Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਜੱਥਾ ਪਾਕਿਸਤਾਨ ਪਹੁੰਚਿਆ

ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਜੱਥਾ ਪਾਕਿਸਤਾਨ ਪਹੁੰਚਿਆ

ਅਟਾਰੀ (13 ਜੂਨ, 2015): ਸ਼ਹੀਦਾਂ ਦੇ ਸਿਰਤਾਜ਼ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮੂਲ ਨਾਨਾਕਸ਼ਾਹੀ ਕਲੰਡਰ 2003 ਮੁਤਾਬਿਕ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।

ਅੱਜ ਸ਼ਹੀਦੀ ਦਿਹਾੜਾ ਮਨਾਉਣ ਅਤੇ ਇਸ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਦੀ ਇਮਾਰਤ ਦੀ ਨਵ ਉਸਾਰੀ ਲਈ ਕਾਰ ਸੇਵਾ ਦੀ ਸ਼ੁਰੂਆਤ ਲਈ ਭਾਰਤ ਤੋਂ 603 ਸਿੱਖ ਸ਼ਰਧਾਲੂਆਂ ਦਾ ਜੱਥਾ ਅਟਾਰੀ ਵਾਹਗਾ ਸਰਹੱਦ ਦੇ ਸੜਕ ਰਸਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾ ਲਈ ਜੈਕਾਰਿਆਂ ਦੀ ਗੂੰਜ ‘ਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰੀ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਰਵਾਨਾ ਹੋਇਆ ।

ਪਰਮਜੀਤ ਸਿੰਘ ਸਰਨਾ  ਦੀ ਅਗਵਾਈ ਵਿੱਚ ਜੱਥਾ ਪਾਕਿਸਤਾਨ ਰਵਾਨਾ ਹੁੰਦਾ ਹੋਇਆ
ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਜੱਥਾ ਪਾਕਿਸਤਾਨ ਰਵਾਨਾ ਹੁੰਦਾ ਹੋਇਆ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ: ਪਰਮਜੀਤ ਸਿੰਘ ਸਰਨਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜੱਥਾ ਅੱਜ ਅਟਾਰੀ-ਵਾਹਗਾ ਸਰਹੱਦ ਦੇ ਸੜਕ ਰਸਤੇ ਲਾਹੌਰ ਤੋਂ ਸਿੱਧਾ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ । ਇਸ ਉਪਰੰਤ ਗੁਰਦੁਆਰਾ ਪੰਜਾ ਸਾਹਿਬ ਗੁਰਦੁਆਰਾ ਰੋੜੀ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ (ਨਾਰੋਵਾਲ) ਦੇ ਦਰਸ਼ਨ ਕਰਕੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਹੁੰਚੇਗਾ । ਜੱਥਾ 18 ਜੂਨ ਨੂੰ ਵਾਪਿਸ ਵਤਨ ਪਰਤੇਗਾ ।

ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਭੁੱਲਰ ਦੀ ਅੰਮਿ੍ਤਸਰ ਜੇਲ੍ਹ ‘ਚ ਬਦਲੀ ਜਾ ਰਿਹਾਈ ਤਿੰਨ ਸਾਲ ਪਹਿਲਾਂ ਹੋ ਜਾਣੀ ਸੀ ਪਰ ਇਹ ਬਾਦਲ ਸਰਕਾਰ ਵੱਲੋਂ ਰੋੜਾ ਅਟਕਾਉਣ ਕਾਰਨ ਨਹੀ ਹੋ ਸਕੀ ਉਨ੍ਹਾਂ ਕਿਹਾ ਕਿ ਉਹ ਇਹ ਸਿੱਧ ਕਰ ਸਕਦੇ ਹਨ ।

ਇਸ ਮੌਕੇ ਸਾਬਕਾ ਮੰਤਰੀ ਮਨਜੀਤ ਸਿੰਘ ਕਲਕੱਤਾ, ਸਾਬਕਾ ਅਕਾਲੀ ਆਗੂ ਪ੍ਰਦੀਪ ਸਿੰਘ ਵਾਲੀਆ, ਸਾਬਕਾ ਉੱਪ ਕੁਲਪਤੀ ਡਾ: ਐਸ.ਪੀ ਸਿੰਘ, ਹਰਵਿੰਦਰ ਸਿੰਘ ਸਰਨਾ ਆਦਿ ਵੀ ਜਥੇ ਨਾਲ ਪਾਕਿਸਤਾਨ ਰਵਾਨਾ ਹੋਏ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: