Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੁੱਖ ਮੰਤਰੀ ਬਾਦਲ ਸਿੱਖ ਰਾਜਸੀ ਕੈਦੀਆਂ ਅਤੇ ਸਿੱਖਾਂ ਦੀ ਕਥਿਤ ਕਾਲੀ ਸੂਚੀ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਉਠਾਉਣਗੇ

ਮੁੱਖ ਮੰਤਰੀ ਬਾਦਲ ਸਿੱਖ ਰਾਜਸੀ ਕੈਦੀਆਂ ਅਤੇ ਸਿੱਖਾਂ ਦੀ ਕਥਿਤ ਕਾਲੀ ਸੂਚੀ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਉਠਾਉਣਗੇ

Sikh-Prisoners-not-being-released-from-Jails-205x300

ਚੰਡੀਗੜ੍ਹ ( 5 ਅਕਤੂਬਰ, 2014): ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਐਲਾਨ ਕੀਤਾ ਕਿ ਉਹ ਜਲਦੀ ਹੀ ਸਿੱਖਾਂ ਦੀ ਕਥਿਤ ਕਾਲੀ ਸੂਚੀ ਦਾ ਮਾਮਲਾ ਭਾਰਤ ਦੇ ਪ੍ਰਧਾਨ ਮੰਤਰੀ ਕੋਲ ਉਠਾਣਗੇ।
ਉਨ੍ਹਾਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਿੰਨਾਂ ਸਿੱਖਾਂ ਖਿਲਾਫ ਕੋਈ ਕੇਸ ਨਹੀਂ ਹੈ ਜਾਂ ਜਿਨ੍ਹਾਂ ਖਿਲਾਫ ਕੋਈ ਅਦਾਲਤੀ ਕਾਰਵਾਈ ਬਾਕੀ ਨਹੀਂ ਰਹਿੰਦੀ, ਉਨ੍ਹਾਂ ਦੇ ਨਾਂ ਕਥਿਤ ਕਾਲੀ ਸੂਚੀ ਵਿੱਚੋਂ ਕੱਢੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਜੂਦ ਵੀ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਕੈਦੀਆਂ ਦੇ ਮਾਮਲੇ ‘ਤੇ ਵੀ ਨਰਿੰਦਰ ਮੋਦੀ ਨਾਲ ਗੱਲ ਕਰਨਗੇ।
ਇੱਥੇ ਇਹ ਵਰਨਣਯੋਗ ਹੈ ਕਿ ਪਿਛਲੇ ਸਾਲ ਨਵੰਬਰ-ਦਸੰਬਰ ਵਿੱਚ ਹਰਿਆਣਾ ਦੇ ਸ਼ਾਹਬਾਦ ਕਸਬੇ ਦੇ ਰਹਿਣ ਵਾਲੇ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ 44 ਦਿਨਾਂ ਦੀ ਭੁੱਖ ਹੜਤਾਲ ਆਰੰਭੀ ਸੀ। ਹੁਣ ਫਿਰ ਉਨ੍ਹਾਂ ਸਰਕਾਰ ਨੁੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਰਾਜਸੀ ਕੈਦੀਆਂ ਨੂੰ ਰਿਹਾਅ ਨਾ ਕੀਤਾ ਤਾਂ ਉਹ ਦੁਬਾਰਾ ਫਿਰ ਭੁੱਖ ਹੜਤਾਲ ਸ਼ੁਰੂ ਕਰਨਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ
ਮੋਗਾ ਦੀ ਯੁਆਪਾ ਵਿਸ਼ੇਸ਼ ਅਦਾਲਤ ਅਤੇ ਵਧੀਕ ਸੈਸ਼ਨ ਜੱਜ ਹਰਜੀਤ ਸਿੰਘ ਵੱਲੋਂ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਘਾਪੁਰਾਣਾ ਠਾਣੇ ਵਿਚ ਦਰਜ਼ ਇਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: