੁਲਿਸ ਥਾਣੇ ਗਏ ਸੀ ਐਫ.ਆਈ.ਆਰ. ਦਰਜ ਕਰਵਾਉਣ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਸਹਿਯੋਗ ਨਹੀਂ ਕਰ ਰਹੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: